
ਸਿੱਖਿਆ ਕ੍ਰਾਂਤੀ ਤਹਿਤ ਵਿਧਾਇਕ ਗੁਰਲਾਲ ਘਨੌਰ ਨੇ ਹਲਕੇ ਤਿੰਨ ਸਕੂਲਾਂ ਨੂੰ 12 ਲੱਖ ਰੁਪਏ ਦੀਆਂ ਗ੍ਰਾਂਟਾਂ ਸਮੇਤ ਵਿਕਾਸ
- by Jasbeer Singh
- May 1, 2025

ਸਿੱਖਿਆ ਕ੍ਰਾਂਤੀ ਤਹਿਤ ਵਿਧਾਇਕ ਗੁਰਲਾਲ ਘਨੌਰ ਨੇ ਹਲਕੇ ਤਿੰਨ ਸਕੂਲਾਂ ਨੂੰ 12 ਲੱਖ ਰੁਪਏ ਦੀਆਂ ਗ੍ਰਾਂਟਾਂ ਸਮੇਤ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ - ਸਕੂਲ ਵਿਦਿਆਰਥੀਆਂ ਨੇ ਵਿੱਦਿਅਕ ਪ੍ਰਦਰਸ਼ਨੀ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਕੀਤੀ ਪੇਸ਼ਕਾਰੀ - ਮਾਨ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ :- ਵਿਧਾਇਕ ਗੁਰਲਾਲ ਘਨੌਰ ਘਨੌਰ, 1 ਮਈ 2025 : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਹਲਕਾ ਵਿਧਾਇਕ ਗੁਰਲਾਲ ਘਨੌਰ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸੀਨੀਅਰ ਸੈਕੈਂਡਰੀ ਸਮਾਰਟ ਸਕੂਲ ਪਿੰਡ ਚਪੜ ਵਿਖੇ ਆਈਆਂ ਗ੍ਰਾਂਟਾਂ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਕੇ ਲੋਕ ਅਰਪਿਤ ਕੀਤੇ ਗਏ । ਇਸ ਦੌਰਾਨ ਮੁੱਖ ਮਹਿਮਾਨ ਵਿਧਾਇਕ ਗੁਰਲਾਲ ਘਨੌਰ ਵੱਲੋਂ ਪੰਜਾਬ ਸਰਕਾਰ ਦੀਆਂ ਸਿੱਖਿਆ ਖੇਤਰ ਵਿੱਚ ਹੋਈਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਗਿਆ। ਜਿਸ ਤਹਿਤ ਅੱਜ ਉਨ੍ਹਾਂ ਨੇ ਪਿੰਡ ਚਪੜ ਦੇ ਸਰਕਾਰੀ ਸਕੂਲ ਵਿੱਚ ਬੈਂਕਿੰਗ ਲੈਬ ਦੇ ਸਮਾਨ ਲਈ 1 ਲੱਖ 40 ਹਜ਼ਾਰ ਰੁਪਏ ਦੀ ਗ੍ਰਾਂਟ ਦੇਣ ਦੇ ਨਾਲ ਨਾਲ ਸਕੂਲ ਵਿੱਚ ਕਰਵਾਏ ਜਾ ਚੁੱਕੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਕੇ ਲੋਕ ਅਰਪਿਤ ਕੀਤਾ ਗਿਆ। ਜਦੋਂ ਕਿ ਪਿੰਡ ਰਸੂਲਪੁਰ ਦੇ ਸਰਕਾਰੀ ਸਕੂਲ ਨੂੰ 6 ਲੱਖ 62 ਹਜ਼ਾਰ ਰੁਪਏ ਦੀ ਗ੍ਰਾਂਟ ਪੁਰਾਣੀ ਅਤੇ ਨਵੀਂ ਚਾਰਦੀਵਾਰੀ ਲਈ ਦਿੱਤੀ ਗਈ ਅਤੇ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਵੀ ਕੀਤਾ ਗਿਆ। ਇਸੇ ਤਰ੍ਹਾਂ ਪਿੰਡ ਸਲੇਮਪੁਰ ਜੱਟਾਂ ਦੇ ਸਰਕਾਰੀ ਮਿਡਲ ਸਕੂਲ ਵਿੱਚ 3 ਲੱਖ 97 ਹਜ਼ਾਰ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਅਤੇ ਵਿਕਾਸ ਕਾਰਜਾਂ ਨੂੰ ਲੋਕ ਅਰਪਿਤ ਕੀਤਾ ਗਿਆ। ਇਨ੍ਹਾਂ ਸਕੂਲਾਂ ਵਿਚ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ ਅਤੇ ਸਕੂਲ ਚਪੜ ਦੀ ਮੁਖੀ ਪ੍ਰਿੰਸੀਪਲ ਰਾਜਵਿੰਦਰ ਕੌਰ, ਸਕੂਲ ਰਸੂਲਪੁਰ ਦੇ ਹੈਡ ਮਾਸਟਰ ਜਗਤਾਰ ਸਿੰਘ ਅਤੇ ਸਕੂਲ ਸਲੇਮਪੁਰ ਜੱਟਾਂ ਦੇ ਮੁਖੀ ਸ਼ੀਆ ਰਾਮ ਵੱਲੋਂ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨਾਂ ਅਤੇ ਪਤਵੰਤੇ ਸੱਜਣਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ ਗਏ। ਇਸ ਮੌਕੇ ਹਲਕਾ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਨੂੰ ਸਭ ਤੋਂ ਜਿਆਦਾ ਪਹਿਲ ਦੇ ਰਹੀ ਹੈ। ਹਰ ਬੱਚੇ ਨੂੰ ਸਰਕਾਰੀ ਸਕੂਲਾਂ ਵਿਚ ਚੰਗੀ ਸਿੱਖਿਆ ਦੇਣ ਲਈ ਇਹ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਅੱਠਵੀਂ, ਦਸਵੀਂ ਅਤੇ ਬਾਰਵੀਂ ਜਮਾਤ ਦੇ ਚੰਗੇ ਨਤੀਜੇ ਲੈ ਕੇ ਆਏ ਵਿਦਿਆਰਥੀਆਂ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਵਿਭਾਗ ਵੱਲੋਂ ਲਗਾਏ ਗਏ ਹਲਕਾ ਕੋਆਰਡੀਨੇਟ ਦੌਲਤ ਰਾਮ, ਬੀ ਐਨ ਓ ਹਰਵਿੰਦਰ ਕੌਰ, ਸਮੂਹ ਸਟਾਫ, ਗੁਰਪ੍ਰੀਤ ਸਿੰਘ ਚਪੜ, ਸਕੂਲ ਮੈਨੇਜਮੈਂਟ ਕਮੇਟੀ ਮੈਂਬਰ, ਸਰਪੰਚ ਹਰਪ੍ਰੀਤ ਸਿੰਘ, ਆਪ ਆਗੂ ਕਰਮਜੀਤ ਸਿੰਘ ਰਸੂਲਪੁਰ, ਇੰਦਰਜੀਤ ਸਿੰਘ ਸਿਆਲੂ, ਚੇਅਰਮੈਨ ਵਿਸਕੀ ਚਪੜ, ਗੁਰਪ੍ਰੀਤ ਸਿੰਘ ਮੰਨਣ, ਗੁਰਮੀਤ ਸਿੰਘ ਢੰਡਾ, ਬਿੰਦਰ ਸਲੇਮਪੁਰ, ਸੰਦੀਪ ਜਰੀਕਪੁਰ, ਪਿੰਦਰ ਸੇਖੋਂ ਬਘੌਰਾ ਆਦਿ ਸਮੇਤ ਇਲਾਕੇ ਦੇ ਪਤਵੰਤੇ ਸੱਜਣ ਹਾਜ਼ਰ ਸਨ।
Related Post
Popular News
Hot Categories
Subscribe To Our Newsletter
No spam, notifications only about new products, updates.