post

Jasbeer Singh

(Chief Editor)

Patiala News

ਸਿੱਖਿਆ ਕ੍ਰਾਂਤੀ ਤਹਿਤ ਵਿਧਾਇਕਾ ਨੀਨਾ ਮਿੱਤਲ ਵੱਲੋਂ ਰਾਜਪੁਰਾ ਟਾਊਨ ਸਮੇਤ ਤਿੰਨ ਸਰਕਾਰੀ ਸਕੂਲਾਂ ਲਈ 52.46 ਲੱਖ ਰੁਪਏ

post-img

ਸਿੱਖਿਆ ਕ੍ਰਾਂਤੀ ਤਹਿਤ ਵਿਧਾਇਕਾ ਨੀਨਾ ਮਿੱਤਲ ਵੱਲੋਂ ਰਾਜਪੁਰਾ ਟਾਊਨ ਸਮੇਤ ਤਿੰਨ ਸਰਕਾਰੀ ਸਕੂਲਾਂ ਲਈ 52.46 ਲੱਖ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਿਤ ਵਿੱਦਿਅਕ ਮਾਹੌਲ ਨੂੰ ਮਜ਼ਬੂਤ ਬਣਾਉਣ ਲਈ ਢਾਂਚਾ ਗਤ ਸੁਧਾਰ ਅਹਿਮ ਭੂਮਿਕਾ ਨਿਭਾਵੇਗਾ : ਨੀਨਾ ਮਿੱਤਲ ਰਾਜਪੁਰਾ/ਪਟਿਆਲਾ, 9 ਅਪ੍ਰੈਲ : ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਿੱਖਿਆ ਖੇਤਰ ਵਿੱਚ ਸੁਧਾਰ ਅਤੇ ਵਿਦਿਆਰਥੀਆਂ ਲਈ ਬਿਹਤਰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਪੰਜਾਬ ਸਰਕਾਰ ਵੱਲੋਂ ਇੱਕ ਅਹਿਮ ਕਦਮ ਚੁੱਕਦਿਆਂ ਰਾਜਪੁਰਾ ਵਿਧਾਨ ਸਭਾ ਦੀ ਵਿਧਾਇਕ ਮੈਡਮ ਨੀਨਾ ਮਿੱਤਲ ਨੇ ਅੱਜ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਸਮੇਤ ਸਰਕਾਰੀ ਪ੍ਰਾਇਮਰੀ ਸਕੂਲ ਪੁਰਾਣਾ ਰਾਜਪੁਰਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਐਨ ਟੀ ਸੀ ਨੰਬਰ ਇੱਕ ਵਿੱਚ ਕੁੱਲ 52.46 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਢਾਂਚਾ ਗਤ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ । ਇਨ੍ਹਾਂ ਵਿਕਾਸ ਕਾਰਜਾਂ ਵਿੱਚ ਨਵੇਂ ਕਮਰੇ ਬਣਾਉਣਾ, ਕਲਾਸ-ਰੂਮ ਦੀ ਮੁਰੰਮਤ, ਪਖਾਨਿਆਂ ਦੀ ਉਸਾਰੀ, ਚਾਰਦੀਵਾਰੀ, ਵਰਾਂਡਿਆਂ ਦੀ ਉਸਾਰੀ, ਪਾਣੀ ਦੀਆਂ ਸਹੂਲਤਾਂ ਦੀ ਸੁਧਾਰ, ਸਕੂਲ ਕੈਂਪਸ ਦੀ ਸੁੰਦਰਤਾ ਅਤੇ ਹੋਰ ਆਧੁਨਿਕੀਕਰਨ ਦੇ ਕੰਮ ਸ਼ਾਮਲ ਹਨ। ਇਸ ਮੌਕੇ ਵਿਧਾਇਕ ਨੀਨਾ ਮਿੱਤਲ ਨੇ ਕਿਹਾ ਕਿ ਸਿੱਖਿਆ ਇੱਕ ਮਹੱਤਵਪੂਰਨ ਤੇ ਅਸਰਦਾਰ ਨਿਵੇਸ਼ ਹੈ। ਬੱਚਿਆਂ ਲਈ ਚੰਗਾ ਵਿੱਦਿਅਕ ਮਾਹੌਲ ਤਿਆਰ ਕਰਨਾ ਭਗਵੰਤ ਸਿੰਘ ਮਾਨ ਸਰਕਾਰ ਦੀ ਪਹਿਲ ਹੈ। ਸਰਕਾਰੀ ਸਕੂਲਾਂ ਨੂੰ ਆਧੁਨਿਕ ਬਣਾਉਣ ਨਾਲ ਹੀ ਸਿੱਖਿਆ ਵਿੱਚ ਗੁਣਵੱਤਾ ਲਿਆਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਰਾਜ ਦੇ ਹਰ ਇੱਕ ਕੋਨੇ ਵਿੱਚ ਸਕੂਲਾਂ ਦੀ ਸੁਧਾਰਤ ਢਾਂਚਾ ਬਣਾਇਆ ਜਾ ਰਿਹਾ ਹੈ ਤਾਂ ਜੋ ਹਰ ਵਿਦਿਆਰਥੀ ਨੂੰ ਬਰਾਬਰ ਮੌਕੇ ਮਿਲ ਸਕਣ। ਸਕੂਲ ਪ੍ਰਬੰਧਨ ਅਤੇ ਸਥਾਨਕ ਨਿਵਾਸੀਆਂ ਨੇ ਵਿਧਾਇਕਾ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਜੇ ਮੈਨਰੋ ਸਿੱਖਿਆ ਕੋਆਰਡੀਨੇਟਰ ਕਮ ਮਾਸਟਰ ਟਰੇਨਰ ਮਾਲਵਾ ਜ਼ੋਨ, ਰਿਤੇਸ਼ ਬਾਂਸਲ, ਸੁਧਾ ਰਾਣੀ ਹੈੱਡ ਮਿਸਟ੍ਰੈੱਸ, ਸੰਗੀਤਾ ਵਰਮਾ, ਮਨਵਿੰਦਰ ਕੌਰ ਭੁੱਲਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸਿੱਖਿਆ ਪਟਿਆਲਾ, ਰਾਜੇਸ਼ ਕੁਮਾਰ ਮੀਤ ਪ੍ਰਧਾਨ ਮਿਊਂਸੀਪਲ ਕੌਂਸਲ ਰਾਜਪੁਰਾ, ਹੈੱਡ ਮਾਸਟਰ ਹਰਪ੍ਰੀਤ ਸਿੰਘ ਬਲਾਕ ਨੋਡਲ ਅਫ਼ਸਰ ਰਾਜਪੁਰਾ-2, ਰਚਨਾ ਰਾਣੀ ਬਲਾਕ ਨੋਡਲ ਅਫ਼ਸਰ ਰਾਜਪੁਰਾ -1, ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਰਾਜਿੰਦਰ ਸਿੰਘ ਚਾਨੀ, ਮੇਜਰ ਸਿੰਘ ਮੀਡੀਆ ਪ੍ਰਾਇਮਰੀ, ਪਰਮਿੰਦਰ ਸਿੰਘ ਸਰਾਓ, ਰਾਜਵੰਤ ਸਿੰਘ ਡੀਆਰਸੀ ਪ੍ਰਾਇਮਰੀ, ਮਨਜੀਤ ਕੌਰ ਬੀਪੀਈਓ, ਬਲਵਿੰਦਰ ਕੁਮਾਰ, ਪਿਆਰਾ ਸਿੰਘ, ਦਲਜੀਤ ਸਿੰਘ, ਅਵਤਾਰ ਸਿੰਘ ਬੀਆਰਸੀ, ਮਨਜੀਤ ਸਿੰਘ ਸੀਐਚਟੀ, ਮਨਪ੍ਰੀਤ ਸਿੰਘ, ਇੰਦਰਪ੍ਰੀਤ ਸਿੰਘ, ਯੋਗੇਸ਼ ਕੁਮਾਰ, ਬਲਵਿੰਦਰ ਕੌਰ, ਅਮਰਿੰਦਰ ਸਿੰਘ ਮੀਰੀ ਪੀਏ, ਲਲਿਤ ਕੁਮਾਰ ਲਵਲੀ, ਜੋਤੀ ਪੁਰੀ ਸੀਐਚਟੀ, ਗੁਰਜੀਤ ਸਿੰਘ, ਰਣਜੀਤ ਸਿੰਘ, ਰਾਜੇਸ਼ ਬਾਵਾ ਯੂਥ ਪ੍ਰਧਾਨ, ਲਖਵਿੰਦਰ ਸਿੰਘ, ਬਿਕਰਮਜੀਤ ਸਿੰਘ ਕੰਡੇਵਾਲਾ, ਰਾਮ ਸ਼ਰਨ ਸਾਬਕਾ ਐਮਸੀ, ਗੁਰਵੀਰ ਸਰਾਓ, ਧਨਵੰਤ ਸਿੰਘ, ਨਰੇਸ਼ ਧਮੀਜਾ, ਗੁਲਜ਼ਾਰ ਖਾਂ, ਹਰਚਰਨ ਕਮਲ ਧੀਮਾਨ, ਦੀਪਕ ਪੁਰੀ, ਦਿਨੇਸ਼ ਮਹਿਤਾ, ਸਥਾਨਕ ਪੱਧਰ ਦੇ ਅਧਿਕਾਰੀ, ਪਾਰਟੀ ਵਰਕਰ, ਸਕੂਲ ਮੁਖੀ ਅਤੇ ਸਮਾਜਿਕ ਸਰਗਰਮੀਆਂ ਨਾਲ ਜੁੜੇ ਹੋਰ ਵਿਅਕਤੀ ਵੀ ਮੌਜੂਦ ਸਨ।

Related Post