post

Jasbeer Singh

(Chief Editor)

Patiala News

ਪਹਿਲੇ ਪੜਾਅ ਤਹਿਤ ਪਟਿਆਲਾ ਜ਼ਿਲ੍ਹੇ ਦੇ 42 ਪਿੰਡਾਂ ਦੇ 4171 ਹੜ੍ਹ ਪ੍ਰਭਾਵਿਤ ਲਾਭਪਾਤਰੀਆਂ ਨੂੰ 10 ਕਰੋੜ ਰੁਪਏ ਦੀ ਮੁਆਵ

post-img

ਪਹਿਲੇ ਪੜਾਅ ਤਹਿਤ ਪਟਿਆਲਾ ਜ਼ਿਲ੍ਹੇ ਦੇ 42 ਪਿੰਡਾਂ ਦੇ 4171 ਹੜ੍ਹ ਪ੍ਰਭਾਵਿਤ ਲਾਭਪਾਤਰੀਆਂ ਨੂੰ 10 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਪ੍ਰਦਾਨ : ਡਾ. ਪ੍ਰੀਤੀ ਯਾਦਵ -ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਮੁਤਾਬਕ ਪਾਰਦਰਸ਼ੀ ਤਰੀਕੇ ਨਾਲ ਲਾਭਪਾਤਰੀਆਂ ਦੇ ਖਾਤਿਆਂ 'ਚ ਪਾਈ ਮੁਆਵਜ਼ਾ ਰਾਸ਼ੀ ਪਟਿਆਲਾ, 24 ਅਕਤੂਬਰ 2025 : ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ 42 ਪਿੰਡਾਂ ਦੇ 4171 ਲਾਭਪਾਤਰੀਆਂ ਨੂੰ 10 ਕਰੋੜ ਰੁਪਏ ਤੋਂ ਵੱਧ ਦੀ ਮੁਆਵਜ਼ਾ ਰਾਸ਼ੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪਾਈ ਜਾ ਚੁੱਕੀ ਹੈ । ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਕੁਲ 34.76 ਕਰੋੜ ਰੁਪਏ ਦੀ ਰਾਸ਼ੀ ਹੜ੍ਹ ਪ੍ਰਭਾਵਿਤਾਂ ਨੂੰ ਪੜਾਅਵਾਰ ਵੰਡੀ ਜਾਣੀ ਹੈ ਅਤੇ ਪਹਿਲੇ ਪੜਾਅ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਦੇ ਹੁਕਮਾਂ ਮੁਤਾਬਕ ਪਾਰਦਰਸ਼ੀ ਢੰਗ ਨਾਲ ਮੁਆਵਜ਼ਾ ਰਾਸ਼ੀ ਲਾਭਪਾਤਰੀਆਂ ਨੂੰ ਪ੍ਰਦਾਨ ਕੀਤੀ ਜਾ ਚੁੱਕੀ ਹੈ । ਅੱਜ ਏ. ਡੀ. ਸੀ. (ਜ) ਸਿਮਰਪ੍ਰੀਤ ਕੌਰ, ਸਮੂਹ ਐਸ.ਡੀ.ਐਮਜ ਨਾਲ ਆਨਲਾਈਨ ਤੇ ਜ਼ਿਲ੍ਹਾ ਮਾਲ ਅਫ਼ਸਰ ਅੰਕਿਤਾ ਅਗਰਵਾਲ ਨਾਲ ਮੁਆਵਜ਼ਾ ਵੰਡਣ ਸਬੰਧੀ ਜਾਇਜ਼ਾ ਬੈਠਕ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਯਕੀਨੀ ਬਣਾਇਆ ਗਿਆ ਹੈ ਕਿ ਪਹਿਲੀ ਕਿਸ਼ਤ ਦਿਵਾਲੀ ਦੇ ਤਿਉਹਾਰ ਤੋਂ ਪਹਿਲਾਂ ਪਹਿਲਾਂ ਕਿਸਾਨਾਂ ਨੂੰ ਦਿੱਤੀ ਜਾਵੇ। ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਹੀ ਪੰਜਾਬ ਅੰਦਰ ਆਏ ਇਨ੍ਹਾਂ ਤਾਜ਼ਾ ਹੜ੍ਹਾਂ ਕਾਰਨ 101 ਪਿੰਡ 'ਚ 19000 ਏਕੜ ਦੇ ਕਰੀਬ ਰਕਬੇ 'ਚ ਫ਼ਸਲਾਂ ਦਾ ਨੁਕਸਾਨ ਹੋਇਆ ਸੀ। ਉਨ੍ਹਾਂ ਦੱਸਿਆ ਕਿ ਪਟਿਆਲਾ ਸਬ ਡਵੀਜ਼ਨ 'ਚ 8, ਸਮਾਣਾ ਸਬ ਡਵੀਜ਼ਨ 'ਚ 6, ਰਾਜਪੁਰਾ ਸਬ ਡਵੀਜ਼ਨ 'ਚ 38, ਦੂਧਨ ਸਾਧਾਂ ਸਬ ਡਵੀਜ਼ਨ 'ਚ 29 ਅਤੇ ਪਾਤੜਾਂ ਸਬ ਡਵੀਜ਼ਨ 'ਚ 20 ਪਿੰਡਾਂ ਵਿਖੇ ਕਿਸਾਨਾਂ ਦੀਆਂ ਜਮੀਨਾਂ ਦਾ ਨੁਕਸਾਨ ਸਾਹਮਣੇ ਆਇਆ ਸੀ, ਇਸ ਲਈ ਪੰਜਾਬ ਸਰਕਾਰ ਵੱਲੋਂ 34.76 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਪ੍ਰਵਾਨ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁਆਵਜ਼ਾ ਦੇਣ ਦੀ ਸਾਰੀ ਪ੍ਰਕ੍ਰਿਆ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਨਲਾਈਨ ਪੋਰਟਲ 'ਤੇ ਵਿਸ਼ੇਸ਼ ਗਿਰਦਾਵਰੀ ਕਰਵਾਈ ਗਈ ਹੈ ਅਤੇ ਮੁਆਵਜ਼ਾ ਰਾਸ਼ੀ ਸਿੱਧੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੂਜੇ ਪੜਾਅ ਲਈ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਵੀ ਬਕਾਇਆ ਰਾਸ਼ੀ ਪਾ ਦਿੱਤੀ ਜਾਵੇਗੀ ।

Related Post