
ਸਿਵਲ ਸਰਜਨ ਪਟਿਆਲਾ ਡਾ. ਜਗਪਾਲਇੰਦਰ ਸਿੰਘ ਦੀ ਅਗਵਾਈ ਹੇਠ ਦਫਤਰ ਦੇ ਮੁਲਾਜਮਾਂ ਵੱਲੋਂ ਵੋਟ ਦੇ ਅਧਿਕਾਰ ਦੀ ਵਰਤੋ ਬਾਰੇ ਚ
- by Jasbeer Singh
- January 24, 2025

ਸਿਵਲ ਸਰਜਨ ਪਟਿਆਲਾ ਡਾ. ਜਗਪਾਲਇੰਦਰ ਸਿੰਘ ਦੀ ਅਗਵਾਈ ਹੇਠ ਦਫਤਰ ਦੇ ਮੁਲਾਜਮਾਂ ਵੱਲੋਂ ਵੋਟ ਦੇ ਅਧਿਕਾਰ ਦੀ ਵਰਤੋ ਬਾਰੇ ਚੁੱਕੀ ਗਈ ਸਹੂੰ ਪਟਿਆਲਾ 24 ਜਨਵਰੀ : ਅੱਜ ਸਿਵਲ ਸਰਜਨ ਦਫਤਰ ਪਟਿਆਲਾ ਵਿਖੇੇ ਭਾਰਤ ਮੁੱਖ ਚੋਣ ਕਮਿਸ਼ਨ ਦਿਲੀ ਅਤੇ ਪੰਜਾਬ ਚੋਣ ਅਫਸਰ ਦੀਆਂ ਹਦਾਇਤਾਂ ਅਨੁਸਾਰ ਵੋਟਰ ਜਾਗਰੂਕਤਾ ਦਿਵਸ ਸ੍ਰੀ ਜਗਪਾਲਇੰਦਰ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ । ਇਸ ਮੋਕੇ ਸਾਰੇ ਸਟਾਫ ਮੈਂਬਰਾਂ ਵੱਲੋਂ ਪ੍ਰਣ ਲਿਆ ਗਿਆ ਕਿ ਉਹ ਅਪਣੇ ਵੋਟ ਦੇ ਹੱਕ ਦੀ ਵਰਤੋ ਕਰਨਗੇ । ਸਿਵਲ ਸਰਜਨ ਦਫਤਰ ਤੋਂ ਵੋਟਰ ਅਵੇਅਰਨੈਸ ਫੋਰਮ ਦੇ ਨੋਡਲ ਅਫਸਰ ਸ੍ਰੀ ਦਿਵਜੋਤ ਸਿੰਘ ਵੱਲੋਂ ਆਉਂਦੀਆਂ ਚੋਣਾਂ ਵਿਚ ਵੋਟਰਾਂ ਦੀ 100 ਫੀਸਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਸਵੀਪ ਗਤੀਵਿਧੀਆਂ ਤਹਿਤ ਸਟਾਫ ਮੈਂਬਰਾਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕੀਤਾ ਗਿਆ । ਸਟਾਫ ਨੂੰ ਸੰਬੋਧਨ ਕਰਦਿਆਂ ਸ੍ਰੀ ਦਿਵਜੋਤ ਸਿੰਘ ਏਪੀਡੀਮੋਲੋਜਿਸਟ ਨੇ ਕਿਹਾ ਕਿ ਭਾਰਤ ਇੱਕ ਲੋਕਤੰਤਰੀ ਦੇਸ਼ ਹੈ, ਜਿਸ ਵਿੱਚ ਹਰ ਵੋਟਰ ਨੂੰ ਵੋਟ ਪਾ ਕੇ ਆਪਣੀ ਪਸੰਦ ਦਾ ਉਮੀਦਵਾਰ ਚੁੱਣ ਕੇ ਸਰਕਾਰ ਬਣਾਉਣ ਦਾ ਅਧਿਕਾਰ ਹੈ, ਇਸ ਲਈ ਸਭ ਤੋਂ ਪਹਿਲਾਂ 18 ਸਾਲ ਦੀ ਉਮਰ ਦੇ ਸਾਰੇ ਵਿਅਕਤੀਆਂ ਨੂੰ ਆਪਣੀ ਵੋਟ ਬਣਵਾਉਣੀ ਚਾਹੀਦੀ ਹੈ । ਜਿਲ੍ਹਾ ਚੋਣ ਅਫਸਰ ਦੀਆਂ ਹਦਾਇਤਾਂ ਅਨੁਸਾਰ ਜਿਲ੍ਹੇ ਦੇ ਸਾਰੇ ਪੋਲੰਿਗ ਸਟੇਸ਼ਨਾਂ 'ਤੇ 25 ਜਨਵਰੀ ਨੂੰ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ । ਇਨ੍ਹਾਂ ਕੈਂਪਾਂ ਵਿੱਚ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬੂਥ ਲੈਵਲ ਅਫਸਰ ਆਪਣੇ ਆਪਣੇ ਬੂਥ ਤੇ ਹਾਜ਼ਰ ਰਹਿਣਗੇ । ਇਸ ਮੋਕੇ ਵੋਟਰਾਂ ਨੂੰ ਸ਼ਨਾਖਤੀ ਕਾਰਡ ਵੰਡੇ ਜਾਣਗੇ । ਉਹਨਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿਚ ਵੋਟਰਾਂ ਦੀ 100 ਪ੍ਰਤੀਸ਼ਤ ਭਾਗੀਦਾਰੀ ਯਕੀਨੀ ਬਣਾਉਣ ਦੇ ਉਪਰਾਲੇ ਕੀਤੇ ਜਾਣ। ਵੋਟ ਦੇ ਅਧਿਕਾਰ ਦੀ ਵਰਤੋ ਬਿਨਾਂ ਕਿਸੇ ਲਾਲਚ, ਜਾਤ ਪਾਤ ਜਾਂ ਭੇਦ ਭਾਵ ਤੋਂ ਉੱਪਰ ਉੱਠ ਕੇ ਕੀਤੀ ਜਾਵੇ। ਵੋਟਾਂ ਸਬµਧੀ ਕਿਸੇ ਕਿਸਮ ਦੀ ਜਾਣਕਾਰੀ ਲਈ ਵੋਟਰ ਹੈਲਪਲਾਈਨ ਅਤੇ ਟੋਲ ਫ੍ਰੀ ਨµਬਰ 1950 ਬਾਰੇ ਜਾਣਕਾਰੀ ਵੀ ਦਿੱਤੀ ਗਈ। ਇਸ ਮੌਕੇ ਉਹਨਾਂ ਨਾਲ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਬਲਕਾਰ ਸਿੰਘ, ਜਿਲ੍ਹਾ ਏਪੀਡੀਮੋਲੋਜਿਸਟ ਡਾ.ਸੁਮੀਤ ਸਿੰਘ, ਜਿਲ੍ਹਾ ਮਾਸ ਮੀਡੀਆ ਅਫਸਰ ਕੁਲਵੀਰ ਕੌਰ ਅਤੇ ਜਸਜੀਤ ਕੌਰ, ਡੀ. ਪੀ. ਐਮ. ਰਿਿਤਕਾ ਗਰੋਵਰ, ਅਮਨਪ੍ਰੀਤ ਸਿੰਘ ਬੀ. ਈ. ਈ. ਭਾਦਸੋਂ, ਜਿਲ੍ਹਾ ਬੀ. ਸੀ. ਸੀ. ਕੁਆਰਡੀਨੇਟਰ ਜਸਵੀਰ ਕੌਰ, ਪੀ. ਏ. ਜਸਪਾਲ ਕੌਰ ਅਤੇ ਹੋਰ ਹਾਜ਼ਰ ਸਨ ।