post

Jasbeer Singh

(Chief Editor)

Punjab

‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਅਧੀਨ ਮਿਲ ਰਹੀਆਂ ਹਨ ਸਿਰਫ਼ ਤੇ ਸਿਰਫ਼ ਇਕ ਕਾਲ ’ਤੇ 43 ਨਾਗਰਿਕ ਸੇਵਾਵਾਂ

post-img

‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਅਧੀਨ ਮਿਲ ਰਹੀਆਂ ਹਨ ਸਿਰਫ਼ ਤੇ ਸਿਰਫ਼ ਇਕ ਕਾਲ ’ਤੇ 43 ਨਾਗਰਿਕ ਸੇਵਾਵਾਂ ਘਰ ਬੈਠੇ ਚੰਡੀਗੜ੍ਹ : ਹੁਣ ਪੰਜਾਬ ਦੇ ਲੋਕਾਂ ਨੂੰ ਆਪਣੇ ਸਰਕਾਰੀ ਕੰਮ ਕਰਵਾਉਣ ਲਈ ਚੰਡੀਗੜ੍ਹ ਦੇ ਗੇੜੇ ਨਹੀਂ ਲਾਉਣੇ ਪੈਂਦੇ ਕਿਉਂਕਿ ਪੰਜਾਬ ਸਰਕਾਰ ਖੁਦ ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਰਾਹੀਂ ਲੋਕਾਂ ਕੋਲ ਆ ਕੇ ਮੌਕੇ ’ਤੇ ਹੀ ਸ਼ਿਕਾਇਤਾਂ ਦਾ ਨਿਪਟਾਰਾ ਕਰ ਰਹੀ ਹੈ। ਇਹ ਪ੍ਰੋਗਰਾਮ ਨਾ ਸਿਰਫ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਸਹਾਈ ਹੋ ਰਿਹਾ ਹੈ, ਸਗੋਂ ਸੂਬਾ ਸਰਕਾਰ ਦੀਆਂ ਨੀਤੀਆਂ ਸਬੰਧੀ ਜ਼ਮੀਨੀ ਪੱਧਰ ਦਾ ਹੁੰਗਾਰਾ ਹਾਸਲ ਕਰਨ ਦਾ ਢੁਕਵਾਂ ਮੰਚ ਸਾਬਤ ਹੋ ਰਿਹਾ ਹੈ। ਪੰਜਾਬ ਸਰਕਾਰ ਰੋਜ਼ਾਨਾਂ ਲੋਕਾਂ ਦੀਆਂ ਸਹੂਲਤਾਂ ਨੁੰ ਮੁੱਖ ਰੱਖ ਕੇ ਫੈਸਲੇ ਕਰ ਰਹੀ ਹੈ ਅਤੇ ਹੁਣ ਸਰਕਾਰ ਵੱਲੋਂ 500 ਗਜ ਤੱਕ ਦੇ ਪਲਾਟਾਂ ਦੀਆਂ ਰਜਿਸਟਰੀਆਂ ਲਈ ਐਨ.ਓ.ਸੀ. ਦੀ ਸ਼ਰਤ ਨੂੰ ਖ਼ਤਮ ਕਰਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਸੂਬਾ ਸਰਕਾਰ ਨੇ ਲੋਕਾਂ ਨੂੰ ਉਨ੍ਹਾਂ ਦੇ ਦਰ ’ਤੇ ਜਾ ਕੇ ਸੇਵਾਵਾਂ ਮੁਹੱਈਆ ਕਰਵਾਉਣ ਲਈ ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਸਕੀਮ ਦੀ ਸ਼ੁਰੂਆਤ ਕੀਤੀ। ਇਸ ਸਕੀਮ ਅਧੀਨ 43 ਅਜਿਹੀਆਂ ਨਾਗਰਿਕ ਸੇਵਾਵਾਂ ਦੀ ਸ਼ਨਾਖ਼ਤ ਕੀਤੀ ਗਈ ਹੈ, ਜਿਸ ਵਿੱਚੋਂ 99 ਫੀਸਦੀ ਸੇਵਾਵਾਂ ਲੋਕਾਂ ਦੇ ਪ੍ਰਸ਼ਾਸਕੀ ਕਾਰਜਾਂ ਨਾਲ ਸਬੰਧਤ ਹਨ। ਇਸ ਸਕੀਮ ਦਾ ਲਾਭ ਲੈਣ ਲਈ ਸਰਕਾਰ ਵਲੋਂ ਹੈਲਪਲਾਈਨ ਨੰਬਰ 1076 ਜਾਰੀ ਕੀਤਾ ਗਿਆ ਹੈ। ਇਸ ਨੰਬਰ `ਤੇ ਫੋਨ ਕਰ ਕੇ ਲਾਭਪਾਤਰੀ ਆਪਣੀ ਸਹੂਲਤ ਅਨੁਸਾਰ ਮੁਲਾਕਾਤ ਦਾ ਸਮਾਂ ਵੀ ਤੈਅ ਕਰ ਸਕਦੇ ਹਨ। ਇਸ ਸਕੀਮ ਦੇ ਤਹਿਤ ਹੁਣ ਪੰਜਾਬ ਦੇ ਲੋਕਾਂ ਨੂੰ ਸਰਕਾਰੀ ਕੰਮਾਂ ਲਈ ਦਫਤਰਾਂ ਦੇ ਗੇੜੇ ਮਾਰਨ ਦੀ ਜ਼ਰੂਰਤ ਨਹੀਂ ਹੈ ਸਗੋਂ ਸਰਕਾਰੀ ਮੁਲਾਜ਼ਮ ਤੁਹਾਡੇ ਘਰ ਆਵੇਗਾ ਅਤੇ ਜਿਹੜਾ ਵੀ ਸਰਕਾਰੀ ਕੰਮ ਤੁਸੀਂ ਕਰਵਾਉਣਾ ਹੈ, ਉਸ ਦੀ ਸਾਰੀ ਜਾਣਕਾਰੀ ਤੁਹਾਨੂੰ ਦੇ ਕੇ ਜਾਵੇਗਾ। ਨਿਰਾਧਰਤ ਦਿਨਾਂ ਦੇ ਅੰਦਰ ਬਿਨਾਂ ਕਿਸੇ ਖੱਜਲ ਖੁਆਰੀ ਤੋਂ ਤੁਹਾਡਾ ਕੰਮ ਵੀ ਹੋ ਜਾਵੇਗਾ। ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਸ਼ੇਸ਼ ਕੈਂਪ ਲਾਏ ਜਾ ਰਹੇ ਹਨ ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਵੀ ਇਨ੍ਹਾਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ। ਇਨ੍ਹਾਂ ਜਨ ਸੁਵਿਧਾ ਕੈਂਪਾਂ ਵਿੱਚ ਜਿਥੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਹੁੰਦਾ ਹੈ ਉਥੇ ਹੀ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਕਾਰਵਾਈ ਵੀ ਅਰੰਭੀ ਜਾਂਦੀ ਹੈ ਤਾਂ ਜੋ ਸਰਕਾਰ ਦੀਆਂ ਸਕੀਮਾਂ ਦਾ ਹਰ ਯੋਗ ਨਾਗਰਿਕ ਤੱਕ ਲਾਭ ਪਹੁੰਚਾਇਆ ਜਾ ਸਕੇ। ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਰ ਵੀਰਵਾਰ ਸਵੇਰੇ 9:30 ਵਜੇ ਤੋਂ ਲੈ ਕੇ 1:30 ਵਜੇ ਤੱਕ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਂਵਾਂ ਦਾ ਸਮਾਂ-ਬੱਧ ਨਿਪਟਾਰਾ ਯਕੀਨੀ ਬਣਾਇਆ ਜਾ ਰਿਹਾ ਹੈ। ਪਹਿਲਾਂ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਆਮ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਚੰਡੀਗੜ੍ਹ ਵਿਖੇ ਜਾਣਾ ਪੈਂਦਾ ਸੀ। ਪਰ ਹੁਣ ਜ਼ਿਲ੍ਹਾ ਪੱਧਰ ‘ਤੇ ਹੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੁੱਖ ਮੰਤਰੀ ਸਹਾਇਤਾ ਕੇਂਦਰ ਤੇ ਸੀ. ਐਮ. ਵਿੰਡੋ ਸਥਾਪਤ ਕੀਤੀ ਗਈ ਹੈ ਤਾਂ ਜੋ ਲੋਕਾਂ ਨੂੰ ਆਪਣੀਆਂ ਸਮੱਸਿਆਵਾ ਦੇ ਹੱਲ ਲਈ ਦੂਰ ਨਾ ਜਾਣਾ ਪਵੇ। ਜ਼ਿਲ੍ਹਾ ਪੱਧਰ ਤੇ ਖੋਲ੍ਹੇ ਗਏ ਮੁੱਖ ਮੰਤਰੀ ਸਹਾਇਤਾ ਕੇਂਦਰ ਵਿਖੇ ਕਰਮਚਾਰੀਆਂ ਦੀ ਡਿਊਟੀ ਲਗਾਈ ਗਈ ਹੈ ਜੋ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਆਉਣ ਵਾਲੇ ਨਾਗਰਿਕਾਂ ਦਾ ਸੁਚੱਜੇ ਢੰਗ ਨਾਲ ਮਾਰਗ ਦਰਸ਼ਨ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਵਿੱਚ ਅਹਿਮ ਭੂਮਿਕਾ ਅਦਾ ਕਰਨਗੇ।

Related Post