post

Jasbeer Singh

(Chief Editor)

Punjab

‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਦੋ ਸਰਕਾਰੀ ਸਕੂਲ ਨਵੀਨੀਕਰਨ ਤੋਂ ਬਾਅਦ ਲੋਕ ਅਰਪਿਤ

post-img

‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਦੋ ਸਰਕਾਰੀ ਸਕੂਲ ਨਵੀਨੀਕਰਨ ਤੋਂ ਬਾਅਦ ਲੋਕ ਅਰਪਿਤ ਸੰਗਰੂਰ, 26 ਅਪ੍ਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਅੱਜ ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਨਾਨਕਪੁਰਾ ਅਤੇ ਸਰਕਾਰੀ ਮਿਡਲ ਸਕੂਲ ਰੂਪਾਹੇੜੀ ਵਿਖੇ ਨਵੀਨੀਕਰਨ ਤੋਂ ਬਾਅਦ ਲੋਕ ਅਰਪਿਤ ਕੀਤੇ ਗਏ । ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ । ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਜਿੱਥੇ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੇ ਭਵਿੱਖ ਨੂੰ ਰੋਸ਼ਨ ਕਰਨ ਲਈ ਸਿੱਖਿਆ ਕ੍ਰਾਂਤੀ ਮੁਹਿੰਮ ਚਲਾਈ ਜਾ ਰਹੀ ਹੈ ਉੱਥੇ ਹੀ ਪੰਜਾਬ ਵਿੱਚੋਂ ਨਸ਼ਿਆਂ ਦੇ ਕਾਲੇ ਕਾਰੋਬਾਰ ਦਾ ਮੁਕੰਮਲ ਤੌਰ ਤੇ ਸਫਾਇਆ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵੀ ਜੋਸ਼ੋ ਖਰੋਸ਼ ਨਾਲ ਚੱਲ ਰਹੀ ਹੈ । ਉਹਨਾਂ ਕਿਹਾ ਕਿ ਇਸ ਸਮਾਜਿਕ ਕੋਹੜ ਨੂੰ ਮੁਕੰਮਲ ਤੌਰ ਤੇ ਖਤਮ ਕਰਨ ਲਈ ਪੰਜਾਬ ਦੇ ਹਰੇਕ ਨਾਗਰਿਕ ਦਾ ਸਰਗਰਮ ਯੋਗਦਾਨ ਬਹੁਤ ਜਰੂਰੀ ਹੈ । ਉਹਨਾਂ ਕਿਹਾ ਕਿ ਸਰਕਾਰ ਇਸ ਮਸਲੇ ਉੱਤੇ ਪੂਰੀ ਸਖਤੀ ਕਰ ਰਹੀ ਹੈ ਅਤੇ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਪਹੁੰਚਾਇਆ ਜਾ ਰਿਹਾ ਹੈ ਤੇ ਨਸ਼ਿਆਂ ਦੀ ਕਾਲੀ ਕਮਾਈ ਨਾਲ ਬਣਾਈਆਂ ਜਾਇਦਾਦਾਂ ਉੱਤੇ ਬੁਲਡੋਜ਼ਰ ਚਲਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਸੀਂ ਹਲਕਾ ਸੰਗਰੂਰ ਦੇ ਲੋਕਾਂ ਨਾਲ ਕੀਤੇ ਗਏ ਸਾਰੇ ਵਾਅਦੇ ਪੂਰੇ ਕਰ ਰਹੇ ਹਾਂ ਅਤੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ । ਉਹਨਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਅਨੇਕਾਂ ਹੋਰ ਲੋਕ ਪੱਖੀ ਪ੍ਰੋਜੈਕਟ ਹਲਕਾ ਵਾਸੀਆਂ ਨੂੰ ਸਮਰਪਿਤ ਕੀਤੇ ਜਾਣਗੇ ।

Related Post