
ਰੇਲ ਰੋਕੋ ਅੰਦੋਲਨ ਤਹਿਤ ਕਿਸਾਨਾਂ ਵੱਖ ਵੱਖ ਥਾਵਾਂ ਤੇ ਰੇਲਵੇ ਲਾਈਨਾਂ ਤੇ ਬੈਠ ਕੇ ਰੇਲਾਂ ਰੋਕੀਆਂ
- by Jasbeer Singh
- December 18, 2024

ਰੇਲ ਰੋਕੋ ਅੰਦੋਲਨ ਤਹਿਤ ਕਿਸਾਨਾਂ ਵੱਖ ਵੱਖ ਥਾਵਾਂ ਤੇ ਰੇਲਵੇ ਲਾਈਨਾਂ ਤੇ ਬੈਠ ਕੇ ਰੇਲਾਂ ਰੋਕੀਆਂ ਪਟਿਆਲਾ : ਪੰਜਾਬ ‘ਚ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਦੇ ਸਮਰਥਨ ‘ਚ ਅੱਜ 3 ਘੰਟੇ ਲਈ ਰੇਲਾਂ ਰੋਕੀਆਂ ਜਾ ਰਹੀਆਂ ਹਨ ਦੇ ਚਲਦਿਆਂ ਦੁਪਹਿਰ 12 ਵਜੇ ਤੋਂ 48 ਥਾਵਾਂ ‘ਤੇ ਕਿਸਾਨ ਪਟੜੀਆਂ ‘ਤੇ ਬੈਠੇ ਹਨ ਅਤੇ ਇਹ ਰੇਲ ਰੋਕੋ ਅੰਦੋਲਨ 3 ਵਜੇ ਤੱਕ ਜਾਰੀ ਰਹੇਗਾ।ਅੰਮ੍ਰਿਤਸਰ, ਜਲੰਧਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਕਿਸਾਨਾਂ ਵੱਲੋਂ ਜ਼ਿਆਦਾਤਰ ਥਾਵਾਂ ’ਤੇ ਟਰੈਕ ਜਾਮ ਕੀਤੇ ਜਾ ਰਹੇ ਹਨ । ਕਿਸਾਨ ਆਗੂ ਸਰਵਣ ਪੰਧੇਰ ਵੱਲੋਂ 18 ਦਸੰਬਰ ਨੂੰ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਗਿਆ ਸੀ , ਜਿਸ ਦੇ ਤਹਿਤ ਅੱਜ ਅੰਦੋਲਨ ਜਾਰੀ ਹੈ । ਇਸ ਤੋਂ ਇਲਾਵਾ ਖਨੌਰੀ ਸਰਹੱਦ ‘ਤੇ ਚੱਲ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਅੱਜ ਸਾਂਝੇ ਕਿਸਾਨ ਮੋਰਚਾ ਨੇ ਹੰਗਾਮੀ ਮੀਟਿੰਗ ਸੱਦੀ ਹੈ । ਮੀਟਿੰਗ ਬਾਅਦ ਦੁਪਹਿਰ 2 ਵਜੇ ਕਿਸਾਨ ਭਵਨ ਚੰਡੀਗੜ੍ਹ ਵਿਖੇ ਹੋਵੇਗੀ । ਇਸ ਵਿੱਚ ਡੱਲੇਵਾਲ ਦੇ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ ਹੋ ਸਕਦਾ ਹੈ ।
Related Post
Popular News
Hot Categories
Subscribe To Our Newsletter
No spam, notifications only about new products, updates.