post

Jasbeer Singh

(Chief Editor)

Punjab

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲੋਕਾਂ ਨੂੰ ਸਿਹਤ ਮਹਿਕਮੇ ਦੀਆਂ ਸੇਵਾਵਾਂ ਬਾਰੇ ਜਾਗਰੂਕ ਕਰਨਾ ਬਣਾਇਆ ਜਾਵੇ ਯਕੀਨ

post-img

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲੋਕਾਂ ਨੂੰ ਸਿਹਤ ਮਹਿਕਮੇ ਦੀਆਂ ਸੇਵਾਵਾਂ ਬਾਰੇ ਜਾਗਰੂਕ ਕਰਨਾ ਬਣਾਇਆ ਜਾਵੇ ਯਕੀਨੀ : ਐਸ. ਐਮ. ਓ. ਡਾ. ਲਵਰਾਜ ਪਵਾਰ ਮੂਨਕ/ਸੰਗਰੂਰ 3 ਅਪ੍ਰੈਲ : ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਅਤੇ ਸਿਵਲ ਸਰਜਨ ਡਾ. ਸੰਜੇ ਕਾਮਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਡਾ. ਲਵਰਾਜ ਪਵਾਰ ਦੀ ਅਗਵਾਈ ਵਿੱਚ ਪੀ. ਐੱਚ. ਸੀ. ਮੂਨਕ ਵਿਖੇ 'ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਫੀਲਡ ਸਟਾਫ ਨਾਲ ਵਿਸ਼ੇਸ਼ ਮੀਟਿੰਗ ਹੋਈ । ਇਸ ਮੌਕੇ ਡਾ. ਲਵਰਾਜ ਪਵਾਰ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲੋਕਾਂ ਨੂੰ ਸਿਹਤ ਮਹਿਕਮੇ ਵੱਲੋਂ ਉਪਲਬਧ ਕਰਵਾਈਆਂ ਜਾ ਰਹੀਆਂ ਸੇਵਾਵਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਤੋਂ ਪੀੜਤ ਮਰੀਜ਼ਾਂ ਨੂੰ ਪ੍ਰੇਰਿਤ ਕੀਤਾ ਜਾਵੇ ਕਿ ਉਹ ਆਪਣਾ ਇਲਾਜ ਸਰਕਾਰੀ ਸਿਹਤ ਕੇਂਦਰ ਤੋਂ ਕਰਵਾਉਣ । ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਓਟ ਕੇਂਦਰ ਅਤੇ ਨਸ਼ਾ ਛੁਡਾਊ ਤੇ ਪੁਨਰਵਾਸ ਕੇਂਦਰਾਂ ਰਾਹੀਂ ਪੀੜਤ ਮਰੀਜ਼ਾਂ ਦਾ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ । ਉਨ੍ਹਾਂ ਦੱਸਿਆ ਕਿ ਵਿਭਾਗ ਕੋਲ ਮਾਹਿਰ ਡਾਕਟਰਾਂ ਤੋਂ ਇਲਾਵਾ ਮਾਹਿਰ ਕਾਉੰਸਲਰ ਵੀ ਮੌਜੂਦ ਹਨ, ਜੋ ਪੀੜਤ ਵਿਅਕਤੀ ਨੂੰ ਨਸ਼ਿਆਂ ਦੀ ਗ੍ਰਿਫ਼ਤ ‘ਚੋਂ ਬਾਹਰ ਕੱਢਣ ਲਈ ਮਾਨਸਿਕ ਤੌਰ ‘ਤੇ ਮਜ਼ਬੂਤ ਕਰਨ ਦਾ ਕੰਮ ਕਰਦੇ ਹਨ । ਉਨ੍ਹਾਂ ਹਦਾਇਤ ਕੀਤੀ ਕਿ ਸਮੂਹ ਸਟਾਫ ਆਪੋ ਆਪਣੇ ਖੇਤਰ ‘ਚ ਲੋਕਾਂ ਤੱਕ ਇਹ ਸੁਨਹਾ ਵੱਧ ਤੋਂ ਵੱਧ ਪਹੁੰਚਾਉਣਾ ਯਕੀਨੀ ਬਣਾਵੇ । ਇਸ ਮੌਕੇ ਬਲਾਕ ਐਜੂਕੇਟਰ ਨਰਿੰਦਰ ਪਾਲ ਸਿੰਘ ਨੇ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਨੂੰ ਸਾਰਿਆਂ ਦੇ ਸਹਿਯੋਗ ਨਾਲ ਹੀ ਨੇਪਰੇ ਚਾੜ੍ਹਿਆ ਜਾ ਸਕਦਾ ਹੈ । ਉਹਨਾਂ ਦੱਸਿਆ ਕਿ ਜ਼ਿਲ੍ਹਾ ਪੱਧਰ ‘ਤੇ ਨਸ਼ਾ ਛੁਡਾਊ ਕੇਂਦਰ ਅਤੇ ਮੁੜ ਵਸੇਬਾ ਕੇਂਦਰ ਵਿਚ ਸਰਕਾਰ ਵੱਲੋਂ ਨਸ਼ਾ ਛਡਾਉਣ ਲਈ ਮੁਫਤ ਸੇਵਾਵਾਂ ਉਪਲਬਧ ਹਨ ਤੇ ਓਟ ਕਲੀਨਿਕ ਵਿੱਚੋਂ ਨਸ਼ਾ ਪੀੜਤ ਵਿਅਕਤੀ ਆਪਣੇ ਘਰ ਦੇ ਨੇੜੇ ਹੀ ਆਪਣਾ ਇਲਾਜ ਕਰਵਾ ਸਕਦੇ ਹਨ । ਉਨ੍ਹਾਂ ਕਿਹਾ ਕਿ ਲੋੜਵੰਦ ਵਿਅਕਤੀਆਂ ਨੂੰ ਇਹਨਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਅਤੇ ਨਸ਼ਾ ਛੱਡ ਕੇ ਇੱਕ ਚੰਗਾ ਸਿਹਤਮੰਦ ਜੀਵਨ ਜਿਉਣਾ ਚਾਹੀਦਾ । ਇਸ ਮੌਕੇ ਪੀ. ਐਚ. ਸੀ. ਮੂਨਕ ਦੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ ।

Related Post