post

Jasbeer Singh

(Chief Editor)

Patiala News

ਬੇਰੁਜ਼ਗਾਰ ਸਾਂਝਾ ਮੋਰਚਾ ਕਰੇਗਾ 26 ਨੂੰ ਮੁੱਖ ਮੰਤਰੀ ਦਾ ਘਿਰਾਓ

post-img

ਬੇਰੁਜ਼ਗਾਰ ਸਾਂਝਾ ਮੋਰਚਾ ਕਰੇਗਾ 26 ਨੂੰ ਮੁੱਖ ਮੰਤਰੀ ਦਾ ਘਿਰਾਓ ਪਟਿਆਲਾ : ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਨੌਕਰੀ ਦੀ ਮੰਗ ਨੂੰ ਲੈਕੇ ਸੰਘਰਸ਼ ਕਰਦੇ ਬੇਰੁਜ਼ਗਾਰਾਂ ਨੇ ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਵਿੱਚ 26 ਜਨਵਰੀ ਨੂੰ ਮੁੱਖ ਮੰਤਰੀ ਖਿਲਾਫ ਰੋਸ ਪ੍ਰਦਰਸ਼ਨ ਕਰਨਗੇ । ਮੋਰਚੇ ਦੇ ਆਗੂ ਸੁਖਵਿੰਦਰ ਸਿੰਘ ਢਿੱਲਵਾਂ, ਜਸਵੰਤ ਘੁਬਾਇਆ, ਰਮਨ ਕੁਮਾਰ ਮਲੋਟ, ਹਰਜਿੰਦਰ ਝੁਨੀਰ ਅਤੇ ਹਰਜਿੰਦਰ ਸਿੰਘ ਬੁਢਲਾਡਾ ਨੇ ਦੱਸਿਆ ਕਿ ਸ੍ਰ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪਿਛਲੇ 34 ਮਹੀਨੇ ਤੋਂ ਪੋਸਟਾਂ ਅਤੇ ਉੱਮਰ ਹੱਦ ਛੋਟ ਦੇਣ ਦੇ ਲਾਰੇ ਲਗਾ ਰਹੀ ਹੈ । ਸਰਕਾਰ ਨੇ ਚੋਣ ਵਾਅਦੇ ਤੋ ਮੁੱਕਰ ਕੇ 34 ਮਹੀਨੇ ਵਿੱਚ ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਇੱਕ ਵੀ ਅਸਾਮੀ ਜਾਰੀ ਨਹੀਂ ਕੀਤੀ । ਭਰਤੀ ਕੈਲੰਡਰ ਦਾ ਵਾਅਦਾ ਲਾਰਾ ਬਣ ਚੁੱਕਾ ਹੈ । ਪੰਜਾਬ ਸਰਕਾਰ ਫੋਕੀ ਬਿਆਨਬਾਜ਼ੀ ਰਾਹੀਂ ਪੰਜਾਬ ਦੇ ਆਮ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ । ਜਦਕਿ ਸਿੱਖਿਆ ਵਿਭਾਗ ਵਿੱਚ ਮਾਸਟਰ ਕੇਡਰ,ਲੈਕਚਰਾਰ ਦੀ ਕੋਈ ਭਰਤੀ ਜਾਰੀ ਨਹੀਂ ਕੀਤੀ ਅਤੇ ਨਾ ਸਿਹਤ ਵਿਭਾਗ ਵਿੱਚ ਮਲਟੀ ਪਰਪਜ਼ ਹੈਲਥ ਵਰਕਰ ਦੀ ਕੋਈ ਵੀ ਅਸਾਮੀ ਜਾਰੀ ਨਹੀਂ ਕੀਤੀ । ਮੰਗਾਂ : 1 -ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਮਾਸਟਰ ਕੇਡਰ,ਲੈਕਚਰਾਰ ਅਤੇ ਮਲਟੀ ਪਰਪਜ਼ ਹੈਲਥ ਵਰਕਰ ਦੀਆਂ ਸਾਰੀਆਂ ਖਾਲੀ ਅਸਾਮੀਆਂ ਤੁਰੰਤ ਭਰੀਆਂ ਜਾਣ 2 -ਸਾਰੀਆਂ ਅਸਾਮੀਆਂ ਵਿੱਚ ਭਰਤੀ ਲਈ ਉਮਰ ਹੱਦ ਛੋਟ ਦਿੱਤੀ ਜਾਵੇ, ਮਾਸਟਰ ਕੇਡਰ ਵਿੱਚ ਥੋਪੀ ਬੇਤੁਕੀ ਸ਼ਰਤ 55 ਪ੍ਰਤੀਸ਼ਤ ਰੱਦ ਕੀਤੀ ਜਾਵੇ । 3 -ਆਰਟ ਐਂਡ ਕਰਾਫਟ ਦਾ ਲਿਖਤੀ ਪੇਪਰ ਤੁਰੰਤ ਲਿਆ ਜਾਵੇ । 4 - ਲੈਕਚਰਾਰ ਦੀਆਂ ਰੱਦ ਕੀਤੀਆਂ 343 ਪੋਸਟਾਂ ਵਿੱਚ ਬਾਕੀ ਵਿਸ਼ਿਆਂ ਦੀਆਂ ਅਸਾਮੀਆਂ ਐਡ ਕਰਕੇ ਇਸ਼ਤਿਹਾਰ ਜਾਰੀ ਕੀਤਾ ਜਾਵੇ । 5 -ਮਲਟੀ ਪਰਪਜ਼ ਹੈਲਥ ਵਰਕਰ (ਪੁਰਸ਼) ਦੀਆਂ ਪ੍ਰਵਾਨਿਤ 270 ਅਸਾਮੀਆਂ ਦਾ ਇਸ਼ਤਿਹਾਰ ਤੁਰੰਤ ਉਮਰ ਹੱਦ ਛੋਟ ਦੇ ਕੇ ਜਾਰੀ ਕੀਤਾ ਜਾਵੇ । 6 - ਲੈਕਚਰਾਰ ਅਤੇ ਮਾਸਟਰ ਕੇਡਰ ਵਿੱਚ ਕੰਬੀਨੇਸ਼ਨ ਦਰੁਸਤ ਕੀਤੇ ਜਾਣ ।

Related Post