post

Admin

(Chief Editor)

ਬੇਰੁਜ਼ਗਾਰ ਅਧਿਆਪਕ ਚੜੇ ਪੈਟਰੋਲ ਦੀਆਂ ਬੋਤਲਾਂ ਲੈ ਕੇ ਸਿੱਖਿਆ ਵਿਭਾਗ ਦੀ ਬਿਲਡਿੰਗ 'ਤੇ

post-img

ਬੇਰੁਜ਼ਗਾਰ ਅਧਿਆਪਕ ਚੜੇ ਪੈਟਰੋਲ ਦੀਆਂ ਬੋਤਲਾਂ ਲੈ ਕੇ ਸਿੱਖਿਆ ਵਿਭਾਗ ਦੀ ਬਿਲਡਿੰਗ ਤੇ ਚੰਡੀਗੜ੍ਹ : ਪੈਟਰੋਲ ਦੀਆਂ ਬੋਤਲਾਂ ਲੈ ਕੇ ਬੇਰੁਜ਼ਗਾਰ ਈਟੀਟੀ ਟੈੱਟ 2364 ਅਧਿਆਪਕਾਂ ਸਿੱਖਿਆ ਵਿਭਾਗ ਦੀ ਬਿਲਡਿੰਗ ਤੇ ਚੜ ਗਏ ਅਤੇ ਉਨ੍ਹਾਂ ਵੱਲੋਂ ਮੰਗ ਕੀਤੀ ਗਈ ਕਿ, ਉਨ੍ਹਾਂ ਦੀਆਂ ਮੰਗਾਂ ਦਾ ਛੇਤੀ ਹੱਲ ਕਰਕੇ, ਨਿਯੁਕਤੀ ਪੱਤਰ ਜਾਰੀ ਕੀਤੇ ਜਾਣ। ਦੱਸ ਦਈਏ ਕਿ, ਪਿਛਲੇ ਕਈ ਦਿਨਾਂ ਤੋਂ ਬੇਰੁਜ਼ਗਾਰ ਈਟੀਟੀ ਟੈੱਟ 2364 ਅਧਿਆਪਕਾਂ ਦਾ ਆਪਣੇ ਨਿਯੁਕਤੀ ਪੱਤਰਾਂ ਦੀ ਮੰਗ ਨੂੰ ਲੈ ਕੇ ਡੀ ਪੀ ਆਈ ਦਫ਼ਤਰ ਮੋਹਾਲੀ ਵਿਖੇ ਧਰਨਾ ਪ੍ਦਰਸ਼ਨ ਜਾਰੀ ਹੈ।

Related Post

Instagram