ਅਣਪਛਾਤੇ ਵਿਅਕਤੀਆਂ ਨੇ ਚਲਾਈਆਂ ਕੈਮਿਸਟ ਸ਼ਾਪ ਦੇ ਬਾਹਰ ਤਾਬੜ ਤੋੜ ਗੋਲੀਆਂ
- by Jasbeer Singh
- January 16, 2026
ਅਣਪਛਾਤੇ ਵਿਅਕਤੀਆਂ ਨੇ ਚਲਾਈਆਂ ਕੈਮਿਸਟ ਸ਼ਾਪ ਦੇ ਬਾਹਰ ਤਾਬੜ ਤੋੜ ਗੋਲੀਆਂ ਚੰਡੀਗੜ੍ਹ, 16 ਜਨਵਰੀ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਸੈਕਟਰ-32 ਵਿੱਚ ਲੰਘੀ ਰਾਤ ਨੂੰ ਦੋ ਅਣਪਛਾਤੇ ਸਕੂਟਰ ਸਵਾਰਾਂ ਵਲੋਂ ਕੈਮਿਸਟ ਸ਼ਾਪ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ ਗਈਆਂ ਹਨ। ਜਿਸ ਕਾਰਨ ਚਾਰੋਂ ਪਾਸੇ ਦਹਿਸ਼ਤ ਦਾ ਮਾਹੌਲ ਬਣਿਆਂ ਹੋਇਆ ਹੈ। ਜਿਨ੍ਹਾਂ ਅਣਪਛਾਤੇ ਸਕੂਟਰ ਸਵਾਰਾਂ ਨੇ ਗੋਲੀਆਂ ਚਲਾਈਆਂ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫ਼ਰਾਰ ਹੋ ਗਏ । ਗੋਲੀਆਂ ਚੱਲਣ ਤੋਂ ਬਾਅਦ ਦੀ ਘਟਨਾ ਵਿੱਚ ਕਿਸੇ ਦੇ ਜ਼ਖਮੀ ਹੋਣ ਜਾਂ ਵਿੱਤੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਸੂਚਨਾ ਮਿਲਦਿਆਂ ਹੀ ਪੁਲਸ ਨੇ ਕੀਤੀ ਮੌਕੇ ਤੇ ਪਹੁੰਚ ਦੁਕਾਨ ਦੇ ਬਾਹਰ ਗੋਲੀਆਂ ਚਲਾਏ ਜਾਣ ਦੀ ਘਟਨਾ ਸਬੰਧੀ ਜਦੋਂ ਪੁਲਸ ਕੰਟਰੋਲ ਰੂਮ ਨੂੰ ਦੱਸਿਆ ਗਿਆ ਤਾਂ ਸੈਕਟਰ 34 ਦੇ ਥਾਣੇ ਦਦੀ ਪੁਲਸ, ਜਿ਼ਲਾ ਕਰਾਈਮ ਸੈਲ ਅਤੇ ਕਰਾਈਮ ਬ੍ਰਾਂਚ ਦੀਆਂ ਟੀਮਾਂ ਮੌਕੇ ਤੇ ਪਹੁੰਚੀਆਂ ਅਤੇ ਘਟਨਾ ਵਾਲੀ ਥਾਂ ਤੋ਼ ਇਕ ਖਾਲੀ ਕਾਰਤੂਸ ਵੀ ਬਰਾਮਦ ਕੀਤਾ ਗਿਆ ਹੈ। ਪੁੱਛਗਿੱਛ ਦੌਰਾਨ ਦੁਕਾਨਦਾਰ ਨੇ ਧਮਕੀ ਜਾਂ ਫਿਰੌਤੀ ਤੋਂ ਕੀਤਾ ਇਨਕਾਰ ਚੰਡੀਗੜ੍ਹ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਗੋਲੀਆਂ ਚਲਾਉਣ ਦੇ ਪਿੱਛੇ ਦਾ ਅਸਲ ਮਕਸਦ ਅਜੇ ਪਤਾ ਨਹੀਂ ਲੱਗ ਸਕਿਆ ਹੈ ਪਰ ਮੁੱਢਲੀ ਪੁੱਛਗਿੱਛ ਦੌਰਾਨ ਦੁਕਾਨ ਦੇ ਮਾਲਕਾਂ ਨੇ ਕਿਸੇ ਵੀ ਤਰ੍ਹਾਂ ਦੀ ਧਮਕੀ ਭਰੀ ਕਾਲ ਜਾਂ ਫਿਰੌਤੀ ਦੀ ਮੰਗ ਤੋਂ ਇਨਕਾਰ ਕੀਤਾ ਹੈ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਦਾ ਸੁਰਾਗ ਲਗਾਉਣ ਲਈ ਆਸ-ਪਾਸ ਦੇ ਇਲਾਕਿਆਂ ਦੀ ਸੀਸੀਟੀਵੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ।
