ਅਣਪਛਾਤੇ ਵਿਅਕਤੀਆਂ ਨੇ ਭਾਜਪਾ ਆਗੂ 'ਤੇ ਚਲਾਈਆਂ ਤਾਬੜਤੋੜ ਗੋਲੀਆਂ
ਗੁਰਦਾਸਪੁਰ 4 ਜੂਨ 2026 : ਪੰਜਾਬ ਦੇ ਜਿਲਾ ਗੁਰਦਾਸਪੁਰ (Gurdaspur) ਵਿਖੇ ਬੀਤੀ ਦੇਰ ਰਾਤ ਇਕ ਭਾਜਪਾ ਆਗੂ 'ਤੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਬਾਰੀ (Shooting) ਕੀਤੇ ਜਾਣ ਦਾ ਘਟਨਾਕ੍ਰਮ ਵਾਪਰਿਆ ਹੈ ।
ਕੀ ਹੈ ਪੂਰਾ ਮਾਮਲਾ
ਮਿਲੀ ਜਾਣਕਾਰੀ ਮੁਤਾਬਕ ਬੀਤੀ ਦੇਰ ਰਾਤ ਭਾਜਪਾ ਦੇ ਜ਼ਿਲ੍ਹਾ ਟਰੇਡ ਸੈਲ ਦੇ ਕਨਵੀਨਰ ਤੇ ਹਲਕਾ ਬਾਬਾ ਨਾਨਕ ਤੋਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਵਿਜੇ ਕੁਮਾਰ ਸੋਨੀ (Vijay Kumar Soni) ਮੋਹਲੋਵਾਲੀ`ਤੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ, ਜਿਸ ਵਿਚ ਉਹ ਵਾਲ-ਵਾਲ ਬਚ ਗਏ । ਇਹ ਘਟਨਾ ਉਨ੍ਹਾਂ ਦੇ ਪੈਟਰੋਲ ਪੰਪ ਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਵਿਚ ਕੈਦ ਹੋੲ ਗਈ ਹੈ ।
ਘਟਨਾ ਦਾ ਪਤਾ ਚਲਦਿਆਂ ਐਸ. ਐਚ. ਓ. ਪਹੁੰਚੇ ਪੁਲਸ ਟੀਮ ਸਮੇਤ
ਗੁਰਦਾਸਪੁਰ ਵਿਖੇ ਵਾਪਰੀ ਗੋਲੀਬਾਰੀ ਦੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ `ਤੇ ਪੁਲਸ ਥਾਣਾ ਕੋਟਲੀ ਸੂਰਤ ਮੱਲੀ ਦੇ ਐਸ. ਐਚ. ਓ. ਗੁਰਦਰਸ਼ਨ ਸਿੰਘ ਕੰਗ ਨੇ ਪਹੁੰਚ ਕੇ ਮਾਮਲੇ ਦੀ ਜਾਂਚ ਆਰੰਭ ਦਿੱਤੀ ਹੈ । ਇਸ ਮੌਕੇ `ਤੇ ਗੋਲੀਬਾਰੀ ਦੀ ਘਟਨਾ ਦਾ ਸਿ਼ਕਾਰ ਭਾਜਪਾ ਆਗੂ ਵਿਜੇ ਸੋਨੀ ਨੇ ਦੱਸਿਆ ਕਿ ਰਾਤ ਕਰੀਬ 9.40 ਵਜੇ ਜਦੋਂ ਉਹ ਆਪਣੇ ਪੈਟਰੋਲ ਪੰਪ ਕੋਟਲੀ ਸੂਰਤ ਮੱਲੀ ਤੋਂ ਆਪਣੀ ਕਾਰ `ਤੇ ਸਵਾਰ ਹੋ ਕੇ ਆਪਣੇ ਘਰ ਨੂੰ ਜਾ ਰਹੇ ਸੀ ਤਾਂ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਵਲੋਂ ਉਨ੍ਹਾਂ `ਤੇ ਗੋਲੀਆਂ ਚਲਾ ਦਿੱਤੀਆਂ ਗਈਆਂ । ਉਨ੍ਹਾਂ ਨੇ ਬੜੀ ਮੁਸ਼ਕਲ ਨਾਲ ਆਪਣੀ ਜਾਨ ਬਚਾਈ । ਪੁਲਸ ਵਲੋਂ ਸੀ. ਸੀ. ਟੀ. ਵੀ. ਕੈਮਰੇ (C. C. T. V. Cameras) ਦੀ ਫੁਟੇਜ ਖੰਗਾਲੀ ਜਾ ਰਹੀ ਹੈ ।
