post

Admin

(Chief Editor)

Crime

ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਇਕ ਵਿਅਕਤੀ ਨੂੰ ਉਤਾਰਿਆ ਮੌਤ ਦੇ ਘਾਟ

post-img

ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਇਕ ਵਿਅਕਤੀ ਨੂੰ ਉਤਾਰਿਆ ਮੌਤ ਦੇ ਘਾਟ ਅੰਮ੍ਰਿਤਸਰ, 30 ਮਾਰਚ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ ਨੇੜੇ ਪੈਦੇ ਅਟਾਰੀ ਦੇ ਸਰਹੱਦੀ ਪਿੰਡ ਰਾਜਾਤਾਲ ਵਿਖੇ ਅਣਪਛਾਤੇੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਇਕ ਵਿਅਕਤੀ ਨੂੰ ਮਾਰ ਦਿੱਤਾ ਗਿਆ ਹੈ। ਕੌਣ ਹੈ ਇਹ ਵਿਅਕਤੀ ਮਿਲੀ ਜਾਣਕਾਰੀ ਅਨੁਸਾਰ ਅਟਾਰੀ ਦੇ ਸਰਹੱਦੀ ਪਿੰਡ ਰਾਜਾਤਾਲ ਵਿਖੇ ਜੋ ਇੱਕ ਵਿਅਕਤੀ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਦੀ ਪਛਾਣ ਸੋਨੂ ਸਿੰਘ (30) ਪੁੱਤਰ ਮੇਜਰ ਸਿੰਘ ਵਾਸੀ ਪਿੰਡ ਰਾਜਾਤਾਲ ਵਜੋਂ ਹੋਈ ਹੈ । ਸੋਨੂ ਸਿੰਘ ਜਦੋਂ ਸਵੇਰੇ ਕਰੀਬ 10 ਵਜੇ ਰੋਜਾਨਾ ਦੀ ਤਰ੍ਹਾਂ ਮਜ਼ਦੂਰੀ ਕਰਨ ਲਈ ਜਾ ਰਿਹਾ ਸੀ, ਤਾਂ ਪਹਿਲਾਂ ਤੋਂ ਹੀ ਬੈਠੇ ਹਮਲਾਵਰਾਂ ਵੱਲੋਂ ਉਸ ਨੂੰ ਪਿੰਡ ਗੱਲੂਵਾਲ ਦੇ ਨਜ਼ਦੀਕ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ । ਮੋੋਟਰਸਾਈਕਲ ਵੀ ਨਾਲ ਲੈ ਕੇ ਚਲੇ ਗਏ ਹਮਲਾਵਾਰ ਹਮਲਾਵਰ ਉਸ ਦਾ ਮੋਟਰਸਾਈਕਲ ਅਤੇ ਮੋਬਾਇਲ ਵੀ ਨਾਲ ਲੈ ਗਏ ਹਨ। ਮੌਕੇ ’ਤੇ ਪਹੁੰਚੀ ਪੁਲਿਸ ਪਾਰਟੀ ਵੱਲੋਂ ਮ੍ਰਿਤਕ ਦੀ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਵਾਸਤੇ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ ।

Related Post

Instagram