Crime
0
ਅਣਪਛਾਤੇ ਵਿਅਕਤੀਆਂ ਨੇ ਕੀਤਾ ਹਸਪਤਾਲ ਦੀ ਪਾਰਕਿੰਗ ਵਿਚੋਂ ਮੋਟਰਸਾਈਕਲ ਚੋਰੀ
- by Jasbeer Singh
- September 9, 2025
ਅਣਪਛਾਤੇ ਵਿਅਕਤੀਆਂ ਨੇ ਕੀਤਾ ਹਸਪਤਾਲ ਦੀ ਪਾਰਕਿੰਗ ਵਿਚੋਂ ਮੋਟਰਸਾਈਕਲ ਚੋਰੀ ਪਟਿਆਲਾ, 9 ਸਤੰਬਰ 2025 : ਥਾਣਾ ਅਰਬਨ ਐਸਟੇਟ ਪਟਿਆਲਾ ਦੀ ਪੁਲਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਧਾਰਾ 303 (2) ਤਹਿਤ ਮੋਟਰਸਾਈਕਲ ਚੋਰੀ ਕਰਨ ਦਾ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਪੰਜਾਬ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਸੰਧਨੋਲੀ ਥਾਣਾ ਭਾਦਸੋਂ ਨੇ ਦੱਸਿਆ ਕਿ 23-24 ਅਗਸਤ 2025 ਦੀ ਦਰਮਿਆਨ ਰਾਤ ਨੂੰ ਅਣਪਛਾਤੇ ਵਿਅਕਤੀਆਂ ਨੇ ਉਸਦਾ ਮੋਟਰਸਾਇਕਲ ਜੋ ਕਿ ਪਾਰਕ ਹਸਪਤਾਲ ਪਟਿਆਲਾ ਦੀ ਪਾਰਕਿੰਗ ਵਿੱਚ ਖੜ੍ਹਾ ਸੀ, ਚੋਰੀ ਕਰ ਲਿਆ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
