
ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਏਅਰ ਇੰਡੀਆ ਫਲਾਈਟ `ਚ ਸਫਰ ਦੌਰਾਨ ਮਿਲੀ ਟੁੱਟੀ ਸੀਟ ਕਾਰਨ ਕਰਨਾ ਪਿ
- by Jasbeer Singh
- February 22, 2025

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਏਅਰ ਇੰਡੀਆ ਫਲਾਈਟ `ਚ ਸਫਰ ਦੌਰਾਨ ਮਿਲੀ ਟੁੱਟੀ ਸੀਟ ਕਾਰਨ ਕਰਨਾ ਪਿਆ ਮੁਸਕਲਾਂ ਦਾ ਸਾਹਮਣਾ ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੇ ਨਿਯੁਕਤ ਕੀਤੇ ਗਏ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਏਅਰ ਇੰਡੀਆ ਦੀਆਂ ਸੇਵਾਵਾਂ `ਤੇ ਉਸ ਵੇਲੇ ਨਾਰਾਜ਼ਗੀ ਜ਼ਾਹਰ ਕੀਤੀ ਜਦੋਂ ਉਨ੍ਹਾਂ ਨੂੰ ਸਫਰ ਦੌਰਾਨ ਟੁੱਟੀ ਭੱਜੀ ਹਾਲਤ ਵਾਲੀ ਸੀਟ ਤੇ ਬੈਠਣਾ ਪਿਆ। ਸ਼ਿਵਰਾਜ ਸਿੰਘ ਚੌਹਾਨ ਨੇ ਆਪਣੀ ਪੋਸਟ ਵਿੱਚ ਕਿਹਾ ਕਿ ਉਨ੍ਹਾਂ ਦਾ ਮੰਨਣਾ ਸੀ ਕਿ ਟਾਟਾ ਗਰੁੱਪ ਵੱਲੋਂ ਪ੍ਰਾਪਤੀ ਤੋਂ ਬਾਅਦ ਏਅਰ ਇੰਡੀਆ ਦੀਆਂ ਸੇਵਾਵਾਂ ਵਿੱਚ ਸੁਧਾਰ ਹੋਇਆ ਹੋਵੇਗਾ ਪਰ ਇਹ ਉਨ੍ਹਾਂ ਦਾ ਭਰਮ ਸਾਬਤ ਹੋਇਆ । ਉਨ੍ਹਾਂ ਇਹ ਵੀ ਸਵਾਲ ਚੁੱਕਿਆ ਕਿ ਜਦੋਂ ਯਾਤਰੀਆਂ ਤੋਂ ਪੂਰਾ ਕਿਰਾਇਆ ਵਸੂਲਿਆ ਜਾਂਦਾ ਹੈ ਤਾਂ ਉਨ੍ਹਾਂ ਨੂੰ ਮਾੜੀਆਂ ਅਤੇ ਅਸੁਵਿਧਾਜਨਕ ਸੀਟਾਂ `ਤੇ ਬਿਠਾਉਣਾ ਕਿਵੇਂ ਜਾਇਜ਼ ਹੈ? ਉਨ੍ਹਾਂ ਨੇ ਏਅਰ ਇੰਡੀਆ ਪ੍ਰਬੰਧਨ ਨੂੰ ਪੁੱਛਿਆ ਕਿ ਕੀ ਭਵਿੱਖ ਵਿੱਚ ਕਿਸੇ ਹੋਰ ਯਾਤਰੀ ਨੂੰ ਅਜਿਹੀ ਮੁਸੀਬਤ ਦਾ ਸਾਹਮਣਾ ਕਰਨਾ ਪਵੇਗਾ? ਉਨ੍ਹਾਂ ਮੰਗ ਕੀਤੀ ਕਿ ਏਅਰ ਇੰਡੀਆ ਨੂੰ ਅਜਿਹੀ ਲਾਪਰਵਾਹੀ ਨੂੰ ਰੋਕਣ ਲਈ ਢੁਕਵੇਂ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਯਾਤਰੀਆਂ ਨੂੰ ਜਲਦੀ ਪਹੁੰਚਣ ਦੀ ਮਜਬੂਰੀ ਦਾ ਫਾਇਦਾ ਉਠਾਉਣ ਲਈ ਮਜਬੂਰ ਨਾ ਹੋਣਾ ਪਵੇ ।