ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਪਣੇ ਬਜਟ ਭਾਸ਼ਣ ਦੌਰਾਨ ਕਈ ਚੀਜ਼ਾਂ ਉੱਤੇ ਕਸਟਮ ਡਿਊਟੀ ਘਟਾਉਣ ਦਾ ਕੀਤਾ ਐਲਾਨ...
- by Jasbeer Singh
- July 23, 2024
Union Budget 2024: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਲੋਕ ਸਭਾ ਵਿੱਚ 2024-25 ਦਾ ਆਮ ਬਜਟ ਪੇਸ਼ ਕਰ ਰਹੀ ਨੇ ਇਸ ਬਜਟ ਵਿੱਚ ਨੌਜਵਾਨਾਂ, ਔਰਤਾਂ ਅਤੇ ਪੇਂਡੂ ਵਿਕਾਸ ਦੀ ਝਲਕ ਦੇਖਣ ਨੂੰ ਮਿਲ ਰਹੀ ਹੈ। ਇਸ ਲੜੀ ਵਿੱਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਐਲਾਨ ਕੀਤਾ ਹੈ ਕਿ ਔਰਤਾਂ ਦੇ ਵਿਕਾਸ ਲਈ 3 ਲੱਖ ਕਰੋੜ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਐਲਾਨ ਕੀਤਾ ਕਿ ਕੰਮਕਾਜੀ ਔਰਤਾਂ ਲਈ ਕੰਮਕਾਜੀ ਔਰਤਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਦੇਸ਼ ਵਿੱਚ ਹੋਸਟਲ ਬਣਾਏ ਜਾਣਗੇ। ਇਸ ਆਮ ਬਜਟ ਵਿੱਚ ਹੁਨਰ ਸਿਖਲਾਈ ਸਬੰਧੀ ਵੀ ਵੱਖ-ਵੱਖ ਯੋਜਨਾਵਾਂ ਦਾ ਐਲਾਨ ਕੀਤਾ ਗਿਆ ਹੈ। ਨਾਲ ਹੀ, ਸਵੈ-ਰੁਜ਼ਗਾਰ ਨੂੰ ਉਤਸ਼ਾਹਿਤ ਕਰਨ ਲਈ MSME ਦੇ ਤਹਿਤ ਕਈ ਯੋਜਨਾਵਾਂ ਦਾ ਐਲਾਨ ਕੀਤਾ ਗਿਆ ਹੈ।ਇਸ ਤੋਂ ਇਲਾਵਾ ਮੋਦੀ ਸਰਕਾਰ ਨੇ ਮੌਜੂਦਾ ਸਰਕਾਰ ਦੇ ਸਹਿਯੋਗੀ ਰਾਜਾਂ ਨੂੰ ਵੀ ਖੁੱਲ੍ਹੇਆਮ ਪੈਸੇ ਦਿੱਤੇ ਹਨ। ਆਂਧਰਾ ਪ੍ਰਦੇਸ਼ ਅਤੇ ਬਿਹਾਰ ਵਿੱਚ ਕਈ ਵਿਕਾਸ ਪ੍ਰੋਜੈਕਟ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਬਿਹਾਰ ਵਿੱਚ ਚਾਰ ਐਕਸਪ੍ਰੈਸਵੇਅ ਬਣਾਉਣ ਲਈ 26000 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਨਿਰਮਲਾ ਸੀਤਾਰਮਨ ਵਿੱਤ ਮੰਤਰੀ ਵਜੋਂ ਸੱਤਵੀਂ ਵਾਰ ਬਜਟ ਪੇਸ਼ ਕਰ ਰਹੀ ਹੈ, ਜੋ ਕਿ ਇੱਕ ਰਿਕਾਰਡ ਬਣ ਗਿਆ ਹੈ। ਇਸ ਸਾਲ ਦੇ ਆਮ ਬਜਟ ਨੂੰ ਲੈ ਕੇ ਲੋਕਾਂ ਨੂੰ ਕਾਫੀ ਉਮੀਦਾਂ ਹਨ। ਨਿਰਮਲਾ ਸੀਤਾਰਮਨ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਨਿਰਮਾਣ ਖੇਤਰ ਵਿੱਚ ਐਮਐਸਐਮਈ ਲਈ ਕਰਜ਼ਾ ਗਾਰੰਟੀ ਯੋਜਨਾ ਸ਼ੁਰੂ ਕੀਤੀ ਜਾਵੇਗੀ, 100 ਕਰੋੜ ਰੁਪਏ ਤੱਕ ਦੇ ਕਰਜ਼ੇ ਲਈ ਕਿਸੇ ਗਾਰੰਟੀ ਦੀ ਲੋੜ ਨਹੀਂ ਹੈ।ਲੋਕ ਸਭਾ ਵਿੱਚ 2024-25 ਲਈ ਕੇਂਦਰੀ ਬਜਟ ਪੇਸ਼ ਕਰਦੇ ਹੋਏ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਸਰਕਾਰ ਇੱਕ ਮਹੀਨੇ ਦਾ ਪੀਐਫ (ਪ੍ਰੋਵੀਡੈਂਟ ਫੰਡ) ਯੋਗਦਾਨ ਦੇ ਕੇ ਨੌਕਰੀ ਦੇ ਬਾਜ਼ਾਰ ਵਿੱਚ ਦਾਖਲ ਹੋਣ ਵਾਲੇ 30 ਲੱਖ ਨੌਜਵਾਨਾਂ ਨੂੰ ਉਤਸ਼ਾਹਿਤ ਕਰੇਗੀ। ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਵਾਤਾਵਰਣ ਅਨੁਕੂਲ ਬੀਜ ਵਿਕਸਿਤ ਕਰਨ ਲਈ ਨਿੱਜੀ ਖੇਤਰ, ਖੇਤਰ ਦੇ ਮਾਹਿਰਾਂ ਅਤੇ ਹੋਰਾਂ ਨੂੰ ਫੰਡ ਮੁਹੱਈਆ ਕਰਵਾਏਗੀ।ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਪਣੇ ਬਜਟ ਭਾਸ਼ਣ ਦੌਰਾਨ ਕਈ ਚੀਜ਼ਾਂ ਉੱਤੇ ਕਸਟਮ ਡਿਊਟੀ ਘਟਾਉਣ ਦਾ ਐਲਾਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸੋਨਾ ਚਾਂਦੀ ਦੀਆਂ ਵਧੀਆਂ ਕੀਮਤਾਂ ਬਾਰੇ ਗੱਲ ਕਰਦਿਆਂ ਦੋਹਾਂ ਧਾਤਾਂ ਉੱਤੇ ਕਸਟਮ ਡਿਊਟੀ ਘਟਾਉਣ ਦਾ ਐਲਾਨ ਕਰ ਦਿੱਤਾ। ਇਸ ਦੇ ਨਾਲ ਸਿੱਧੇ ਤੌਰ 'ਤੇ ਸੋਨਾ ਚਾਂਦੀ ਦੇ ਗਹਿਣਿਆਂ ਦੀਆਂ ਕੀਮਤਾਂ 'ਤੇ ਅਸਰ ਪਵੇਗਾ ਅਤੇ ਆਉਣ ਵਾਲੇ ਦਿਨਾਂ ਵਿਚ ਇਹ ਸਸਤੇ ਹੋ ਸਕਦੇ ਹਨ।ਉੱਥੇ ਹੀ ਦੂਜੇ ਪਾਸੇ ਵਿੱਤ ਮੰਤਰੀ ਨੇ ਮੋਬਾਈਲ ਫ਼ੋਨ, ਚਾਰਜਰ ਅਤੇ ਮੋਬਾਈਲ ਨਾਲ ਸਬੰਧਤ ਵਸਤਾਂ ਦੇ ਉੱਤੇ 15 ਫ਼ੀਸਦੀ ਕਸਟਮ ਡਿਊਟੀ ਘਟਾਉਣ ਦਾ ਐਲਾਨ ਕੀਤਾ ਹੈ। ਇੰਨਾ ਹੀ ਨਹੀਂ ਵਿੱਤ ਮੰਤਰੀ ਨੇ ਆਪਣੇ ਭਾਸ਼ਣ ਦੇ ਦੌਰਾਨ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਦਾ ਜ਼ਿਕਰ ਕਰਦਿਆਂ ਕੈਂਸਰ ਦੀਆਂ 3 ਦਵਾਈਆਂ ਉੱਤੇ ਕਸਟਮ ਡਿਊਟੀ ਖ਼ਤਮ ਕਰਨ ਦੀ ਗੱਲ ਵੀ ਆਖ਼ੀ।
Related Post
Popular News
Hot Categories
Subscribe To Our Newsletter
No spam, notifications only about new products, updates.