
ਰਾਜਪੁਰਾ ਅਨਾਜ ਮੰਡੀ ਪੁੱਜੇ ਕੇਂਦਰੀ ਖੁਰਾਕ ਰਾਜ ਮੰਤਰੀ ਨਿਮੁਬੇਨ ਜਯੰਤੀਭਾਈ ਬੰਬਾਨੀਆ ਵੱਲੋਂ ਕਣਕ ਦੀ ਖਰੀਦ ਪ੍ਰਬੰਧਾਂ ਦ
- by Jasbeer Singh
- May 2, 2025

ਰਾਜਪੁਰਾ ਅਨਾਜ ਮੰਡੀ ਪੁੱਜੇ ਕੇਂਦਰੀ ਖੁਰਾਕ ਰਾਜ ਮੰਤਰੀ ਨਿਮੁਬੇਨ ਜਯੰਤੀਭਾਈ ਬੰਬਾਨੀਆ ਵੱਲੋਂ ਕਣਕ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ -ਪੰਜਾਬ ਵੱਲੋਂ ਕੇਂਦਰੀ ਭੰਡਾਰ ਲਈ ਦਿੱਤੀ ਕਣਕ ਨਾਲ ਦੂਜੇ ਰਾਜਾਂ ਦੀ ਕਣਕ ਦੀ ਲੋੜ ਹੁੰਦੀ ਹੈ ਪੂਰੀ-ਨਿਮੁਬੇਨ ਜਯੰਤੀਭਾਈ ਬੰਬਾਨੀਆ -ਕੇਂਦਰੀ ਰਾਜ ਮੰਤਰੀ ਵੱਲੋਂ ਪੰਜਾਬ ਸਰਕਾਰ ਵੱਲੋਂ ਕਣਕ ਦੇ ਖਰੀਦ ਪ੍ਰਬੰਧਾਂ ਦੀ ਭਰਵੀਂ ਸ਼ਲਾਘਾ ਰਾਜਪੁਰਾ, ਪਟਿਆਲਾ, 2 ਮਈ: ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਰਾਜ ਮੰਤਰੀ ਸ੍ਰੀਮਤੀ ਨਿਮੁਬੇਨ ਜਯੰਤੀਭਾਈ ਬੰਬਾਨੀਆ ਨੇ ਅੱਜ ਇੱਥੇ ਰਾਜਪੁਰਾ ਅਨਾਜ ਮੰਡੀ ਦਾ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ।ਇਸ ਮੌਕੇ ਰਾਜਪੁਰਾ ਮੰਡੀ ਵਿਖੇ ਪੁੱਜਣ ਉਤੇ ਸਥਾਨਕ ਵਿਧਾਇਕ ਨੀਨਾ ਮਿੱਤਲ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਮਾਰਕੀਟ ਕਮੇਟੀ ਰਾਜਪੁਰਾ ਦੇ ਚੇਅਰਮੈਨ ਦੀਪਕ ਸੂਦ ਨੇ ਉਨ੍ਹਾਂ ਦਾ ਸਵਾਗਤ ਕੀਤਾ। ਕੇਂਦਰੀ ਰਾਜ ਮੰਤਰੀ ਸ੍ਰੀਮਤੀ ਨਿਮੁਬੇਨ ਜਯੰਤੀਭਾਈ ਬੰਬਾਨੀਆ ਨੇ ਇਸ ਮੌਕੇ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਦੇ ਕੀਤੇ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਇਸ ਗੱਲ ਉਪਰ ਤਸੱਲੀ ਦਾ ਪ੍ਰਗਟਾਵਾ ਕੀਤਾ ਕਿ ਪੰਜਾਬ ਵਿੱਚ ਇਸ ਵਾਰ ਕਣਕ ਦੀ ਬੰਪਰ ਫ਼ਸਲ ਹੋਈ ਹੈ। ਕੇਂਦਰੀ ਮੰਤਰੀ ਨੇ ਪਟਿਆਲਾ ਜਿ਼ਲ੍ਹਾ ਪ੍ਰਸ਼ਾਸ਼ਨ ਵੱਲੋਂ ਰਾਜਪੁਰਾ ਮੰਡੀ ਵਿਖੇ ਕੀਤੇ ਗਏ ਖਰੀਦ ਪ੍ਰਬੰਧਾਂ ਉਪਰ ਵੀ ਤਸੱਲੀ ਪ੍ਰਗਟਾਈ ਹੈ। ਸ੍ਰੀਮਤੀ ਨਿਮੁਬੇਨ ਬੰਬਾਨੀਆ ਨੇ ਪੰਜਾਬ ਦੇ ਕਿਸਾਨਾਂ ਵੱਲੋਂ ਕੇਂਦਰੀ ਪੂਲ ਲਈ ਅਨਾਜ ਦੇ ਪਾਏ ਜਾ ਰਹੇ ਯੋਗਦਾਨ ਦੀ ਵੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਨਾਲ 124 ਲੱਖ ਮੀਟ੍ਰਿਕ ਟਨ ਦੇ ਟੀਚੇ ਨੂੰ ਸਫਲਤਾਪੂਰਵਕ ਪੂਰਾ ਕਰਨ ਵਿੱਚ ਬਹੁਤ ਮਦਦ ਮਿਲੇਗੀ। ਉਹਨਾਂ ਕਿਹਾ ਕਿ ਪੰਜਾਬ ਵੱਲੋਂ ਪ੍ਰਤੀ ਸਾਲ 120 ਲੱਖ ਮੀਟ੍ਰਿਕ ਟਨ ਕਣਕ ਐਫ.ਸੀ.ਆਈ ਨੂੰ ਕੇਂਦਰੀ ਭੰਡਾਰ ਲਈ ਦਿੰਦਾ ਹੈ ਜਿਸ ਨਾਲ ਦੂਜੇ ਰਾਜਾਂ ਦੀ ਕਣਕ ਦੀ ਲੋੜ ਨੂੰ ਪੂਰਾ ਕੀਤਾ ਜਾਂਦਾ ਹੈ। ਮੀਡੀਆ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਕੇਂਦਰੀ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਪੰਜਾਬ ਵਿੱਚ ਕਣਕ ਦੀ ਖ੍ਰੀਦ ਨਾਲ ਜੁੜੇ ਆੜਤੀਏ ਅਤੇ ਮਜ਼ਦੂਰਾਂ ਦੀ ਵਧੀ ਮਹਿੰਗਾਈ ਦੇ ਮੱਦੇਨਜ਼ਰ ਫੀਸ ਵਧਾਉਣ ਸਮੇਤ ਪੰਜਾਬ ਵਿਚ ਸਟੋਰੇਜ ਸਪੇਸ ਦਾ ਮੁੱਦਾ ਵੀ ਉਠਾਇਆ ਹੈ, ਜਿਸ ਨੂੰ ਸਕਾਰਾਤਮਿਕ ਸੋਚ ਰੱਖ ਕੇ ਪੂਰਾ ਕੀਤਾ ਜਾਵੇਗਾ। ਕੇਂਦਰੀ ਰਾਜ ਮੰਤਰੀ ਸ਼੍ਰੀਮਤੀ ਨਿਮੁਬੇਨ ਜਯੰਤੀਭਾਈ ਬੰਬਾਨੀਆ ਰਾਜਪੁਰਾ ਮੰਡੀ ਵਿਖੇ ਕਣਕ ਦੀ ਆਮਦ, ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਕਿਸਾਨਾਂ ਅਤੇ ਆੜਤੀਆਂ ਨਾਲ ਵਿਸਥਾਰ ਵਿੱਚ ਗੱਲਬਾਤ ਕੀਤੀ। ਉਹਨਾਂ ਨੇ ਪੰਜਾਬ ਸਰਕਾਰ ਵੱਲੋਂ ਖਰੀਦ ਲਈ ਕੀਤੇ ਗਏ ਪ੍ਰਬੰਧਾਂ ਉੱਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਅਤੇ ਆਪਣੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਖਰੀਦ ਕੀਤੇ ਗਏ ਮਾਲ ਦੀ ਲਿਫਟਿੰਗ ਨਾਲੋ-ਨਾਲ ਯਕੀਨੀ ਬਣਾਉਣ। ਇਸ ਮੌਕੇ ਭਾਰਤ ਸਰਕਾਰ ਦੇ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਵਿਭਾਗ ਦੇ ਜੁਆਇੰਟ ਸਕੱਤਰ ਸੀ. ਸ਼ਿਖਾ, ਕੇਂਦਰੀ ਰਾਜ ਮੰਤਰੀ ਦੇ ਨਿੱਜੀ ਸਕੱਤਰ ਮੈਡਮ ਜਾਗ੍ਰਿਤੀ, ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐਫ.ਸੀ.ਆਈ) ਦੇ ਜਰਨਲ ਮੈਨੇਜਰ (ਜੀ.ਐਮ) ਬੀ. ਸ਼੍ਰੀਨਿਵਾਸਨ, ਫੂਡ ਸਪਲਾਈ ਵਿਭਾਗ ਪੰਜਾਬ ਦੇ ਡਾਇਰੈਕਟਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਪਨਸਪ ਦੇ ਐਮ.ਡੀ ਸੋਨਾਲੀ ਗਿਰੀ, ਮਾਰਕੀਟ ਕਮੇਟੀ ਦੇ ਚੇਅਰਮੈਨ ਦੀਪਕ ਸੂਦ, ਐਸ.ਡੀ.ਐਮ ਰਾਜਪੁਰਾ ਅਵਿਕੇਸ਼ ਗੁਪਤਾ, ਆੜਤੀਆ ਐਸੋਸੀਏਸ਼ਨ ਮੰਡੀ ਦੇ ਪ੍ਰਧਾਨ ਦਵਿੰਦਰ ਸਿੰਘ, ਜਿ਼ਲ੍ਹਾ ਖੁਰਾਕ ਸਪਲਾਈ ਕੰਟਰੋਲਰ ਡਾ. ਰੂਪਪ੍ਰੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਕੇਂਦਰੀ ਰਾਜ ਮੰਤਰੀ ਸ਼੍ਰੀਮਤੀ ਨਿਮੁਬੇਨ ਜਯੰਤੀਭਾਈ ਬੰਬਾਨੀਆ ਨੂੰ ਦਫਤਰ ਮਾਰਕੀਟ ਕਮੇਟੀ ਰਾਜਪੁਰਾ ਵਿਖੇ ਪਹੁੰਚਣ ਤੇ ਪੰਜਾਬ ਪੁਲਿਸ ਪਟਿਆਲਾ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ।
Related Post
Popular News
Hot Categories
Subscribe To Our Newsletter
No spam, notifications only about new products, updates.