post

Jasbeer Singh

(Chief Editor)

Patiala News

ਝੋਨੇ ਦੀ ਖ਼ਰੀਦ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸਾਧਿਆ ਪੰਜਾਬ ਸਰਕਾਰ ਤੇ ਨਿਸ਼ਾਨਾ

post-img

ਝੋਨੇ ਦੀ ਖ਼ਰੀਦ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸਾਧਿਆ ਪੰਜਾਬ ਸਰਕਾਰ ਤੇ ਨਿਸ਼ਾਨਾ ਚੰਡੀਗੜ੍ਹ : ਝੋਨੇ ਦੀ ਖ਼ਰੀਦ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਿਆ ਤੇ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਸਰਕਾਰ ਤੇ ਗੰਭੀਰ ਇਲਜ਼ਾਮ ਲਗਾਏ ਹਨ ਕਿ ਅੱਜ ਮੁੱਖ ਮੰਤਰੀ ਪੰਜਾਬ ਵਲੋਂ ਕੇਂਦਰੀ ਮੰਤਰੀ ਜੇ. ਪੀ. ਨੱਢਾ ਨੂੰ ਮਿਲਿਆ ਜਾ ਰਿਹਾ ਹੈ ਤਾਂ ਜੋ ਡੀ. ਏ. ਪੀ. ਖਾਦ ਦੀ ਆ ਰਹੀ ਕਮੀ ਨੂੰ ਦੂਰ ਕੀਤਾ ਜਾਵੇ। ਉਹਨਾਂ ਕਿਹਾ ਕਿ ਪਹਿਲਾਂ ਵੀ ਬਾਦਲ ਅਤੇ ਕੈਪਟਨ ਮੁੱਖ ਮੰਤਰੀ ਰਹੇ ਹਨ। ਉਹਨਾਂ ਦੇ ਸਮੇਂ ਤਾਂ ਕੋਈ ਖਰੀਦ ਵਿੱਚ ਪ੍ਰੇਸ਼ਾਨੀ ਨਹੀਂ ਆਈ । ਮੌਜੂਦਾ ਸਰਕਾਰ ਸਮੇਂ ਹੀ ਸਾਰੀਆਂ ਸਮੱਸਿਆਵਾਂ ਆ ਰਹੀਆਂ ਹਨ।ਕਿਸਾਨਾਂ ਨੇ ਪੰਜਾਬ ਵਿੱਚ 4 ਥਾਵਾਂ ਤੇ ਹਾਈਵੇਅ ਨੂੰ ਪੱਕੇ ਤੌਰ ਤੇ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ। ਤਾਂ ਦੂਜੇ ਪਾਸੇ ਕਿਸਾਨਾਂ ਦੇ ਮੁੱਦੇ ਤੇ ਸਿਆਸਤ ਗਰਮਾ ਗਈ ਹੈ। ਵਿਰੋਧੀ ਪਾਰਟੀਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਘੇਰ ਰਹੀਆਂ ਹਨ। ਦੂਜੇ ਪਾਸੇ ਆਮ ਆਦਮੀ ਪਾਰਟੀ ਕੇਂਦਰ ਨੂੰ ਜ਼ਿੰਮੇਵਾਰ ਠਹਿਰਾ ਰਹੀ ਹੈ।ਬਿੱਟੂ ਨੇ ਪੰਜਾਬ ਸਰਕਾਰ ਤੇ ਇਲਜ਼ਾਮ ਲਗਾਇਆ ਕਿ ਕੇਂਦਰ ਸਰਕਾਰ ਨੇ ਤਾਂ ਕਰੀਬ 2 ਮਹੀਨੇ ਪਹਿਲਾਂ ਹੀ ਦਾ 44 ਹਜ਼ਾਰ ਕਰੋੜ ਰੁਪਏ ਜਾਰੀ ਕਰ ਦਿੱਤਾ ਸੀ ਪਰ ਅਜੇ ਤੱਕ ਫ਼ਸਲ ਦੀ ਖਰੀਦ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਜੇ ਹੋਰ ਪੈਸੇ ਦੀ ਲੋੜ ਹੈ ਤਾਂ ਸਰਕਾਰ ਲਿਖ ਕੇ ਭੇਜੇ ਕੇਂਦਰ ਸਰਕਾਰ ਹੋਰ ਪੈਸੇ ਜਾਰੀ ਕਰ ਦੇਵੇਗੀ।ਰਵਨੀਤ ਬਿੱਟੂ ਨੇ ਮੁੱਖ ਮੰਤਰੀ ਮਾਨ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਫ਼ਸਲ ਦੀ ਖਰੀਦ ਕਰਵਾਉਣਾ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਹੈ ਪਰ ਇੱਕ ਵਾਰ ਵੀ ਮੁੱਖ ਮੰਤਰੀ ਕਿਸੇ ਮੰਡੀ ਵਿੱਚ ਨਹੀਂ ਗਏ। ਖਰੀਦ ਨਾ ਹੋਣ ਕਾਰਨ ਪੰਜਾਬ ਵਿੱਚ ਹਾਹਾਕਾਰ ਮੱਚੀ ਹੋਈ ਹੈ । ਕੋਈ ਦੱਸੇਗਾ ਕੀ ਮੁੱਖ ਮੰਤਰੀ ਕਿੱਥੇ ਹਨ। ਬਿੱਟੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਕੋਲੋਂ ਗਲਤ ਤਰ੍ਹਾਂ ਦੀ ਵਰਾਇਟੀ ਲਗਵਾਈ ਜਿਸ ਦਾ ਨੁਕਸਾਨ ਸੈਲਰਾਂ ਵਾਲਿਆਂ ਨੂੰ ਹੋਇਆ। ਕਿਉਂਕਿ ਫਸਲ ਦਾ ਦਾਣਾ ਟੁੱਟ ਰਿਹਾ ਹੈ।ਸੂਬੇ ਵਿੱਚ ਜਿੱਥੇ ਕਣਕ ਦੀ ਫ਼ਸਲ ਦੀ ਬਿਜਾਈ ਹੋਣੀ ਹੈ ਤਾਂ ਉਸ ਤੋਂ ਪਹਿਲਾਂ ਕਿਸਾਨਾਂ ਸਾਹਮਣੇ ਇੱਕ ਹੋਰ ਸਮੱਸਿਆ ਖੜੀ ਹੋ ਗਈ ਹੈ । ਖਾਦ ਦੀ ਕਮੀ ਦਾ ਸਾਹਮਣਾ ਪੰਜਾਬ ਕਰ ਰਿਹਾ ਹੈ। ਜਿਸ ਦੀ ਪੂਰਤੀ ਦੇ ਲਈ ਅੱਜ ਮੁੱਖ ਮੰਤਰੀ ਕੇਂਦਰ ਨਾਲ ਗੱਲਬਾਤ ਕਰਨਗੇ ਤਾਂ ਜੋ ਕਿਸਾਨਾਂ ਦੀ ਸਮੱਸਿਆ ਨੂੰ ਦੂਰ ਕੀਤਾ ਜਾ ਸਕੇ ।

Related Post