post

Jasbeer Singh

(Chief Editor)

Punjab

ਪਿੰਡ ਸਿਆਲਕਾ ਵਿਚ ਘਰ ਤੇ ਅਣਪਛਾਤੇੇ ਵਿਅਕਤੀਆਂ ਚਲਾਈਆਂ ਗੋਲੀਆਂ

post-img

ਪਿੰਡ ਸਿਆਲਕਾ ਵਿਚ ਘਰ ਤੇ ਅਣਪਛਾਤੇੇ ਵਿਅਕਤੀਆਂ ਚਲਾਈਆਂ ਗੋਲੀਆਂ ਅੰਮ੍ਰਿਤਸਰ, 2 ਅਪ੍ਰੈਲ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ ਦੇੇ ਵਿਧਾਨ ਸਭਾ ਹਲਕਾ ਮਜੀਠਾ ਦੇ ਪਿੰਡ ਸਿਆਲਕਾ ਦੇ ਇਕ ਘਰ ਵਿਚ ਅਣਪਛਾਤੇੇ ਵਿਅਕਤੀਆਂ ਵਲੋਂ ਗੋਲੀਆਂ ਚਲਾਈਆਂ ਗਈਆਂ ਹਨ। ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਮਜੀਠਾ ਹਲਕੇ ਦੇ ਪਿੰਡ ਸਿਆਲਕਾ ਵਿੱਚ ਬਣੇ ਜਿਸ ਘਰ ਤੇ ਮੰਗਲਵਾਰ ਦੇਰ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਹਨ ਵਿਚ ਬੇਸ਼ਕ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਪਰਿਵਾਰਕ ਖ਼ ਮੈਂਬਰ ਰਸ਼ਪਾਲ ਸਿੰਘ ਦਾ ਆਖਣਾ ਹੈ ਕਿ ਉਨ੍ਹਾਂ ਦਾ ਕਿਸੇ ਨਾਲ ਕੋਈ ਝਗੜਾ ਜਾਂ ਦੁਸ਼ਮਣੀ ਨਹੀਂ ਹੈ ਪਰ ਫਿਰ ਵੀ ਉਪਰੋਕਤ ਗੋਲੀਬਾਰੀ ਦੀ ਘਟਨਾ ਨੇ ਦਹਿਸ਼ਤ ਪੈਦਾ ਕਰ ਦਿੱਤੀ ਹੈ। ਕਿੰਨੇ ਰਾਊਂਡ ਚੱਲੀਆਂ ਹਨ ਗੋਲੀਆਂ ਸੂਚਨਾ ਮੁਤਾਬਕ ਗੋਲੀਆਂ ਚਲਾਉਣ ਵਾਲਿਆਂ ਵਲੋਂ ਘੱਟੋ-ਘੱਟ 9 ਤੋਂ 10 ਰਾਊਂਡ ਫਾਇਰ ਕੀਤੇ ਗਏ ਹਨ, ਜਿਸ ਦੇ ਚਲਦਿਆਂ ਘਰ ਦੇ ਗੇਟ ਦੇ ਬਾਹਰ ਗੋਲੀਆਂ ਹੀ ਗੋਲੀਆਂ ਦੇ ਨਿਸ਼ਾਨ ਮਿਲੇ ਹਨ ਜਦੋਂ ਕਿ ਪਰਿਵਾਰਕ ਮੈਂਬਰਾਂ ਨੂੰ ਘਟਨਾ ਸਥਾਨ ਤੋਂ ਖਾਲੀ ਗੋਲੀਆਂ ਦੇ ਖੋਲ ਵੀ ਮਿਲੇ ਹਨ । ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ । ਪੁਲਸ ਨੇ ਮੌਕੇ ਤੇ ਪਹੁੰਚ ਲਿਆ ਘਟਨਾ ਵਾਲੀ ਥਾਂ ਦਾ ਜਾਇਜ਼ਾ ਗੋਲੀਬਾਰੀ ਦੀ ਘਟਨਾ ਦਾ ਪਤਾ ਚਲਦਿਆਂ ਹੀ ਮਜੀਠਾ ਪੁਲਸ ਸਟੇਸ਼ਨ ਦੇ ਐਸ. ਐਚ. ਓ. ਅਵਤਾਰ ਸਿੰਘ ਪੁਲਸ ਟੀਮ ਨਾਲ ਮੌਕੇ `ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਸੀ. ਸੀ. ਟੀ. ਵੀ. ਰਿਕਾਰਡਿੰਗਾਂ ਆਪਣੇ ਕਬਜ਼ੇ ਵਿੱਚ ਲੈ ਲਈਆਂ । ਪੁਲਸ ਦਾ ਕਹਿਣਾ ਹੈ ਕਿ ਜਲਦੀ ਹੀ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ।

Related Post

Instagram