post

Jasbeer Singh

(Chief Editor)

Punjab

ਮੋਗਾ ਨਿਗਮ ਹਾਊਸ ਦੀ ਮੀਟਿੰਗ ਵਿੱਚ ਹੰਗਾਮਾ ਮੋਗਾ : ਨਗਰ ਨਿਗਮ ਮੋਗਾ ਦੇ ਜਨਰਲ ਹਾਊਸ ਦੀ ਮੀਟਿੰਗ ਵਿੱਚ ਖੂ

post-img

ਮੋਗਾ ਨਿਗਮ ਹਾਊਸ ਦੀ ਮੀਟਿੰਗ ਵਿੱਚ ਹੰਗਾਮਾ ਮੋਗਾ : ਨਗਰ ਨਿਗਮ ਮੋਗਾ ਦੇ ਜਨਰਲ ਹਾਊਸ ਦੀ ਮੀਟਿੰਗ ਵਿੱਚ ਖੂਬ ਰੌਲਾ-ਰੱਪਾ ਪਿਆ। ਇਸ ਦੌਰਾਨ ਕੌਂਸਲਰ ਨੇ ਵਿਕਾਸ ਕੰਮਾਂ ’ਚ ਪੱਖਪਾਤੀ ਕਰਨ ਦੇ ਦੋਸ਼ ਲਾਏ ਅਤੇ ਉਹ ਮੀਟਿੰਗ ’ਚੋਂ ਵਾਕ ਆਊਟ ਕਰਕੇ ਚਲੇ। ਉਨ੍ਹਾਂ ਸੱਤਾਧਾਰੀ ਧਿਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਰੌਲੇ-ਰੱਪੇ ਵਿੱਚ ਹਾਊਸ ਨੇ 18 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਉੱਤੇ ਮੋਹਰ ਲਾ ਦਿੱਤੀ। ਇਸ ਮੀਟਿੰਗ ’ਚ ਇੱਕ ਵਿੱਤ ਕਮੇਟੀ ਮੈਂਬਰ ਵੱਲੋਂ ਕੌਂਸਲਰ ਜਗਜੀਤ ਸਿੰਘ ਜੀਤਾ ਨੂੰ ਇਥੋਂ ਤੱਕ ਆਖ ਦਿੱਤਾ ਕਿ ਜੇਕਰ ਉਹ ਵਿਰੋਧ ਕਰਨਾ ਚਾਹੁੰਦੇ ਹਨ ਤਾਂ ਬਹੁਮਤ ਲਿਆਉਣ। ਇਥੋਂ ਕੌਂਸਲਰ ਹੋਰ ਭੜਕ ਗਏ। ਨਗਰ ਨਿਗਮ ਮੇਅਰ ਬਲਜੀਤ ਸਿੰਘ ਚਾਨੀ ਤੇ ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕੌਂਸਲਰਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਰੋਹ ਵਿਚ ਆਏ ਕਰੀਬ ਦਰਜਨ ਭਰ ਕੌਂਸਲਰਾਂ ਨੇ ਮੀਟਿੰਗ ਦਾ ਬਾਈਕਾਟ ਕੀਤਾ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਨਾਰਾਜ਼ ਕੌਂਸਲਰ ਜਗਜੀਤ ਸਿੰਘ ਜੀਤਾ ਨੇ ਪ੍ਰਤਾਪ ਰੋਡ ਅਤੇ ਰੇਲਵੇ ਅੰਡਰ ਬਰਿਜ 2.45 ਕਰੋੜ ਦੇ ਸੁੰਦਰਤਾ ਪ੍ਰਾਜੈਕਟ ਦੀ ਵਿਜੀਲੈਂਸ ਜਾਂਚ ਦੀ ਮੰਗ ਕਰਦਿਆਂ ਦਾਅਵਾ ਕੀਤਾ ਕਿ ਇਸ ਪ੍ਰਾਜੈਕਟ ਵਿੱਚ ਕਰੋੋੜਾਂ ਰੁਪਏ ਦੀ ਘਪਲੇਬਾਜ਼ੀ ਹੋਈ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਕੌਂਸਲਰਾਂ ਨਾਲ ਵਿਕਾਸ ਕੰਮਾਂ ’ਚ ਪੱਖਪਾਤੀ ਕੀਤਾ ਜਾ ਰਿਹਾ ਹੈ। ਜਿਨ੍ਹਾਂ ਕੌਂਸਲਰਾਂ ਦੇ ਵਾਰਡਾਂ ’ਚ ਵਿਕਾਸ ਦੀ ਘਾਟ ਹੈ ਉਨ੍ਹਾਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਬਾਹਰੀ ਖੇਤਰ ਵਾਰਡਾਂ ਵਿੱਚ ਲੋਕ ਪੀਣ ਵਾਲੇ ਪਾਣੀ ਤੇ ਸੜਕਾਂ ਆਦਿ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ ਪਰ ਜਿਥੇ ਲੋਕਾਂ ਦੀ ਸਹੂਲਤ ਲਈ ਪੈਸਾ ਖਰਚਣ ਦੀ ਲੋੜ ਹੈ ਉਥੇ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੇਅਰ ਬਲਜੀਤ ਸਿੰਘ ਚਾਨੀ ਨੇ ਆਪਣੇ ਵਾਰਡ ’ਚ ਕਰੀਬ ਇੱਕ ਕਰੋੜ ਦੇ ਵਿਕਾਸ ਕਾਰਜ ਏਜੰਡੇ ਵਿਚ ਲਿਆਂਦੇ ਜਦੋਂਕਿ ਉਹ ਪਹਿਲਾਂ ਹੀ ਵਿਕਸਤ ਵਾਰਡ ਹੈ। ਉਨ੍ਹਾਂ ਚੈਂਬਰ ਰੋਡ ਅਤੇ ਰੇਲਵੇ ਅੰਡਰ ਬ੍ਰਿਜ ਸੁੰਦਰਤਾ ਪ੍ਰਾਜੈਕਟ ਉੱਤੇ ਖਰਚੀ ਜਾ ਰਹੀ ਰਾਸ਼ੀ 2.45 ਕਰੋੜ ਨੂੰ ਫਜ਼ੂਲ ਆਖਦਿਆਂ ਕਿਹਾ ਕਿ ਸ਼ਹਿਰੀ ਦੇ ਬਾਹਰਲੇ ਖੇਤਰ ਦੇ ਵਾਰਡਾਂ ਦੇ ਲੋਕ ਤਾਂ ਪੀਣ ਦੇ ਪਾਣੀ ਲਈ ਤਰਸ ਰਹੇ ਹਨ।

Related Post