post

Jasbeer Singh

(Chief Editor)

Punjab

ਜ਼ਮੀਨੀ ਝਗੜੇ ਤੋਂ ਦੁਖੀ ਹੋ ਔਰਤ ਨੇ ਕੀਤੀ ਅੱਗ ਲਗਾ ਕੇ ਖੁਦਕੁਸ਼ੀ ਕਰਨ ਦੀ ਕੋਸਿ਼ਸ਼

post-img

ਜ਼ਮੀਨੀ ਝਗੜੇ ਤੋਂ ਦੁਖੀ ਹੋ ਔਰਤ ਨੇ ਕੀਤੀ ਅੱਗ ਲਗਾ ਕੇ ਖੁਦਕੁਸ਼ੀ ਕਰਨ ਦੀ ਕੋਸਿ਼ਸ਼ ਜਲੰਧਰ : ਪੰਜਾਬ ਦੇ ਸ਼ਹਿਰ ਜਲੰਧਰ `ਚ ਜ਼ਮੀਨੀ ਵਿਵਾਦ ਦੇ ਚਲਦਿਆਂ ਪਿੰਡ ਈਸਾਪੁਰ `ਚ ਇਕ ਔਰਤ ਨੇ ਦਰਿਆ ਦੇ ਕੰਢੇ ਖੜ੍ਹ ਕੇ ਖ਼ੁਦ ਨੂੰ ਅੱਗ ਲਗਾ ਕੇ ਖ਼ੁਦਕੁਸ਼ੀ ਕਰਨ ਦੀ ਕੋਸਿ਼ਸ਼ ਕੀਤੀ ਤਾਂ ਆਲੇ ਦੁਆਲੇ ਦੇ ਲੋਕਾਂ ਨੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ ।ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਔਰਤ ਦਾ ਕਾਫ਼ੀ ਸਮੇਂ ਤੋਂ ਜ਼ਮੀਨੀ ਵਿਵਾਦ ਚੱਲ ਰਿਹਾ ਸੀ, ਜਿਸ ਤੋਂ ਬਾਅਦ ਥਾਣਾ ਮਕਸੂਦਾ ਦੀ ਪੁਲਸ ਜਾਂਚ ਲਈ ਮੌਕੇ `ਤੇ ਪਹੁੰਚੀ । ਪ੍ਰਾਪਤ ਜਾਣਕਾਰੀ ਅਨੁਸਾਰ ਜ਼ਮੀਨੀ ਵਿਵਾਦ ਕਾਫ਼ੀ ਵੱਧ ਗਿਆ ਸੀ ਅਤੇ ਦੋਵੇਂ ਧਿਰਾਂ ਜ਼ਮੀਨ ’ਤੇ ਆਪਣਾ ਹੱਕ ਜਤਾਉਂਦੀਆਂ ਰਹੀਆਂ ਸਨ। ਮੰਗਲਵਾਰ ਸ਼ਾਮ ਕਰੀਬ 4.30 ਵਜੇ ਔਰਤ ਸੁਰਜੀਤ ਕੌਰ ਪਤਨੀ ਮਰਹੂਮ ਸੁਰਤੀ ਵਾਸੀ ਈਸਾਪੁਰ ਜਲੰਧਰ ਨੇ ਦੱਸਿਆ- ਉਸ ਦਾ ਜ਼ਮੀਨ `ਚ ਹਿੱਸਾ ਹੈ, ਜੋ ਉਸ ਨੂੰ ਨਹੀਂ ਮਿਲ ਰਿਹਾ । ਦੂਜੀ ਧਿਰ ਦਾ ਕਰਨੈਲ ਸਿੰਘ 6-7 ਦਿਨ ਪਹਿਲਾਂ ਆਪਣੇ ਸਾਥੀਆਂ ਨਾਲ ਟਰੈਕਟਰ ਲੈ ਕੇ ਜ਼ਮੀਨ `ਤੇ ਜਬਰੀ ਬੀਜਣ ਲਈ ਆਇਆ ਸੀ । ਸੁਰਜੀਤ ਕੌਰ ਨੇ ਦੱਸਿਆ ਕਿ ਉਸ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਪਰ ਕਿਸੇ ਨੇ ਉਸ ਦੀ ਗੱਲ ਨਹੀਂ ਸੁਣੀ। ਉਸ ਨੇ ਦੱਸਿਆ ਕਿ ਇਸ ਕਾਰਨ ਉਸ ਨੇ ਆਪਣੇ ਆਪ ਨੂੰ ਅੱਗ ਲਗਾ ਲਈ। ਉਸ ਨੇ ਖੇਤਾਂ `ਚ ਜਾ ਕੇ ਨੇੜੇ ਹੀ ਖੜ੍ਹ ਕੇ ਆਪਣੇ ਆਪ ਨੂੰ ਅੱਗ ਲਗਾ ਲਈ, ਜੋ ਤੇਜ਼ੀ ਨਾਲ ਫੈਲ ਗਈ। ਔਰਤ ਨੇ ਖੇਤਾਂ `ਚ ਪਈ ਮਿੱਟੀ ਨਾਲ ਅੱਗ ਬੁਝਾਉਣ ਦੀ ਕਾਫੀ ਕੋਸਿਸ਼ ਕੀਤੀ ਪਰ ਅੱਗ ਵਧਦੀ ਹੀ ਗਈ । ਅਖੀਰ ਔਰਤ ਨੇ ਪਾਣੀ ਵਾਲੀ ਟੈਂਕੀ ਵਿੱਚ ਛਾਲ ਮਾਰ ਦਿੱਤੀ, ਜਿਸ ਨਾਲ ਅੱਗ ਬੁਝ ਗਈ। ਜ਼ਖਮੀ ਸੁਰਜੀਤ ਕੌਰ ਨੂੰ ਇਲਾਜ ਲਈ ਜਲੰਧਰ ਦੇ ਸਿਵਲ ਹਸਪਤਾਲ `ਚ ਦਾਖਲ ਕਰਵਾਇਆ ਗਿਆ। ਪੁਲਿਸ ਸੁਰਜੀਤ ਕੌਰ ਦਾ ਹਾਲ-ਚਾਲ ਜਾਣਨ ਅਤੇ ਉਸ ਦੇ ਬਿਆਨ ਲੈਣ ਲਈ ਸਿਵਲ ਹਸਪਤਾਲ ਪਹੁੰਚੀ ।

Related Post