
ਥਾਣਾ ਅਰਬਨ ਐਸਟੇਟ ਨੇ ਕੀਤਾ ਇਕ ਵਿਅਕਤੀ ਵਿਰੁੱਧ ਕੁੱਟਮਾਰ, ਅਸ਼ਲੀਲ ਹਰਕਤਾਂ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ
- by Jasbeer Singh
- May 19, 2025

ਥਾਣਾ ਅਰਬਨ ਐਸਟੇਟ ਨੇ ਕੀਤਾ ਇਕ ਵਿਅਕਤੀ ਵਿਰੁੱਧ ਕੁੱਟਮਾਰ, ਅਸ਼ਲੀਲ ਹਰਕਤਾਂ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ ਪਟਿਆਲਾ, 19 ਮਈ : ਥਾਣਾ ਅਰਬਨ ਐਸਟੇਟ ਪਟਿਆਲਾ ਦੀ ਪੁਲਸ ਨੇਇਕ ਵਿਅਕਤੀ ਵਿਰੁੱਧ ਵੱਖਵ ਵੱਖ ਧਾਰਾਵਾਂ 74, 115 (2), 126 (2), 351 (2) ਤਹਿਤ ਘੇਰ ਕੇ ਕੁੱਟਮਾਰ ਕਰਨ, ਅਸ਼ਲੀਲ ਹਰਕਤਾਂ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਜਗਜੀਤ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਬਿਸ਼ਨ ਨਗਰ ਪਟਿਆਲਾ ਸ਼ਾਮਲ ਹੈ। ਕੀ ਹੈ ਸਮੁੱਚਾ ਮਾਮਲਾ : ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿਕਾਇਤਕਰਤਾ ਰਿੰਕੀ ਬਜਾਜ ਪਤਨੀ ਗੋਰਵ ਬਜਾਜ ਵਾਸੀ ਮਕਾਨ ਨੰ. 1218 ਅਰਬਨ ਅਸਟੇਟ ਫੇਸ-2 ਪਟਿਆਲਾ ਨੇ ਦਸਿਆ ਕਿ 17 ਮਈ 2025 ਨੂੰ 3 ਵਜੇ ਜਦੋਂ ਉਹ ਆਪਣੀ ਲੜਕੀ ਨਾਲ ਜਾ ਰਹੀ ਸੀ ਤਾਂ ਉਪਰੋਕਤ ਵਿਅਕਤੀ ਜਗਜੀਤ ਸਿੰਘ ਸਕੂਟਰੀ ਤੇ ਆਇਆ ਅਤੇ ਉਸ ਨੂੰ ਘੇਰ ਕੇ ਉਸਦੀ ਕੁੱਟਮਾਰ ਕੀਤੀ ਤੇ ਉਸ ਨਾਲ ਅਸ਼ਲੀਲ ਹਰਕਤਾ ਵੀ ਕੀਤੀਆਂ ਅਤੇ ਜਾਨੋ ਮਾਰਨ ਦੀਆ ਧਮਕੀਆ ਦਿੰਦਾ ਹੋਇਆ ਮੋਕੇ ਤੋ ਫਰਾਰ ਹੋ ਗਿਆ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।