
ਥਾਣਾ ਅਰਬਨ ਐਸਟੇਟ ਪਟਿਆਲਾ ਕੀਤਾ ਕਾਰ ਦੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ
- by Jasbeer Singh
- May 11, 2025

ਥਾਣਾ ਅਰਬਨ ਐਸਟੇਟ ਪਟਿਆਲਾ ਕੀਤਾ ਕਾਰ ਦੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ ਪਟਿਆਲਾ, 11 ਮਈ : ਥਾਣਾ ਅਰਬਨ ਐਸਟੇਟ ਪਟਿਆਲਾ ਪੁਲਸ ਨੇ ਕਾਰ ਦੇ ਅਣਪਛਾਤੇ ਚਾਲਕ ਵਿਰੁੱਧ ਵੱਖ ਵੱਖ ਧਾਰਾਵਾਂ 281, 106 (2) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਮੋਨੀਸ਼ਾ ਚੋਹਾਨ ਪੁੱਤਰੀ ਅਨਿਲ ਕੁਮਾਰ ਵਾਸੀ ਮਕਾਨ ਨੰ. 341/1 ਪ੍ਰੈਸ ਰੋਡ ਪਟਿਆਲਾ ਨੇ ਦੱਸਿਆ ਕਿ 9 ਮਈ ਨੂੰ ਸ਼ਾਮ ਦੇ 7 ਵਜੇ ਜਦੋਂ ਉਹ ਆਪਣੇ ਯੂਨਿਟ ਇੰਚਾਰਜ ਅਨਿਲ ਵਸਿ਼ਸ਼ਟ ਪੁੱਤਰ ਓਮ ਪ੍ਰਕਾਸ਼ ਵਾਸੀ ਮਕਾਨ ਨੰ. ਐਫ. ਆਰ. ਏ-303 ਥਾਪਰ ਯੂਨੀਵਰਸਿਟੀ ਪਟਿਆਲਾ ਨਾਲ ਕਾਰ ਤੇ ਸਵਾਰ ਹੋ ਕੇ ਪਿੰਡ ਚੋਰਾ ਪਾਸ ਜਾ ਰਹੀ ਸੀ ਤੇ ਕਾਰ ਸਾਇਡ ਤੇ ਲਗਾ ਕੇ ਕੁੱਝ ਚੈਕ ਕਰ ਰਹੇ ਸੀ ਤਾਂ ਕਾਰ ਦੇ ਅਣਪਛਾਤੇ ਡਰਾਈਵਰ ਨੇ ਆਪਣੀ ਕਾਰ ਤੇਜ ਰਫਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇਅਨਿਲ ਵਸਿ਼ਸ਼ਟ ਵਿੱਚ ਮਾਰੀ, ਜਿਸ ਕਾਰਨ ਉਸਦੀ ਮੌਤ ਹੋ ਗਈ ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Related Post
Popular News
Hot Categories
Subscribe To Our Newsletter
No spam, notifications only about new products, updates.