post

Admin

(Chief Editor)

Crime

ਥਾਣਾ ਅਰਬਨ ਐਸਟੇਟ ਪੁਲਸ ਕੀਤਾ ਇਕ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

post-img

ਥਾਣਾ ਅਰਬਨ ਐਸਟੇਟ ਪੁਲਸ ਕੀਤਾ ਇਕ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਪਟਿਆਲਾ, 11 ਜੂਨ : ਥਾਣਾ ਅਰਬਨ ਐਸਟੇਟ ਪਟਿਆਲਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ 10 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਅਮਰਿੰਦਰ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਬਲਜੀਤ ਕਲੋਨੀ ਪਿੰਡ ਚੋਰਾ ਥਾਣਾ ਅਰਬਨ ਅਸਟੇਟ ਪਟਿਆਲਾ ਸ਼ਾਮਲ ਹੈ। ਪੁਲਸ ਮੁਤਾਬਕ ਏ. ਐਸ. ਆਈ. ਗੁਰਬਿੰਦਰ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਟੀ-ਪੁਆਇੰਟ ਚਿਨਾਰ ਬਾਗ ਪਟਿਆਲਾ ਕੋਲ ਮੌਜੂਦ ਸਨ ਨੇ ਜਦੋਂ ਉਕਤ ਵਿਅਕਤੀ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਚੈਕ ਕੀਤਾ ਤਾਂ ਉਸ ਕੋਲੋਂ 10 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਹੋਇਆ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Post

Instagram