

ਪਟਿਆਲਾ ਜ਼ਿਲ੍ਹੇ ਦੇ ਅਸਲਾ ਧਾਰਕਾਂ ਲਈ ਜ਼ਰੂਰੀ ਨਿਰਦੇਸ਼ ਜਾਰੀ -ਅਸਲਾ ਲਾਇਸੰਸ ਧਾਰਕ ਲਾਇਸੰਸ ਸਬੰਧੀ ਲੋੜੀਂਦੀਆਂ ਸੇਵਾਵਾਂ ਆਪਣੇ ਨਜ਼ਦੀਕੀ ਸੇਵਾ ਕੇਂਦਰਾਂ ਵਿਖੇ ਈ-ਸੇਵਾ ਪੋਰਟਲ ਤੇ ਤੁਰੰਤ ਅਪਲਾਈ ਕਰਨ : ਵਧੀਕ ਜ਼ਿਲ੍ਹਾ ਮੈਜਿਸਟਰੇਟ -2019 ਤੋਂ ਬਾਅਦ ਈ-ਸੇਵਾ ਪੋਰਟਲ 'ਤੇ ਅਸਲੇ ਸਬੰਧੀ ਸੇਵਾ ਨਾ ਲੈਣ ਵਾਲੇ 31 ਦਸੰਬਰ ਤੱਕ ਲੋੜੀਂਦੀਆਂ ਸੇਵਾ ਲਈ ਅਪਲਾਈ ਕਰਨ ਪਟਿਆਲਾ, 18 ਦਸੰਬਰ : ਵਧੀਕ ਡਿਪਟੀ ਕਮਿਸ਼ਨਰ ਇਸ਼ਾ ਸਿੰਗਲ ਨੇ ਦੱਸਿਆ ਕਿ ਪੰਜਾਬ ਸਟੇਟ ਈ-ਗਵਰਨਸ ਸੋਸਾਇਟੀ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ ਵੱਲੋਂ ਅਸਲਾ ਲਾਇਸੰਸ ਧਾਰਕਾਂ ਲਈ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਗਏ ਹਨ । ਉਨ੍ਹਾਂ ਦੱਸਿਆ ਕਿ ਜਿਨ੍ਹਾਂ ਅਸਲਾ ਲਾਇਸੰਸ ਧਾਰਕਾਂ ਵੱਲੋਂ ਸਤੰਬਰ 2019 ਤੋਂ ਬਾਅਦ ਈ-ਸੇਵਾ ਪੋਰਟਲ 'ਤੇ ਆਪਣੇ ਅਸਲੇ ਲਾਇਸੰਸ ਸਬੰਧੀ ਕੋਈ ਵੀ ਲੋੜੀਂਦੀ ਸੇਵਾ ਲਈ ਅਰਜ਼ੀ ਨਹੀਂ ਦਿੱਤੀ ਗਈ ਹੈ ਤਾਂ ਉਹ 1 ਜਨਵਰੀ 2025 ਤੋਂ ਪਹਿਲਾਂ-ਪਹਿਲਾਂ ਲੋੜੀਂਦੀ ਸੇਵਾਵਾਂ ਲਈ ਅਪਲਾਈ ਕਰਨਾ ਯਕੀਨੀ ਬਣਾਉਣ ਕਿਉਂਕਿ ਉਕਤ ਮਿਤੀ ਤੋਂ ਬਾਅਦ ਉਹ ਆਪਣੇ ਅਸਲਾ ਲਾਇਸੰਸ ਸਬੰਧੀ ਲੋੜੀਂਦੀ ਸੇਵਾ ਈ-ਸੇਵਾ ਪੋਰਟਲ 'ਤੇ ਪ੍ਰਾਪਤ ਨਹੀਂ ਕਰ ਸਕਣਗੇ । ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅਜਿਹੇ ਅਸਲਾ ਧਾਰਕਾਂ ਜਿਨ੍ਹਾਂ ਵੱਲੋਂ ਸਤੰਬਰ 2019 ਤੋਂ ਬਾਅਦ ਆਪਣੇ ਅਸਲਾ ਲਾਇਸੰਸ ਸਬੰਧੀ ਕੋਈ ਵੀ ਲੋੜੀਂਦੀ ਸੇਵਾ ਈ-ਸੇਵਾ ਪੋਰਟਲ 'ਤੇ ਅਪਲਾਈ ਨਹੀਂ ਕੀਤੀ ਗਈ, ਉਹਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ 31 ਦਸੰਬਰ 2024 ਤੱਕ ਹਰ ਹਾਲਤ ਵਿੱਚ ਨਜ਼ਦੀਕੀ ਸੇਵਾ ਕੇਂਦਰ ਪਾਸ ਲੋੜੀਂਦੀ ਸੇਵਾ ਸਬੰਧੀ ਜ਼ਰੂਰੀ ਦਸਤਾਵੇਜ਼ ਜਮ੍ਹਾ ਕਰਵਾਉਣ ਤਾਂ ਜੋ ਅਸਲਾ ਲਾਇਸੰਸੀਆਂ ਨੂੰ ਭਵਿੱਖ ਵਿੱਚ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇੱਥੋ ਇਹ ਵੀ ਸਪਸ਼ਟ ਕੀਤਾ ਜਾਂਦਾ ਹੈ ਕਿ ਇਸ ਉਪਰੰਤ ਲਿਸਟ ਵਿੱਚ ਦਰਜ ਕੋਈ ਵੀ ਐਪਲੀਕੇਸ਼ਨ ਡੀਲ ਨਹੀਂ ਕੀਤੀ ਜਾਵੇਗੀ ।
Related Post
Popular News
Hot Categories
Subscribe To Our Newsletter
No spam, notifications only about new products, updates.