post

Jasbeer Singh

(Chief Editor)

National

ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ਨੂੰ ਰੋਕਣ ਦੀ ਪਟੀਸ਼ਨ ਅਮਰੀਕੀ ਅਦਾਲਤ ਨੇ ਕੀਤੀ ਖਾਰਜ

post-img

ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ਨੂੰ ਰੋਕਣ ਦੀ ਪਟੀਸ਼ਨ ਅਮਰੀਕੀ ਅਦਾਲਤ ਨੇ ਕੀਤੀ ਖਾਰਜ ਅਮਰੀਕਾ : ਸੰਸਾਰ ਪ੍ਰਸਿੱਧ ਤੇ ਸੁਪਰ ਪਾਵਰ ਦੇਸ਼ ਮੰਨੇ ਜਾਂਦੇ ਅਮਰੀਕਾ ਦੀ ਸਿਖਰਲੀ ਅਦਾਲਤ ਨੇ ਮੁੰਬਈ ਅੱਤਵਾਦੀ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ `ਤੇ ਪਾਬੰਦੀ ਲਗਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ । ਦੱਸਣਯੋਗ ਹੈ ਕਿ ਰਾਣਾ (64) ਜੋ ਇਸ ਸਮੇਂ ਲਾਸ ਏਂਜਲਸ ਦੇ ਮੈਟਰੋਪੋਲੀਟਨ ਡਿਟੈਂਸ਼ਨ ਸੈਂਟਰ ਵਿੱਚ ਬੰਦ ਹੈ ਨੇ ਅਮਰੀਕੀ ਸਿਖ਼ਰਲੀ ਅਦਾਲਤ ਦੇ ਇੱਕ ਐਸੋਸੀਏਟ ਜਸਟਿਸ ਅਤੇ ਨੌਵੇਂ ਸਰਕਟ ਦੇ ਇੱਕ ਸਰਕਟ ਜਸਟਿਸ ਦੇ ਸਾਹਮਣੇ "ਸਟੇਅ ਲਈ ਐਮਰਜੈਂਸੀ ਪ੍ਰਸਤਾਵ" ਦਾਇਰ ਕੀਤਾ ਸੀ। ਸਿਖਰਲੀ ਅਦਾਲਤ ਦੀ ਵੈੱਬਸਾਈਟ `ਤੇ 6 ਮਾਰਚ 2025 ਨੂੰ ਜਾਰੀ ਕੀਤੀ ਇੱਕ ਪੋਸਟ ਨੋਟ ਵਿੱਚ ਕਿਹਾ ਗਿਆ ਹੈ ਕਿ ਪਟੀਸ਼ਨ ਜੱਜ (ਏਲੇਨਾ) ਕਾਗਨ ਦੁਆਰਾ ਰੱਦ ਕਰ ਦਿੱਤੀ ਗਈ ਸੀ । ਇਹ ਪਟੀਸ਼ਨ ਅਮਰੀਕੀ ਸੁਪਰੀਮ ਕੋਰਟ ਦੀ ਐਸੋਸੀਏਟ ਜਸਟਿਸ ਏਲੇਨਾ ਕਾਗਨ ਦੇ ਸਾਹਮਣੇ ਪੇਸ਼ ਕੀਤੀ ਗਈ ਸੀ ।

Related Post