ਅਮਰੀਕਾ ਨੇ 7 ਮਹੀਨਿਆਂ ਵਿਚ 1700 ਤੋਂ ਵੱਧ ਭਾਰਤੀਆਂ ਨੂੰ ਕੱਢਿਆ ਅਮਰੀਕਾ, 6 ਅਗਸਤ 2025 : ਸੰਸਾਰ ਪ੍ਰਸਿੱਧ ਤੇ ਸੁਪਰ ਪਾਵਰ ਮੰਨੇ ਜਾਂਦੇ ਦੇਸ਼ ਅਮਰੀਕਾ ਨੇ ਹੁਣ ਤਕ ਸਾਲ 2025 ਯਾਨੀ 7 ਮਹੀਨਿਆਂ ਵਿਚ ਕੁੱਲ 1,703 ਭਾਰਤੀ ਨਾਗਰਿਕਾਂ ਨੂੰ ਦੇਸ਼ ਤੋਂ ਕੱਢਿਆ ਹੈ, ਜਿਨ੍ਹਾਂ ਵਿਚ 141 ਔਰਤਾਂ ਵੀ ਸ਼ਾਮਲ ਹਨ। ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੇ ਬੀਤੇ ਦਿਨ ਲੋਕ ਸਭਾ ਵਿਚ ਇਹ ਜਾਣਕਾਰੀ ਦਿੱਤੀ। 2020 ਤੋਂ 2024 ਦੇ ਵਿਚਕਾਰ, 5,541 ਭਾਰਤੀਆਂ ਨੂੰ ਅਮਰੀਕਾ ਤੋਂ ਭਾਰਤ ਵਾਪਸ ਗਿਆ ਭੇਜਿਆ : ਵਿਦੇਸ਼ ਮੰਤਰੀ ਵਿਦੇਸ਼ ਰਾਜ ਮੰਤਰੀ ਨੇ ਕਿਹਾ ਕਿ 2020 ਤੋਂ 2024 ਦੇ ਵਿਚਕਾਰ, 5,541 ਭਾਰਤੀਆਂ ਨੂੰ ਅਮਰੀਕਾ ਤੋਂ ਭਾਰਤ ਵਾਪਸ ਭੇਜਿਆ ਗਿਆ। ਇਸ ਸਾਲ 22 ਜੁਲਾਈ (2025) ਤੱਕ, ਅਮਰੀਕਾ ਤੋਂ ਕੱਢੇ ਗਏ ਭਾਰਤੀਆਂ ਦੀ ਗਿਣਤੀ 1,703 ਹੈ। ਇਸਦੇ ਨਾਲ ਹੀ, ਉਨ੍ਹਾਂ ਇਹ ਵੀ ਦੱਸਿਆ ਕਿ ਪਿਛਲੇ ਪੰਜ ਸਾਲਾਂ (2020-2024) ਵਿਚ ਬ੍ਰਿਟੇਨ ਤੋਂ 311 ਭਾਰਤੀਆਂ ਨੂੰ ਡਿਪੋਰਟ ਕੀਤਾ ਗਿਆ ਸੀ, ਜਦੋਂ ਕਿ 2025 ਵਿਚ ਹੁੱਣ ਤਕ ਇਹ ਗਿਣਤੀ 131 ਹੈ।
