post

Jasbeer Singh

(Chief Editor)

Latest update

ਅਮਰੀਕਾ ਸ਼ੁਰੂ ਕਰਨ ਜਾ ਰਿਹੈ ਚੀਨੀ ਵਿਦਿਆਰਥੀਆਂ ਦੇ ਵੀਜ਼ੇ ਰੱਦ ਕਰਨ ਦੀ ਪ੍ਰਕਿਰਿਆ

post-img

ਅਮਰੀਕਾ ਸ਼ੁਰੂ ਕਰਨ ਜਾ ਰਿਹੈ ਚੀਨੀ ਵਿਦਿਆਰਥੀਆਂ ਦੇ ਵੀਜ਼ੇ ਰੱਦ ਕਰਨ ਦੀ ਪ੍ਰਕਿਰਿਆ ਅਮਰੀਕਾ, 29 ਮਈ 2025 : ਸੰਸਾਰ ਪ੍ਰਸਿੱਧ ਦੇਸ਼ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਅਮਰੀਕਾ ਦਾ ਦੂਸਰੀ ਵਾਰ ਰਾਸ਼ਟਰਪਤੀ ਬਣਨ ਤੋਂ ਬਾਅਦ ਜਿਥੇ ਵੱਖ ਵੱਖ ਦੇਸ਼ਾਂ ਤੇ ਟ੍ਰੇਡ ਵਾਰ ਤਹਿਤ 20 ਪ੍ਰਤੀਸ਼ਤ ਟੈਕਸ ਲਗਾਉਣ ਦੀ ਪ੍ਰਕਿਰਿਆਵਾਂ ਨੂੰ ਅਮਲੀ ਰੂਪ ਦਿੱਤਾ ਜਾ ਰਿਹਾ ਹੈ, ਉਥੇ ਹੁਣ ਅਮਰੀਕਾ ਵਿਚ ਪੜ੍ਹ ਰਹੇ ਵੱਖ ਵੱਖ ਦੇਸ਼ਾਂ ਦੇ ਵਿਦਿਆਰਥੀਆਂ ਨੂੰ ਵੀ ਅਮਰੀਕਾ ਵਲੋਂ ਲਗਾਤਾਰ ਸਖ਼ਤੀ ਵਾਲਾ ਰੁੱਖ ਦਿਖਾਇਆ ਜਾ ਰਿਹਾ ਹੈ, ਜਿਸਦੇ ਚਲਦਿਆਂ ਪਹਿਲਾਂ ਡੋਨਾਲਡ ਟਰੰਪ ਵਲੋਂ ਭਾਰਤੀ ਵਿਦਿਆਰਥੀਆਂ ਨੂੰ ਸਟਡੀ ਵੀਜ਼ਾ ਦੇ ਨਿਯਮਾਂ ਦੀ ਪਾਲਣਾ ਨਾ ਕਰਨ ਦੇ ਚਲਦਿਆਂ ਕਿਸੇ ਵੀ ਸਮੇਂ ਵੀਜ਼ਾ ਰੱਦ ਕਰਨ ਲਈ ਆਖਿਆ ਗਿਆ ਤੇ ਹੁਣ ਅਮਰੀਕਾ ਵਲੋਂ ਚਾਈਨਾ ਨਾਲ ਚੱਲ ਰਹੀ ਖਿੱਚੋਤਾਨ ਦੇ ਚਲਦਿਆਂ ਸਪੱਸ਼ਟ ਆਖ ਦਿੱਤਾ ਗਿਆ ਹੈ ਕਿ ਉਹ ਅਮਰੀਕਾ ਵਿਚ ਪੜ੍ਹ ਰਹੇ ਚਾਈਨੀਜ਼ ਵਿਦਿਆਰਥੀਆਂ ਦਾ ਵੀਜ਼ਾ ਰੱਦ ਕਰਨ ਦੀ ਪ੍ਰਕਿਰਿਆ ਨੂੰ ਅਮਲੀ ਜਾਮਾ ਪਾਵੇਗਾ। ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਥੇ ਅਮਰੀਕਾ ਵਿੱਚ ਪੜ੍ਹ ਰਹੇ ਚੀਨੀ ਵਿਦਿਆਰਥੀਆਂ ਦੇ ਵੀਜ਼ੇ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ ਉਥੇ ਉਨ੍ਹਾਂ ਸੋਸ਼ਲ ਮੀਡੀਆ `ਤੇ ਲਿਖਿਆ ਕਿ ਸੰਯੁਕਤ ਰਾਜ ਅਮਰੀਕਾ ਚੀਨੀ ਵਿਦਿਆਰਥੀਆਂ ਲਈ ਵੀਜ਼ਾ ਰੱਦ ਕਰਨਾ ਸ਼ੁਰੂ ਕਰ ਦੇਵੇਗਾ, ਜਿਨ੍ਹਾਂ ਵਿੱਚ ਚੀਨੀ ਕਮਿਊਨਿਸਟ ਪਾਰਟੀ ਨਾਲ ਸਬੰਧਤ ਜਾਂ ਅਹਿਮ ਖੇਤਰਾਂ ਵਿੱਚ ਪੜ੍ਹਾਈ ਕਰਨ ਵਾਲੇ ਵਿਦਿਆਰਥੀ ਵੀ ਸ਼ਾਮਲ ਹਨ। ਰੂਬੀਓ ਆਖਿਆ ਕਿ ਚੀਨ ਅਤੇ ਹਾਂਗਕਾਂਗ ਦੇ ਸੰਭਾਵੀ ਵੀਜ਼ਾ ਬਿਨੈਕਾਰਾਂ ਦੀ ਜਾਂਚ ਵਧਾਉਣ ਲਈ ਮਾਪਦੰਡਾਂ ਨੂੰ ਸੋਧਿਆ ਜਾਵੇਗਾ। ਅਮਰੀਕਾ ਵਿੱਚ ਪੜ੍ਹਨ ਵਾਲੇ ਵਿਦੇਸ਼ੀ ਵਿਦਿਆਰਥੀਆਂ ਦੇ ਮਾਮਲੇ ਵਿੱਚ ਚੀਨ ਭਾਰਤ ਤੋਂ ਬਾਅਦ ਦੂਜੇ ਨੰਬਰ `ਤੇ ਹੈ । 2023-2024 ਅਕਾਦਮਿਕ ਸਾਲ ਲਈ ਚੀਨ ਦੇ ਲਗਭਗ 2,77,398 ਲੱਖ ਵਿਦਿਆਰਥੀ ਅਮਰੀਕਾ ਵਿੱਚ ਪੜ੍ਹ ਰਹੇ ਸਨ । ਇਹ ਅਮਰੀਕਾ ਵਿੱਚ ਕੁੱਲ ਵਿਦੇਸ਼ੀ ਵਿਦਿਆਰਥੀਆਂ ਦਾ ਲਗਭਗ ਇੱਕ ਚੌਥਾਈ ਸੀ।

Related Post