post

Jasbeer Singh

(Chief Editor)

Punjab

ਵਿਸ਼ੇਸ਼ ਪਛਾਣ ਰੱਖਦੇ ਸਿੱਖਾਂ ਨੂੰ ਜਿੰਨਾਂ ਨੇ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ ਲਈ ਅੱਤਵਾਦੀ ਸ਼ਬ

post-img

ਵਿਸ਼ੇਸ਼ ਪਛਾਣ ਰੱਖਦੇ ਸਿੱਖਾਂ ਨੂੰ ਜਿੰਨਾਂ ਨੇ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ ਲਈ ਅੱਤਵਾਦੀ ਸ਼ਬਦ ਵਰਤਣਾ ਅਤਿ ਨਿੰਦਣਯੋਗ ਵਰਤਾਰਾ ਹੈ : ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ : ਸਿੱਖਾਂ ਨੂੰ ਅੱਤਵਾਦੀ ਕਹਿਣ ਵਾਲੇ ਐਸ. ਐਚ. ਓ. ਖਿਲਾਫ ਯੂ. ਪੀ. ਸਰਕਾਰ ਨੂੰ ਕਾਰਵਾਈ ਕਰਨੀ ਚਾਹੀਦੀ ਹੈ ਸਬੰਧੀ ਗੱਲਬਾਤ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਵਿਸ਼ੇਸ਼ ਪਛਾਣ ਰੱਖਦੇ ਸਿੱਖਾਂ ਨੂੰ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ ਲਈ ਅੱਤਵਾਦੀ ਸ਼ਬਦ ਵਰਤਣਾ ਬਹੁਤ ਹੀ ਨਿੰਦਣਯੋਗ ਵਰਤਾਰਾ ਹੈ, ਜਿਸਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਦੱਸਣਯੋਗ ਹੈ ਕਿ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਪੁਲਸ ਅਧਿਕਾਰੀਆਂ ਉਤੇ ਨਸਲੀ ਟਿੱਪਣੀ ਕਰਨ ਦਾ ਦੋਸ਼ ਲੱਗਾ ਹੈ, ਜਿਸ ਤੋਂ ਬਾਅਦ ਸਿੱਖ ਭਾਈਚਾਰੇ ਅੰਦਰ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਮਾਮਲਾ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਧਿਆਨ ਵਿੱਚ ਵੀ ਆਇਆ ਹੈ। ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੁਲਜ਼ਮਾਂ ਖਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

Related Post