post

Jasbeer Singh

(Chief Editor)

Latest update

ਯੂ. ਟੀ. ਪ੍ਰਸ਼ਾਸਨ ਕੇਂਦਰ ਅੱਗੇ ਰੱਖੇਗਾ ਚੰਡੀਗੜ੍ਹ ਦੇ ਪੰਜ ਮੁੱਦੇ

post-img

ਯੂ. ਟੀ. ਪ੍ਰਸ਼ਾਸਨ ਕੇਂਦਰ ਅੱਗੇ ਰੱਖੇਗਾ ਚੰਡੀਗੜ੍ਹ ਦੇ ਪੰਜ ਮੁੱਦੇ ਦੀਵਾਲੀ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਜਾਵੇਗੀ ਮੀਟਿੰਗ ਜਾਇਦਾਦਾਂ ਦੀ ਸ਼ੇਅਰ ਵਾਈਜ਼ ਵਿਕਰੀ, ਪਿੰਡਾਂ ਵਿੱਚ ਲਾਲ ਡੋਰੇ ਦਾ ਵਿਸਥਾਰ, ਹਾਊਸਿੰਗ ਬੋਰਡ ਦੇ ਮਕਾਨਾਂ ਵਿੱਚ ਬਦਲਾਅ ਸਣੇ ਰੱਖੇ ਜਾਣਗੇ ਕਈ ਹੋਰ ਮਸਲੇ ਚੰਡੀਗੜ੍ਹ, 13 ਅਕਤੂਬਰ 2025 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਨਵੇਂ ਮੁੱਖ ਸਕੱਤਰ ਐੱਚ. ਰਾਜੇਸ਼ ਪ੍ਰਸਾਦ ਵੱਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਦੇ ਸਬੰਧ `ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਚੰਡੀਗੜ੍ਹ ਦੇ ਪੰਜ ਮੁੱਖ ਮੁੱਦਿਆਂ ਨੂੰ ਕੇਂਦਰ ਸਰਕਾਰ ਅੱਗੇ ਰੱਖਣ ਦੀ ਤਿਆਰੀ ਕੀਤੀ ਜਾ ਰਹੀ ਹੈ ਜਿਸ ਲਈ ਉਨ੍ਹਾਂ ਵੱਲੋਂ ਦੀਵਾਲੀ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਜਾਵੇਗੀ । ਇਸ ਦੌਰਾਨ ਮੁੱਖ ਸਕੱਤਰ ਵੱਲੋਂ ਸ਼ਹਿਰ ਵਿੱਚ ਜਾਇਦਾਦਾਂ ਦੀ ਸ਼ੇਅਰ ਵਾਈਜ਼ ਵਿਕਰੀ, ਪਿੰਡਾਂ ਵਿੱਚ ਲਾਲ ਡੋਰੇ ਦਾ ਵਿਸਥਾਰ, ਚੰਡੀਗੜ੍ਹ ਹਾਊਸਿੰਗ ਬੋਰਡ ਦੇ ਮਕਾਨਾਂ ਵਿੱਚ ਲੋੜ ਅਧਾਰਤ ਬਦਲਾਅ ਅਤੇ ਸ਼ਹਿਰ ਵਿੱਚ ਮੁੜ ਵਸੇਬਾ ਕਲੋਨੀਆਂ ਵਿੱਚ ਲੋਕਾਂ ਨੂੰ ਘਰਾਂ ਦੇ ਮਾਲਕੀ ਹੱਕ ਦੇਣ ਸਣੇ ਹੋਰਨਾਂ ਮੁੱਖ ਮੁੱਦਿਆਂ ਬਾਰੇ ਗੱਲਬਾਤ ਕੀਤੀ ਜਾਵੇਗੀ । ਜਾਣਕਾਰੀ ਅਨੁਸਾਰ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚੋਂ ਪੰਚਾਇਤਾਂ ਨੂੰ ਭੰਗ ਕਰ ਕੇ ਸਾਲ 2019 ਵਿੱਚ ਸਾਰੇ 22 ਪਿੰਡਾਂ ਨੂੰ ਨਗਰ ਨਿਗਮ ਅਧੀਨ ਲਿਆਂਦਾ ਗਿਆ ਸੀ। ਇਸ ਦੇ ਬਾਵਜੂਦ ਪਿੰਡਾਂ ਵਿੱਚ ਲਾਲ ਡੋਰੇ ਦਾ ਵਿਸਥਾਰ ਨਹੀਂ ਕੀਤਾ ਗਿਆ ਅਤੇ ਹੋਰ ਕਈ ਮੰਗਾਂ ਵਿਚਕਾਰ ਹੀ ਲਟਕ ਰਹੀਆਂ ਹਨ। ਇਸੇ ਤਰ੍ਹਾਂ ਯੂਟੀ ਪ੍ਰਸ਼ਾਸਨ ਵੱਲੋਂ ਕਲੋਨੀਆਂ ਦੇ ਲੋਕਾਂ ਨੂੰ ਮੁੜ ਵਸੇਬਾ ਸਕੀਮ ਅਧੀਨ ਹਜ਼ਾਰਾਂ ਮਕਾਨ ਅਲਾਟ ਕੀਤੇ ਗਏ ਸਨ, ਪਰ ਹਾਲੇ ਤੱਕ ਉਨ੍ਹਾਂ ਮਕਾਨਾਂ ਦੇ ਮਾਲਕੀ ਹੱਕ ਨਹੀਂ ਦਿੱਤੇ ਗਏ। ਇਸ ਤੋਂ ਇਲਾਵਾ ਸ਼ਹਿਰ ਦੇ 1 ਤੋਂ 30 ਤੱਕ ਸੈਕਟਰਾਂ ਵਿੱਚ ਸ਼ੇਅਰ ਵਾਈਜ਼ ਪ੍ਰਾਪਰਟੀਆਂ ਦੀ ਵਿਕਰੀ `ਤੇ ਪਾਬੰਦੀ ਲਾਈ ਗਈ ਹੈ ਅਤੇ ਚੰਡੀਗੜ੍ਹ ਹਾਊਸਿੰਗ ਬੋਰਡ ਦੇ ਮਕਾਨਾਂ ਵਿੱਚ ਲੋੜ ਅਨੁਸਾਰ ਬਦਲਾਅ ਨਾ ਕਰ ਸਕਣ ਕਰਕੇ ਲੋਕਾਂ ਨੂੰ ਵਧੇਰੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਮੱਦੇਨਜ਼ਰ ਮੁੱਖ ਸਕੱਤਰ ਐੱਚ ਰਾਜੇਸ਼ ਪ੍ਰਸਾਦ ਵੱਲੋਂ ਚੰਡੀਗੜ੍ਹ ਪ੍ਰਸ਼ਾਸਨ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਨ੍ਹਾਂ ਪੰਜ ਮੁੱਦਿਆਂ ਬਾਰੇ ਵਿਸਥਾਰਤ ਰਿਪੋਰਟ ਤਿਆਰ ਕਰਨ ਦੇ ਹੁਕਮ ਦਿੱਤੇ ਗਏ ਹਨ ਤਾਂ ਜੋ ਕੇਂਦਰੀ ਗ੍ਰਹਿ ਮੰਤਰੀ ਅੱਗੇ ਰਿਪੋਰਟ ਸਹੀ ਢੰਗ ਨਾਲ ਪੇਸ਼ ਕੀਤੀ ਜਾ ਸਕੇ। ਦਸ ਸਾਲਾਂ ਤੋਂ ਲੋਕ ਸਭਾ ਚੋਣਾਂ `ਚ ਮੁੱਖ ਮੁੱਦਾ ਬਣਦੇ ਰਹੇ ਨੇ ਇਹ ਮੁੱਦੇ ਦੱਸਣਯੋਗ ਹੈ ਕਿ ਇਹ ਪੰਜ ਮੁੱਦੇ ਪਿਛਲੇ 10 ਸਾਲਾਂ ਤੋਂ ਹਰ ਵਾਰ ਲੋਕ ਸਭਾ ਚੋਣਾਂ `ਚ ਮੁੱਖ ਮੁੱਦਾ ਬਣਦੇ ਆ ਰਹੇ ਹਨ, ਪਰ ਹਾਲੇ ਤੱਕ ਇਨ੍ਹਾਂ ਦਾ ਕੋਈ ਹੱਲ ਨਹੀਂ ਹੋ ਸਕਿਆ ਹੈ । ਦੂਜੇ ਪਾਸੇ, ਚੰਡੀਗੜ੍ਹ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਵੱਲੋਂ ਇਨ੍ਹਾਂ ਮੁੱਦਿਆਂ ਨੂੰ ਲੋਕ ਸਭਾ ਵਿੱਚ ਚੁੱਕਿਆ ਗਿਆ ਹੈ।

Related Post