post

Jasbeer Singh

(Chief Editor)

Punjab

ਡੀ.ਸੀ. ਸੰਦੀਪ ਰਿਸ਼ੀ ਅਤੇ ਮਾਤਾ ਹਰਪਾਲ ਕੌਰ ਨੇ ਸਤੌਜ ਦੇ ਸਰਕਾਰੀ ਸਕੂਲ ਦੇ ਸਾਲਾਨਾ ਸਮਾਰੋਹ ਦੀ ਕੀਤੀ ਪ੍ਰਧਾਨਗੀ

post-img

ਡੀ.ਸੀ. ਸੰਦੀਪ ਰਿਸ਼ੀ ਅਤੇ ਮਾਤਾ ਹਰਪਾਲ ਕੌਰ ਨੇ ਸਤੌਜ ਦੇ ਸਰਕਾਰੀ ਸਕੂਲ ਦੇ ਸਾਲਾਨਾ ਸਮਾਰੋਹ ਦੀ ਕੀਤੀ ਪ੍ਰਧਾਨਗੀ ਪਿੰਡ ਸਤੌਜ ‘ਚ ਡੀ.ਸੀ . ਸੰਦੀਪ ਰਿਸ਼ੀ ਅਤੇ ਮਾਤਾ ਹਰਪਾਲ ਕੌਰ ਨੇ ਸਿਲਾਈ ਸੈਂਟਰ ਦਾ ਵੀ ਕੀਤਾ ਉਦਘਾਟਨ ਸਤੌਜ/ਸੰਗਰੂਰ, 26 ਮਾਰਚ : ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਸੰਦੀਪ ਰਿਸ਼ੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਤਾ ਸ਼੍ਰੀਮਤੀ ਹਰਪਾਲ ਕੌਰ ਵੱਲੋਂ ਅੱਜ ਸ਼ਹੀਦ ਹਵਲਦਾਰ ਜਗਸੀਰ ਸਿੰਘ ਸਰਕਾਰੀ ਹਾਈ ਸਕੂਲ ਸਤੌਜ ਦੇ ਸਾਲਾਨਾ ਸਮਾਰੋਹ ਦੀ ਪ੍ਰਧਾਨਗੀ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਮਾਤਾ ਹਰਪਾਲ ਕੌਰ ਵੱਲੋਂ ਵਰਧਮਾਨ ਸਪੈਸ਼ਲ ਸਟੀਲਜ਼ ਗਰੁੱਪ ਲੁਧਿਆਣਾ ਵੱਲੋਂ ਕਾਰਪੋਰੇਟ-ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ.) ਫੰਡ ਤਹਿਤ ਦਿੱਤੇ 10 ਕੰਪਿਊਟਰਾਂ ਨਾਲ ਲੈਸ ਕੀਤੀ ਨਵੀਂ ਲੈਬ ਦਾ ਵੀ ਉਦਘਾਟਨ ਕੀਤਾ। ਇਸ ਮੌਕੇ ਸਤੌਜ ਪਿੰਡ ਵਿੱਚ ਵਰਧਮਾਨ ਸਪੈਸ਼ਲ ਸਟੀਲਜ਼ ਵੱਲੋਂ ਹੀ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਦੇ ਸਹਿਯੋਗ ਨਾਲ ਸ਼ੁਰੂ ਕੀਤੇ ਗਏ ਨਵੇਂ ਸਿਲਾਈ ਸੈਂਟਰ ਦਾ ਵੀ ਉਦਘਾਟਨ ਕੀਤਾ। ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉੱਪਰ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੀ ਸੂਬਾ ਸਰਕਾਰ ਦੀਆਂ ਨੀਤੀਆਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਸਰਕਾਰੀ ਸਕੂਲ ਕਿਸੇ ਵੀ ਖੇਤਰ ਵਿੱਚ ਪ੍ਰਾਇਵੇਟ ਸਕੂਲਾਂ ਤੋਂ ਪਿੱਛੇ ਨਹੀਂ ਹਨ ਸਗੋਂ ਸਰਕਾਰੀ ਸਕੂਲਾਂ ਵਿੱਚ ਉੱਚ ਕੋਟੀ ਦਾ ਅਧਿਆਪਨ ਅਮਲਾ ਸ਼ਾਮਲ ਹੈ । ਡੀ. ਸੀ. ਸੰਦੀਪ ਰਿਸ਼ੀ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਦੇ ਨਾਲ-ਨਾਲ ਪੰਜਾਬ ਸਰਕਾਰ ਵੱਲੋਂ ਤੰਦਰੁਸਤ ਸਮਾਜ ਦੀ ਸਿਰਜਣਾ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਨਸ਼ਾ ਤਸਕਰੀ ਨੂੰ ਮੁੱਢੋਂ ਖਤਮ ਕਰਕੇ ਨਸ਼ਿਆਂ ਦੀ ਆਦਤ ਤੋਂ ਪੀੜਤ ਵਿਅਕਤੀਆਂ ਦਾ ਸਹੀ ਇਲਾਜ ਕਰਵਾਉਣਾ ਯਕੀਨੀ ਬਣਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸੂਬਾ ਸਰਕਾਰ ਹਰ ਖੇਤਰ ਵਿੱਚ ਬਿਹਤਰੀਨ ਸੁਵਿਧਾਵਾਂ ਉੱਪਲਬਧ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ । ਉਨ੍ਹਾਂ ਇਸ ਮੌਕੇ ਪਿੰਡ ਸਤੌਜ ਵਿੱਚ ਖੇਡ ਮੈਦਾਨ ਬਣਾਉਣ ਲਈ ਲੋੜੀਂਦੇ ਯਤਨ ਕਰਨ ਦਾ ਵੀ ਭਰੋਸਾ ਦਿੱਤਾ । ਸਕੂਲ ਦੇ ਸਾਲਾਨਾ ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਵੱਖ-ਵੱਖ ਤਰ੍ਹਾਂ ਦੀਆਂ ਦਿਲ-ਖਿੱਚਵੀਆਂ ਰੰਗਾਰੰਗ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ ਗਈਆਂ । ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਖਚੈਨ ਸਿੰਘ ਪਾਪੜਾ, ਵਰਧਮਾਨ ਸਪੈਸ਼ਲ ਸਟੀਲਜ਼ ਤੋਂ ਆਰ.ਕੇ. ਰਿਵਾੜੀ ਤੇ ਅਮਿਤ ਧਵਨ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤਰਵਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਨਜੀਤ ਕੌਰ, ਹੈੱਡ ਮਿਸਟ੍ਰੈਸ ਅੰਜੂ ਬਾਲਾ ਤੇ ਹੋਰ ਸਟਾਫ, ਸਰਪੰਚ ਸਤੌਜ ਹਰਬੰਸ ਸਿੰਘ, ਸਕੂਲ ਮੈਨੇਜਮੈਂਟ ਕਮੇਟੀ ਦੇ ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਮਾਪੇ ਅਤੇ ਵਿਦਿਆਰਥੀ ਹਾਜ਼ਰ ਸਨ ।

Related Post