post

Jasbeer Singh

(Chief Editor)

Patiala News

ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਜ਼ਿਲ੍ਹੇ ’ਚ ਕਰਵਾਈਆਂ ਜਾਣਗੀਆਂ ਵੱਖ ਵੱਖ ਗਤੀਵਿਧੀਆਂ : ਡਿਪਟੀ ਕਮਿਸ਼ਨਰ

post-img

ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਜ਼ਿਲ੍ਹੇ ’ਚ ਕਰਵਾਈਆਂ ਜਾਣਗੀਆਂ ਵੱਖ ਵੱਖ ਗਤੀਵਿਧੀਆਂ : ਡਿਪਟੀ ਕਮਿਸ਼ਨਰ ਪਟਿਆਲਾ ਜ਼ਿਲ੍ਹੇ ’ਚ 2 ਅਕਤੂਬਰ ਤੱਕ ਮਨਾਇਆ ਜਾਵੇਗਾ ਸਵੱਛਤਾ ਹੀ ਸੇਵਾ ਪਖਵਾੜਾ : ਡਾ. ਪ੍ਰੀਤੀ ਯਾਦਵ ਪਟਿਆਲਾ 17 ਸਤੰਬਰ : ਹਰ ਸਾਲ ਦੀ ਤਰਾਂ 17 ਸਤੰਬਰ ਤੋਂ 2 ਅਕਤੂਬਰ ਤੱਕ ਜ਼ਿਲ੍ਹੇ ਵਿੱਚ ਸਵੱਛਤਾ ਪਖਵਾੜਾ ਮਨਾਇਆ ਜਾ ਰਿਹਾ ਹੈ ਅਤੇ ਇਸ ਦੌਰਾਨ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੱਖ-ਵੱਖ ਸਵੱਛਤਾ ਗਤੀਵਿਧੀਆਂ ਕੀਤੀਆਂ ਜਾਣਗੀਆਂ। ਇਸ ਸਬੰਧੀ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਹਦਾਇਤ ਕੀਤੀ ਕਿ 15 ਦਿਨ ਤੱਕ ਚੱਲਣ ਵਾਲੀ ਸਵੱਛਤਾ ਹੀ ਸੇਵਾ ਮੁਹਿੰਮ ਨੂੰ ਹਰੇਕ ਘਰ ਤੱਕ ਪਹੁੰਚਾਇਆ ਜਾਵੇ ਤਾਂ ਕਿ ਇਹੰ ਲੋਕਾਂ ਦੀ ਜ਼ਿੰਦਗੀ ਦਾ ਅਹਿਮ ਹਿੱਸਾ ਬਣ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰ ਦੇ ਸਵੱਛਤਾ ਪਖਵਾੜੇ ਦਾ ਥੀਮ ’ਸੁਭਾਅ ਸਵੱਛਤਾ, ਸੰਸਕਾਰ ਸਵੱਛਤਾ’ ਹੈ। ਉਨ੍ਹਾਂ ਕਿਹਾ ਕਿ ਇਸ ਸਵੱਛਤਾ ਹੀ ਸੇਵਾ ਪਖਵਾੜੇ ਦੌਰਾਨ ਸਵੱਛਤਾ ਵਿੱਚ ਲੋਕਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਵਿਸ਼ੇਸ਼ ਤੌਰ ਤੇ ਸਫ਼ਾਈ ਮੁਹਿੰਮਾਂ ਚਲਾਉਣ ਦੇ ਨਾਲ ਨਾਲ ਲੋਕਾਂ ਵਿੱਚ ਸਵੱਛਤਾ ਪ੍ਰਤੀ ਸਮਝ ਵਿਕਸਿਤ ਕਰਨ ਲਈ ਅਤੇ ਉਨ੍ਹਾਂ ਦੇ ਸਵੱਛਤਾ ਪ੍ਰਤੀ ਸੁਭਾਅ ਵਿੱਚ ਬਦਲਾਅ ਲਈ ਵੀ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਦੌਰਾਨ ਸਫ਼ਾਈ ਮਿੱਤਰ ਸੁਰੱਖਿਆ ਕੈਂਪ ਵੀ ਲਗਾਏ ਜਾਣਗੇ, ਜਿੱਥੇ ਸਫ਼ਾਈ ਕਰਮਚਾਰੀਆਂ ਦੀ ਭਲਾਈ ਨਾਲ ਸੰਬੰਧਿਤ ਸੇਵਾਵਾਂ ਉਨ੍ਹਾਂ ਨੂੰ ਦਿੱਤੀਆਂ ਜਾਣਗੀਆਂ । ਉਨ੍ਹਾਂ ਪਿੰਡਾਂ ਅਤੇ ਸ਼ਹਿਰਾਂ ਦਾ ਕੰਮ ਦੇਖ ਰਹੀਆਂ ਨਗਰ ਕੌਂਸਲਾਂ ਅਤੇ ਪੇਂਡੂ ਵਿਕਾਸ ਵਿਭਾਗ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਜ਼ਿਲ੍ਹੇ ਭਰ ਵਿੱਚ ਗਤੀਵਿਧੀਆਂ ਕਰਾਈਆਂ ਜਾਣ। ਉਹਨਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਸਵੱਛਤਾ ਪਖਵਾੜੇ ਵਿੱਚ ਵੱਧ ਚੜ ਕੇ ਭਾਗ ਲੈਣ ਅਤੇ ਆਪਣੇ ਆਲ਼ੇ ਦੁਆਲੇ ਨੂੰ ਸਾਫ਼ ਰੱਖਣ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਦੇਣ। ਮੀਟਿੰਗ ਵਿੱਚ ਐਸ.ਪੀ ਮੁਹੰਮਦ ਸਰਫ਼ਰਾਜ਼ ਆਲਮ, ਏਡੀਸੀਜ਼ ਮੈਡਮ ਕੰਚਨ, ਡਾ. ਹਰਜਿੰਦਰ ਸਿੰਘ, ਨਵਰੀਤ ਕੌਰ ਸੇਖੋਂ, ਐਸ.ਡੀ.ਐਮਜ਼ ਸਮੇਤ ਜ਼ਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Related Post