post

Jasbeer Singh

(Chief Editor)

Sports

ਜ਼ਿਲ੍ਹਾ ਸਕੂਲ ਟੂਰਨਾਮੈਂਟ ’ਚ ਹੋਏ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ

post-img

ਜ਼ਿਲ੍ਹਾ ਸਕੂਲ ਟੂਰਨਾਮੈਂਟ ’ਚ ਹੋਏ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਪਟਿਆਲਾ, 13 ਸਤੰਬਰ 2025 : ਪਟਿਆਲਾ ਵਿੱਚ ਚੱਲ ਰਹੀਆਂ 69ਵੀਆਂ ਜ਼ਿਲ੍ਹਾ ਸਕੂਲ ਖੇਡਾਂ ਵਿੱਚ ਅੱਜ ਗੱਤਾ, ਬੇਸਬਾਲ, ਤਾਈਕਵਾਡੋ ਅਤੇ ਨੈਸ਼ਨਲ ਸਟਾਈਲ ਕਬੱਡੀ ਦੇ ਮੁਕਾਬਲੇ ਕਰਵਾਏ ਗਏ । ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਅੱਜ ਦੇ ਅੰਡਰ 14 ਲੜਕੀਆਂ ਦੇ ਗੱਤਕੇ ਦੇ ਮੁਕਾਬਲਿਆਂ ਵਿੱਚ ਘਨੌਰ ਜ਼ੋਨ ਨੇ ਪਹਿਲਾ, ਰਾਜਪੁਰਾ ਜ਼ੋਨ ਨੇ ਦੂਜਾ, ਨਾਭਾ ਜ਼ੋਨ-ਪਟਿਆਲਾ 2 ਜ਼ੋਨ ਨੇ ਤੀਜਾ ਸਥਾਨ ਪ੍ਰਾਪਤ ਕੀਤਾ ।   ਅੰਡਰ 19 ਗੱਤਕਾ ਦੇ ਮੁਕਾਬਲਿਆਂ ਵਿੱਚ ਰਾਜਪੁਰਾ ਜ਼ੋਨ ਨੇ ਪਹਿਲਾ, ਘਨੌਰ ਜ਼ੋਨ ਨੇ ਦੂਜਾ ਤੇ ਭੁਨਰਹੇੜੀ ਜ਼ੋਨ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ 17 ਘਨੌਰ ਜ਼ੋਨ ਦੀ ਸੋਟੀ ਟੀਮ ਨੇ ਪਹਿਲਾ, ਰਾਜਪੁਰਾ ਜ਼ੋਨ ਦੀ ਫਰੀ ਸੋਟੀ ਟੀਮ ਨੇ ਪਹਿਲਾ, ਪਟਿਆਲਾ-2 ਜ਼ੋਨ ਨੇ ਦੂਜਾ ਸਥਾਨ ਪ੍ਰਾਪਤ ਕੀਤਾ । ਅੰਡਰ-14 ਨੈਸ਼ਨਲ ਸਟਾਈਲ ਕਬੱਡੀ ਲੜਕਿਆਂ ਦੇ ਮੁਕਾਬਲਿਆਂ ਵਿੱਚ ਪਾਤੜਾਂ ਜ਼ੋਨ ਨੇ ਪਟਿਆਲਾ-2 ਜ਼ੋਨ ਨੂੰ, ਪਟਿਆਲਾ-1 ਜ਼ੋਨ ਨੇ ਰਾਜਪੁਰਾ ਜ਼ੋਨ ਨੂੰ ਹਰਾਇਆ । ਅੰਡਰ 14 ਨੈਸ਼ਨਲ ਸਟਾਈਲ ਕਬੱਡੀ ਦੇ ਮੁਕਾਬਲਿਆਂ ਵਿੱਚ ਭਾਦਸੋਂ ਜ਼ੋਨ ਨੇ ਪਟਿਆਲਾ 3 ਜ਼ੋਨ ਨੂੰ, ਪਾਤੜਾਂ ਜ਼ੋਨ ਨੇ ਪਟਿਆਲਾ 2 ਜ਼ੋਨ ਨੂੰ, ਨਾਭਾ ਜ਼ੋਨ ਨੇ ਸਮਾਣਾ ਜ਼ੋਨ ਨੂੰ ਅਤੇ ਪਟਿਆਲਾ-1 ਜ਼ੋਨ ਨੇ ਭੁੱਨਰਹੇੜੀ ਜ਼ੋਨ ਨੂੰ ਹਰਾਇਆ । ਅੰਡਰ-14 ਲੜਕਿਆਂ ਦੇ ਤਾਈਕਵਾਂਡੋ  ਮੁਕਾਬਲਿਆਂ ਵਿੱਚ 18 ਤੋਂ 21 ਕਿਲੋ ਭਾਰ ਵਰਗ ਵਿੱਚ ਕਰਨਵੀਰ ਸਿੰਘ ਭੁੱਨਰਹੇੜੀ ਜ਼ੋਨ ਨੇ ਪਹਿਲਾ, ਰਿਤਿਕ ਪਾਸਵਾਨ ਪਟਿਆਲਾ 1 ਜ਼ੋਨ ਨੇ ਦੂਜਾ, ਅਸੀਸ ਕੁਮਾਰ ਪਟਿਆਲਾ 3 ਨੇ ਤੀਜਾ ਸਥਾਨ ਪ੍ਰਾਪਤ ਕੀਤਾ । ਉਨ੍ਹਾਂ ਦੱਸਿਆ ਕਿ 21 ਤੋਂ 23 ਕਿਲੋ ਭਾਰ ਵਰਗ ਵਿੱਚ ਹਰਗਮ ਸਿੰਘ ਭੁਨਰਹੇੜੀ ਜ਼ੋਨ ਨੇ ਪਹਿਲਾ, ਸੁਖਵਿੰਦਰ ਸਿੰਘ ਨਾਭਾ ਜ਼ੋਨ ਨੇ ਦੂਜਾ, ਅਯਾਨ ਅਲੀ ਪਟਿਆਲਾ 2 ਜ਼ੋਨ ਨੇ ਤੀਜਾ ਅਤੇ ਗੁਰਸ਼ਰਨ ਸਿੰਘ ਪਾਤੜਾਂ ਜ਼ੋਨ ਨੇ ਚੌਥਾ ਸਥਾਨ ਪ੍ਰਾਪਤ ਕੀਤਾ । ਇਸ ਮੌਕੇ ਤੇ ਪ੍ਰਿੰਸੀਪਲ ਬਿਕਰਮ ਸਿੰਘ, ਦਵਿੰਦਰ ਸਿੰਘ, ਦੀਦਾਰ ਸਿੰਘ, ਰਾਜਪਾਲ ਸਿੰਘ, ਸ਼ਿਵ ਭੰਡੀਰ ਕੁਲਵੰਤ ਸਿੰਘ ਪਾਤੜਾਂ, ਹਰੀਸ਼ ਸਿੰਘ ਰਾਵਤ, ਸ਼ਸ਼ੀ ਮਾਨ,ਤਰਸੇਮ ਸਿੰਘ, ਭਰਪੂਰ ਸਿੰਘ, ਗੁਰਪ੍ਰੀਤ ਸਿੰਘ ਝੰਡਾ, ਰਕੇਸ਼ ਕੁਮਾਰ ਲਚਕਾਣੀ, ਜਸਵੰਤ ਸਿੰਘ, ਮਨਦੀਪ ਸ਼ਰਮਾ, ਅਲਬਟ,ਸਾਗਰ ਕੋਚ, ਮਨਿੰਦਰ ਸਿੰਘ ਗੱਤਕਾ ਕੋਚ, ਵੀਰਪਾਲ ਕੌਰ, ਅਖਿਲ ਬਜਾਜ, ਬਿਕਰਮ ਠਾਕੁਰ, ਡਾ. ਆਸਾ ਸਿੰਘ, ਡਾ ਨਿਧੀ, ਯਸ਼ਦੀਪ ਸਿੰਘ, ਰਾਜਿੰਦਰ ਸਿੰਘ ਚਾਨੀ, ਗੁਰਪ੍ਰੀਤ ਸਿੰਘ ਡਾਟਾ ਐਂਟਰੀ ਆਪਰੇਟਰ ਅਤੇ ਜਸਵਿੰਦਰ ਸਿੰਘ ਗੱਜੂਮਾਜਰਾ ਹਾਜ਼ਰ ਸਨ ।

Related Post