
ਅੰਤ੍ਰਿਗ ਕਮੇਟੀ ਮੈਂਬਰ ਜਥੇਦਾਰ ਗੜ੍ਹੀ ਸਮੇਤ ਵੱਖ ਵੱਖ ਜਥੇਬੰਦੀਆਂ ਨੇ ਨਵ ਨਿਯੁਕਤ ਮੈਨੇਜਰ ਨੂੰ ਕੀਤਾ ਸਨਮਾਨਤ
- by Jasbeer Singh
- April 28, 2025

ਅੰਤ੍ਰਿਗ ਕਮੇਟੀ ਮੈਂਬਰ ਜਥੇਦਾਰ ਗੜ੍ਹੀ ਸਮੇਤ ਵੱਖ ਵੱਖ ਜਥੇਬੰਦੀਆਂ ਨੇ ਨਵ ਨਿਯੁਕਤ ਮੈਨੇਜਰ ਨੂੰ ਕੀਤਾ ਸਨਮਾਨਤ ਪਟਿਆਲਾ, 28 ਅਪ੍ਰੈਲ : ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਦੇ ਨਵ ਨਿਯੁਕਤ ਮੈਨੇਜਰ ਭਾਗ ਸਿੰਘ ਦਾ ਅੰਤਿ੍ਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਅਤੇ ਵੱਖ ਵੱਖ ਗੁਰਦੁਆਰਾ ਸਾਹਿਬਾਨ ਦੇ ਮੈਨੇਜਰ ਸਾਹਿਬਾਨ ਵੱਲੋਂ ਅਹੁਦੇ ਦਾ ਕਾਰਜਕਾਰ ਸੰਭਾਲਣ ਮੌਕੇ ਸਨਮਾਨਿਤ ਕੀਤਾ ਗਿਆ । ਇਸ ਦੌਰਾਨ ਸ਼ਹਿਰ ਦੀਆਂ ਵੱਖ-ਵੱਖ ਜਥੇਬੰਦੀਆਂ ਵਿਚ ਸ਼ੋ੍ਰਮਣੀ ਕਮੇਟੀ ਦੇ ਸੇਵਾ ਮੁਕਤ ਮੁਲਾਜ਼ਮਾਂ ਨੇ ਸਿਰੋਪਾਉ ਭੇਂਟ ਕੀਤਾ। ਉਪਰੰਤ ਗੱਲਬਾਤ ਕਰਦਿਆਂ ਅੰਤ੍ਰਿਗ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਕਿਹਾ ਕਿ ਨਵ ਨਿਯੁਕਤ ਮੈਨੇਜਰ ਵੱਖ ਵੱਖ ਗੁਰਦੁਆਰਾ ਸਾਹਿਬਾਨ ਵਿਖੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਹੁਣ ਉਹ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਵਿਖੇ ਕਾਰਜਸ਼ੀਲ ਹੋਣਗੇ ਅਤੇ ਆਸ ਪ੍ਰਗਟ ਕੀਤੀ ਕਿ ਗੁਰਦੁਆਰਾ ਪ੍ਰਬੰਧ ਨੂੰ ਵਧੇਰੇ ਸੁਚਾਰੂ ਬਣਾਉਣ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਉਣਗੇ । ਇਸ ਮੌਕੇ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਬਹਾਦਰਗੜ੍ਹ, ਮੀਤ ਮੈਨੇਜਰ ਮਨਦੀਪ ਸਿੰਘ ਭਲਵਾਨ, ਆਤਮ ਪ੍ਰਕਾਸ਼ ਸਿੰਘ ਬੇਦੀ, ਸੁਰਜੀਤ ਸਿੰਘ ਕੌਲੀ, ਮਨਜੀਤ ਸਿੰਘ ਕੌਲੀ, ਸੇਵਾ ਮੁਕਤ ਮੁਲਾਜ਼ਮਾਂ ਵਿਚ ਸਾਬਕਾ ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਸਾਬਕਾ ਮੈਨੇਜਰ ਹਰਦੀਪ ਸਿੰਘ ਭੰਗੂ, ਸੁਖਵਿੰਦਰ ਸਿੰਘ, ਬਲਵਿੰਦਰ ਸਿੰਘ ਦੌਣ ਕਲਾਂ, ਸੁਰਿੰਦਰ ਸਿੰਘ ਘੁਮਾਣਾ, ਸੁਖਜੀਤ ਸਿੰਘ ਬਘੌਰਾ, ਅਕਾਊਂਟੈਂਟ ਗੁਰਮੀਤ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਹਜ਼ੂਰ ਸਿੰਘ, ਭਾਈ ਮਨਜੀਤ ਸਿੰਘ ਪਵਾਰ ਆਦਿ ਵੀ ਉਚੇਚੇ ਤੌਰ ’ਤੇ ਸ਼ਾਮਲ ਸਨ ।