ਕ੍ਰਿਕਟ ਦੇ ਖੇਤਰ ਦੇ ਨਾਮਣਾ ਖੱਟ ਰਹੇ ਵੱਖ-ਵੱਖ ਖਿਡਾਰੀਆਂ ਦਾ ਹੋਵੇਗਾ ਸਨਮਾਨ ਨਵੀਂ ਦਿੱਲੀ, 13 ਮਾਰਚ 2026 : ਭਾਰਤ ਦੇਸ਼ ਦੀ ਕ੍ਰਿਕਟ ਟੀਮ ਦੇ ਖਿਡਾਰੀਆਂ ਦਾ ਬੀ. ਸੀ. ਸੀ. ਆਈ. ਵਲੋਂ ਛੇਤੀ ਹੀ ਸਨਮਾਨ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕਿਸ ਕਿਸ ਦਾ ਕੀਤਾ ਜਾਵੇਗਾ ਸਨਮਾਨ ਮਿਲੀ ਜਾਣਕਾਰੀ ਅਨੁਸਾਰ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਵਲੋਂ ਟੈਸਟ ਅਤੇ ਵਨਡੇ ਕਪਤਾਨ ਸ਼ੁਭਮਨ ਗਿੱਲ ਨੂੰ ਸਾਲ ਦੇ ਸਭ ਤੋਂ ਵਧੀਆ ਕ੍ਰਿਕਟਰ ਪੁਰਸਕਾਰ ਨਾਲ ਸਨਮਾਨਿਤ ਕਰੇਗਾ । ਸਾਬਕਾ ਭਾਰਤੀ ਖਿਡਾਰੀ ਅਤੇ ਮੁੱਖ ਕੋਚ ਰਾਹੁਲ ਦ੍ਰਾਵਿੜ ਨੂੰ ਕਰਨਲ ਸੀ.ਕੇ. ਨਾਇਡੂ ਲਾਈਫਟਾਈਮ ਅਚੀਵਮੈਂਟ ਪੁਰਸਕਾਰ ਦਿੱਤਾ ਜਾਵੇਗਾ । ਇਸ ਸਮਾਰੋਹ ਦੌਰਾਨ ਆਯੁਸ਼ ਮਹਾਤਰੇ ਨੂੰ ਲਾਲਾ ਅਮਰਨਾਥ ਪੁਰਸਕਾਰ ਨਾਲ ਸਨਮਾਨਤ ਕੀਤਾ ਜਾਵੇਗਾ। ਮਹਾਤਰੇ ਦੀ ਕਪਤਾਨੀ ਵਿੱਚ ਭਾਰਤ ਨੇ ਇਸ ਸਾਲ ਦੇ ਸ਼ੁਰੂ ਵਿੱਚ ਅੰਡਰ-19 ਵਨਡੇ ਵਿਸ਼ਵ ਕੱਪ ਜਿੱਤਿਆ ਸੀ । ਕਦੋਂ ਤੇ ਕਿਥੇ ਹੋਵੇਗਾ ਇਹ ਪ੍ਰੋਗਰਾਮ ਪ੍ਰਾਪਤ ਜਾਣਕਾਰੀ ਮੁਤਾਬਕ ਬੀ. ਸੀ. ਸੀ. ਆਈ. ਦਾ ਸਾਲਾਨਾ ਪੁਰਸਕਾਰ ਸਮਾਰੋਹ 15 ਮਾਰਚ ਨੂੰ ਦਿੱਲੀ ਵਿੱਚ ਹੋਵੇਗਾ ।ਭਾਰਤੀ ਮਹਿਲਾ ਟੀਮ ਦੀ ਸਾਬਕਾ ਕਪਤਾਨ ਮਿਤਾਲੀ ਰਾਜ ਨੂੰ ਵੀ ਲਾਈਫਟਾਈਮ ਅਚੀਵਮੈਂਟ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਮੁੰਬਈ ਐਸੋਸੀਏਸ਼ਨ ਨੂੰ ਘਰੇਲੂ ਕ੍ਰਿਕਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਸਰਵੋਤਮ ਕ੍ਰਿਕਟ ਐਸੋਸੀਏਸ਼ਨ ਪੁਰਸਕਾਰ ਮਿਲੇਗਾ। ਹਾਲਾਂਕਿ, ਇਸ ਬਾਰੇ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।
