Patiala News
ਡਿਪਟੀ ਕਮਿਸ਼ਨਰ ਪਟਿਆਲਾ ਵਜੋਂ ਵਰਜੀਤ ਵਾਲੀਆ ਨੇ ਅਹੁਦਾ ਸੰਭਾਲਿਆ
ਡਿਪਟੀ ਕਮਿਸ਼ਨਰ ਪਟਿਆਲਾ ਵਜੋਂ ਵਰਜੀਤ ਵਾਲੀਆ ਨੇ ਅਹੁਦਾ ਸੰਭਾਲਿਆ ਪਟਿਆਲਾ, 22 ਜਨਵਰੀ 2026 : ਜਿ਼ਲਾ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅੱਜ ਵਰਜੀਤ ਵਾਲੀਆ ਨੇ ਆਪਣਾ ਅਹੁਦਾ ਮਿੰਨੀ ਸਕੱਤਰੇਤ ਪਟਿਆਲਾ ਵਿਖੇ ਬਣੇ ਦਫ਼ਤਰ ਵਿਚ ਸੰਭਾਲ ਲਿਆ ਹੈ। ਦੱਸਣਯੋਗ ਹੈ ਕਿ ਵਰਜੀਤ ਵਾਲੀਆ 2018 ਬੈਚ ਦੇ ਆਈ. ਏ. ਐਸ. ਅਧਿਕਾਰੀ ਹਨ। ਡਿਪਟੀ ਕਮਿਸ਼ਨਰ ਪਟਿਆਲਾ ਜੁਆਇਨ ਕਰਨ ਮੌਕੇ ਉਨ੍ਹਾਂ ਨੂੰ ਗਾਰਡ ਆਫ ਆਨਰ ਦੇ ਕੇ ਸਨਮਾਨਤ ਵੀ ਕੀਤਾ ਗਿਆ। ਕੀ ਆਖਿਆ ਡੀ. ਸੀ. ਵਰਜੀਤ ਵਾਲੀਆ ਨੇ ਅਹੁਦਾ ਸੰਭਾਲਣ ਮੌਕੇ ਡਿਪਟੀ ਕਮਿਸ਼ਨਰ ਪਟਿਆਲਾ ਵਰਜੀਤ ਵਾਲੀਆ ਨੇ ਕਿਹਾ ਕਿ ਉਨ੍ਹਾਂ ਦੀ ਪਹਿਲ ਜਿ਼ਲੇ ਵਿਚ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਫਾਇਦਾ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਉਨ੍ਹਾਂ ਦਾ ਮੁੱਢਲਾ ਫਰਜ ਹੈ।
