post

Admin

(Chief Editor)

Patiala News

ਵੀਰ ਹਕੀਕਤ ਰਾਏ ਸਕੂਲ ਵਿੱਖੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਪ੍ਰਦਾਨ ਕੀਤੀ ਜਾਂਦੀ ਹੈ : ਨਰੇਸ਼ ਸਿੰਗਲਾ

post-img

ਵੀਰ ਹਕੀਕਤ ਰਾਏ ਸਕੂਲ ਵਿੱਖੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਪ੍ਰਦਾਨ ਕੀਤੀ ਜਾਂਦੀ ਹੈ : ਨਰੇਸ਼ ਸਿੰਗਲਾ ਨਰੇਸ਼ ਸਿੰਗਲਾ ਨੇ ਬਤੌਰ ਮੁੱਖ ਮਹਿਮਾਨ ਸਕੂਲ ਦੇ ਪ੍ਰੋਗਰਾਮ ਵਿੱਚ ਕੀਤੀ ਸ਼ਿਰਕਤ ਪਟਿਆਲਾ, 30 ਜਨਵਰੀ 2026 : ਵੀਰ ਹਕੀਕਤ ਰਾਏ ਸਕੂਲ ਵਿਖੇ ਸਭਾ ਦੇ ਪ੍ਰਧਾਨ ਵਿਪਨ ਸ਼ਰਮਾ, ਉਪ ਪ੍ਰਧਾਨ ਗਿਆਨ ਚੰਦ ਅਤੇ ਹੋਰ ਮੈਂਬਰਾਂ ਵੱਲੋਂ ਵੀਰ ਹਕੀਕਤ ਰਾਏ ਜੀ ਦਾ ਬਲਿਦਾਨ ਦਿਵਸ ਮਨਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਪੰਜਾਬ ਰੈਡੀਮੇਡ ਗਾਰਮੈਂਟ ਐਸੋਸੀਏਸ਼ਨ ਦੇ ਚੇਅਰਮੈਨ ਨਰੇਸ਼ ਸਿੰਗਲਾ ਨੇ ਸ਼ਿਰਕਤ ਕੀਤੀ। ਇਸ ਮੌਕੇ ਉਨਾਂ ਨੇ ਕਿਹਾ ਕਿ ਵਿਦਿਆਰਥੀ ਸਮਾਜ ਦਾ ਇੱਕ ਅਹਿਮ ਅੰਗ ਹੁੰਦੇ ਹਨ ਅਤੇ ਸਫਲ ਇਨਸਾਨ ਬਣਨ ਲਈ ਪੜ੍ਹਾਈ ਦੇ ਨਾਲ ਮਿਹਨਤ ਵੀ ਜਰੂਰੀ ਹੈ। ਸਖਤ ਮਿਹਨਤ ਅਤੇ ਵਧੀਆ ਸਿੱਖਿਆ ਰਾਹੀਂ ਹੀ ਵਿਦਿਆਰਥੀ ਜੀਵਨ ਵਿੱਚ ਸਫਲ ਹੁੰਦੇ ਹਨ। ਉਹਨਾਂ ਅੱਗੇ ਕਿਹਾ ਕਿ ਵੀਰ ਹਕੀਕਤ ਰਾਏ ਸਕੂਲ ਵਿੱਖੇ ਵਿਦਿਆਰਥੀਆਂ ਨੂੰ ਉੱਚ ਤਕਨੀਕ ਦੀ ਸਿੱਖਿਆ ਪ੍ਰਦਾਨ ਕੀਤੀ ਜਾਂਦੀ ਹੈ ਅਤੇ ਉਨਾਂ ਨੂੰ ਸਿੱਧੇ ਤੌਰ ਤੇ ਭਾਰਤ ਦੀ ਸੰਸਕ੍ਰਿਤੀ ਅਤੇ ਦੇਸ਼ ਭਗਤੀ ਨਾਲ ਜੋੜਿਆ ਜਾਂਦਾ ਹੈ। ਇਸ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ ਅਤੇ ਸਕੂਲ ਸਟਾਫ ਵੱਲੋਂ ਨਰੇਸ਼ ਸਿੰਗਲਾ ਨੂੰ ਮੋਮੈਂਟੋ ਅਤੇ ਸ਼ਾਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸਰਲਾ ਭਟਨਾਗਰ, ਫਾਇਨੈਂਸ ਸਕੱਤਰ ਹਰਿੰਦਰ ਗੁਪਤਾ, ਸਟੋਰ ਇੰਚਾਰਜ ਦੀਪਕ ਸੇਠੀ, ਜਤਿੰਦਰ ਸ਼ਰਮਾ ਅਤੇ ਵਿਜੇ ਚੋਪੜਾ ਤੋਂ ਇਲਾਵਾ ਹੋਰ ਵੀ ਮੈਂਬਰ ਮੌਕੇ ਤੇ ਹਾਜ਼ਰ ਸਨ ।

Related Post

Instagram