post

Jasbeer Singh

(Chief Editor)

Punjab

ਭਾਰਤ ਦੇਸ਼ ਦੇ ਉਪ ਰਾਸ਼ਟਰਪਤੀ ਅੱਜ ਲੁਧਿਆਣਾ ਵਿਚ

post-img

ਭਾਰਤ ਦੇਸ਼ ਦੇ ਉਪ ਰਾਸ਼ਟਰਪਤੀ ਅੱਜ ਲੁਧਿਆਣਾ ਵਿਚ ਲੁਧਿਆਣਾ : ਭਾਰਤ ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਦੀ ਅੱਜ ਪੰਜਾਬ ਦੇ ਮਹਾਨਗਰ ਲੁਧਿਆਣਾ ਵਿਖੇ ਇੰਡੀਅਨ ਇਕੋਲੋਜੀਕਲ ਸੋਸਾਇਟੀ ਇੰਟਰਨੈਸ਼ਨਲ ਕਾਨਫ਼ਰੰਸ-2024 ਦੀ ਪ੍ਰਧਾਨਗੀ ਕਰਨ ਨੂੰ ਲੈ ਕੇ ਕੀਤੇ ਜਾ ਰਹੇ ਪ੍ਰੋਗਰਾਮ ਦੇ ਆਯੋਜਨ ਮੌਕੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਪ-ਰਾਸ਼ਟਰਪਤੀ ਦੀ ਫੇਰੀ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ। ਦੱਸਣਯੋਗ ਹੈ ਕਿ ਉਕਤ ਪ੍ਰੋਗਰਾਮ ਦਾ ਆਯੋਜਨ ਇੰਡੀਅਨ ਇਕੋਲੋਜੀਕਲ ਸੁਸਾਇਟੀ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ. ਏ. ਯੂ), ਲੁਧਿਆਣਾ ਦੇ ਸਹਿਯੋਗ ਨਾਲ ਕੀਤਾ ਗਿਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰੋਗਰਾਮ ਤੋਂ ਬਾਅਦ ਵਿਚ ਉਪ-ਰਾਸ਼ਟਰਪਤੀ ਵਲੋਂ ਸਤਪਾਲ ਮਿੱਤਲ ਸਕੂਲ ਵਿਚ ਸਤਪਾਲ ਮਿੱਤਲ ਨੈਸ਼ਨਲ ਐੈਵਾਰਡ ਦੇ 32ਵੇਂ ਐਡੀਸ਼ਨ ਵਿਚ ਵੀ ਸ਼ਿਰਕਤ ਵੀ ਕੀਤੀ ਜਾਵੇਗੀ। ਇਥੇ ਹੀ ਬਸ ਨਹੀਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੀ ਪੀ. ਏ. ਯੂ. ਵਿਖੇ ਇੰਡੀਅਨ ਈਕੋਲੋਜੀਕਲ ਸੁਸਾਇਟੀ ਇੰਟਰਨੈਸ਼ਨਲ ਕਾਨਫ਼ਰੰਸ ਵਿਚ ਹਿੱਸਾ ਲੈਣਗੇ।ਸਿਵਲ ਅਤੇ ਪੁਲਸ ਵਿਭਾਗ ਦੇ ਅਧਿਕਾਰੀਆਂ ਨਾਲ ਤਾਲਮੇਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੋਵਾਂ ਥਾਵਾਂ ’ਤੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਪੁਲਸ ਵਿਭਾਗ ਨੂੰ ਲੋੜੀਂਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ-ਨਾਲ ਟ੍ਰੈਫ਼ਿਕ ਅਤੇ ਪਾਰਕਿੰਗ ਦਾ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਦਿਤੇ। ਇਸ ਤੋਂ ਇਲਾਵਾ ਉਨ੍ਹਾਂ ਨੇ ਸਿਹਤ ਵਿਭਾਗ ਨੂੰ ਸਾਰੀਆਂ ਥਾਵਾਂ ’ਤੇ ਲੋੜੀਂਦਾ ਮੈਡੀਕਲ ਸਟਾਫ਼ ਨਿਯੁਕਤ ਕਰਨ ਅਤੇ ਸਿਹਤ ਪ੍ਰੋਟੋਕੋਲ ਦੇ ਅਨੁਸਾਰ ਲੋੜੀਂਦੀਆਂ ਸਹੂਲਤਾਂ ਸਥਾਪਤ ਕਰਨ ਲਈ ਵੀ ਆਦੇਸ਼ ਦਿਤੇ।

Related Post