post

Jasbeer Singh

(Chief Editor)

Punjab

ਵਿਜੀਲੈਂਸ ਨੇ ਸਹਾਇਕ ਸਬ-ਇੰਸਪੈਕਟਰ ਨੂੰ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫ਼ਤਾਰ

post-img

ਵਿਜੀਲੈਂਸ ਨੇ ਸਹਾਇਕ ਸਬ-ਇੰਸਪੈਕਟਰ ਨੂੰ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ, 22 ਅਪ੍ਰੈਲ 2026 : ਪੰਜਾਬ ਵਿਜੀਲੈਂਸ ਬਿਊਰੋ ਨੇ ਜਿਲਾ ਫਰੀਕੋਟ ਦੇ ਜੈਤੋਂ ਪੁਲਸ ਥਾਣਾ `ਚ ਤਾਇਨਾਤ ਸਹਾਇਕ ਸਬ- ਇੰਸਪੈਕਟਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਕੌਣ ਹੈ ਇਹ ਪੁਲਸ ਅਧਿਕਾਰੀ ਮਿਲੀ ਜਾਣਕਾਰੀ ਅਨੁਸਾਰ ਸਿ਼ਕਾਇਤਕਰਤਾ ਦੇ ਪਤੀ ਤੇ ਸੱਸ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ, ਜਿਸ `ਚ ਏ. ਐੱਸ. ਆਈ. ਹਰਪਾਲ ਸਿੰਘ ਜਾਂਚ ਅਧਿਕਾਰੀ ਸੀ । ਏ. ਐੱਸ. ਆਈ. ਨੇ ਇਸ ਕੇਸ `ਚ ਉਸ ਦੀ ਮਦਦ ਕਰਨ ਅਤੇ ਪੁਲਸ ਰਿਮਾਂਡ ਨਾ ਲੈਣ ਦੇ ਬਦਲੇ 2 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ । ਬੇਨਤੀ ਕਰਨ ਤੇ ਹੋਇਆ ਸੀ 80 ਹਜ਼ਾਰ ਵਿਚ ਸੌਦਾ ਤੈਅ ਸਿ਼ਕਾਇਤਕਰਤਾ ਵੱਲੋਂ ਬੇਨਤੀ ਕਰਨ `ਤੇ ਸੌਦਾ 80 ਹਜ਼ਾਰ ਰੁਪਏ `ਚ ਤੈਅ ਹੋ ਗਿਆ ਤੇ ਉਕਤ ਅਧਿਕਾਰੀ ਨੇ ਪਹਿਲੀ ਕਿਸ਼ਤ ਵਜੋਂ ਸਿ਼਼ਕਾਇਤਕਰਤਾ ਤੋਂ 40 ਹਜ਼ਾਰ ਰੁਪਏ ਲੈ ਲਏ ਤੇ ਫਿਰ ਏ. ਐੱਸ. ਆਈ. ਨੇ ਸਿ਼ਕਾਇਤਕਰਤਾ ਤੋਂ 40 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਦੂਜੀ ਕਿਸ਼ਤ ਦੀ ਵੀ ਮੰਗ ਕੀਤੀ । ਸਿ਼ਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ । ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕਰ ਲਿਆ ਹੈ ਕੇੇਸ ਦਰਜ ਸਿ਼ਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਯੂਨਿਟ ਫ਼ਰੀਦਕੋਟ ਨਾਲ ਰਾਬਤਾ ਕੀਤਾ । ਉਸ ਦੀ ਸਿ਼ਕਾਇਤ `ਤੇ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਏ. ਐੱਸ. ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ `ਚ ਸਿ਼ਕਾਇਤਕਰਤਾ ਤੋਂ 33,500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ । ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਫਿ਼ਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।

Related Post

Instagram