ਵਿਜੀਲੈਂਸ ਨੇ ਡਿਪਟੀ ਕੋਰਟ ਅਫਸਰ ਨੂੰ ਕੀਤ ਰਿਸ਼ਵਤ ਲੈਂਦਿਆਂ ਕਾਬੂ ਚੰਡੀਗੜ੍ਹ 13 ਫਰਵਰੀ 2026 : ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਵਲੋਂ ਡਿਪਟੀ ਕੋਰਟ ਅਫਸਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿ੍ਰਫਤਾਰ ਕੀਤੇ ਜਾਣ ਦਾ ਪਤਾ ਲੱਗਿਆ ਹੈ। ਕੌਣ ਹੈ ਰਿਸ਼ਵਤ ਲੈਣ ਵਾਲਾ ਡਿਪਟੀ ਕੋਰਟ ਅਫ਼ਸਰ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਜੋ ਡਿਪਟੀ ਕੋਰਟ ਅਫਸਰ 4 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ ਦਾ ਨਾ ਸ਼ਰਨਦੀਪ ਸਿੰਘ ਹੈ। ਉਕਤ ਡਿਪਟੀ ਕੋਰਟ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਪੁਲਸ ਸਟੇਸ਼ਨ ਪੰਜਾਬ ਹੋਮ ਗਾਰਡ ਵਿਖੇ ਤਾਇਨਾਤ ਹੈ। ਕੀ ਜਾਣਕਾਰੀ ਦਿੱਤੀ ਵਿਜੀਲੈਂਸ ਬਿਊਰੋ ਨੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਉਕਤ ਵਿਅਕਤੀ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਇੱਕ ਨਿਵਾਸੀ ਦੁਆਰਾ ਦਰਜ ਕੀਤੀ ਗਈ ਸਿ਼ਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਸੀ । ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਦੋਸ਼ੀ, ਸ਼ਰਨਦੀਪ ਸਿੰਘ ਨੇ ਇੱਕ ਅਦਾਲਤੀ ਕੇਸ ਵਿੱਚ ਉਸਦੀ ਸਹਾਇਤਾ ਕਰਨ ਦੇ ਬਦਲੇ 4,000 ਦੀ ਰਿਸ਼ਵਤ ਮੰਗੀ ਸੀ। ਦੋਸ਼ੀ ਨੇ ਕਈ ਵਾਰ ਉਸਨੂੰ ਇਹ ਦੱਸਣ ਲਈ ਰਿਸ਼ਵਤ ਦੀ ਮੰਗ ਕੀਤੀ ਸੀ ਕਿ ਉਸਦੀ ਜ਼ਮਾਨਤ ਰੱਦ ਹੋ ਗਈ ਹੈ ਜਾਂ ਨਹੀਂ। ਸਿ਼ਕਾਇਤ ਮਿਲਣ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਛਾਇਆ ਗਿਆ ਸੀ ਜਾਲ ਸਿ਼ਕਾਇਤਕਰਤਾ ਦੀ ਸਿ਼ਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਪੁਲਸ ਸਟੇਸ਼ਨ ਬਠਿੰਡਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ।
