ਵਿਜੀਲੈਂਸ ਨੇ ਹੈਡ ਕਾਂਸਟੇਬਲ ਨੂੰ ਕੀਤਾ 10 ਹਜ਼ਾਰ ਰਿਸ਼ਵਤ ਲੈਂਦਿਆਂ ਕਾਬੂ
- by Jasbeer Singh
- January 22, 2026
ਵਿਜੀਲੈਂਸ ਨੇ ਹੈਡ ਕਾਂਸਟੇਬਲ ਨੂੰ ਕੀਤਾ 10 ਹਜ਼ਾਰ ਰਿਸ਼ਵਤ ਲੈਂਦਿਆਂ ਕਾਬੂ ਚੰਡੀਗੜ੍ਹ, 22 ਜਨਵਰੀ 2026 : ਪੰਜਾਬ ਵਿਜੀਲੈਂਸ ਬਿਊਰੋ ਵਲੋਂ ਇਕ ਹੈਡ ਕਾਂਸਟੇਬਲ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿ਼ਫਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ। ਕੌਣ ਹੈ ਜਿਸਨੂੰ ਵਿਜੀਲੈਂਸ ਨੇ ਕੀਤਾ ਹੈ ਕਾਬੂ ਪੰਜਾਬ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਜਿ਼ਲ੍ਹੇ ਦੇ ਲੱਖੋਕੇ ਬਹਿਰਾਮ ਪੁਲਸ ਸਟੇਸ਼ਨ ਵਿੱਚ ਤਾਇਨਾਤ ਹੈੱਡ ਕਾਂਸਟੇਬਲ ਹਰਪਾਲ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਦੇ ਬੁਲਾਰੇ ਨੇ ਕੀ ਜਾਣਕਾਰੀ ਦਿੱਤੀ ਅੱਜ ਇੱਥੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਨੂੰ ਫਿਰੋਜ਼ਪੁਰ ਜਿ਼ਲ੍ਹੇ ਦੇ ਤਹਿਸੀਲ ਗੁਰੂਹਰਸਹਾਏ ਦੇ ਪਿੰਡ ਸਰੂਪ ਸਿੰਘ ਵਾਲਾ ਦੇ ਵਸਨੀਕ ਦੀ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿ਼ਕਾਇਤਕਰਤਾ ਦੇ ਭਰਾ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ ਅਤੇ ਦੋਸ਼ੀ ਕਾਂਸਟੇਬਲ ਨੇ ਉਸ ਮਾਮਲੇ ਵਿੱਚ ਉਸਦੀ ਮਦਦ ਕਰਨ ਅਤੇ ਕਿਸੇ ਹੋਰ ਮਾਮਲੇ ਵਿੱਚ ਆਪਣੇ ਭਰਾ ਦਾ ਨਾਮ ਨਾ ਲੈਣ ਦੇ ਬਦਲੇ 1 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ । ਕਾਂਸਟੇਬਲ ਨੇ ਰਿਸ਼ਵਤ ਵਜੋਂ ਲਏ ਸਨ 20 ਹਜ਼ਾਰ ਤੇ ਬਾਕੀ ਰਕਮ ਦੀ ਕਰ ਰਿਹਾ ਸੀ ਮੰਗ ਦੋਸ਼ੀ ਕਾਂਸਟੇਬਲ ਨੇ ਸਿ਼ਕਾਇਤਕਰਤਾ ਤੋਂ 20 ਹਜ਼ਾਰ ਰੁਪਏ ਰਿਸ਼ਵਤ ਵਜੋਂ ਲਏ ਅਤੇ ਬਾਕੀ ਰਕਮ ਦੀ ਮੰਗ ਕਰਦਾ ਰਿਹਾ । ਸਿ਼ਕਾਇਤਕਰਤਾ ਨੇ ਦੋਸ਼ੀ ਕਾਂਸਟੇਬਲ ਅਤੇ ਰਿਸ਼ਵਤ ਮੰਗਣ ਵਾਲੇ ਕਾਂਸਟੇਬਲ ਵਿਚਕਾਰ ਗੱਲਬਾਤ ਰਿਕਾਰਡ ਕੀਤੀ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸਿ਼ਕਾਇਤਕਰਤਾ ਤੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕਰ ਲਿਆ ।
