post

Jasbeer Singh

(Chief Editor)

Punjab

ਵਿਜੀਲੈਂਸ ਨੇ ਪੰਜਾਬ ਪੁਲਸ ਦੇ ਇੰਸਪੈਕਟਰ ਨੂੰ ਕੀਤਾ ਰਿਸ਼ਵਤ ਲੈਂਦਿਆਂ ਕਾਬੂ

post-img

ਵਿਜੀਲੈਂਸ ਨੇ ਪੰਜਾਬ ਪੁਲਸ ਦੇ ਇੰਸਪੈਕਟਰ ਨੂੰ ਕੀਤਾ ਰਿਸ਼ਵਤ ਲੈਂਦਿਆਂ ਕਾਬੂ ਚੰਡੀਗੜ੍ਹ, 22 ਅਪ੍ਰੈਲ 2026 : ਵਿਜੀਲੈਂਸ ਬਿਊਰੋ ਪੰਜਾਬ ਵਲੋਂ ਪੰਜਾਬ ਪੁਲਸ ਦੇ ਇਕ ਇੰਸਪੈਕਟਰ ਰੈਂਕ ਦੇ ਅਧਿਕਾਰੀ ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਜਾਣ ਦਾ ਸਮਾਚਾਰ ਹੈ। ਕੌਣ ਹੈ ਇਹ ਪੁਲਸ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਬਾਣਾ ਡਿਵੀਜ਼ਨ ਨੰਬਰ 4 ਲੁਧਿਆਣਾ ਵਿਖੇ ਐੱਸ. ਐੱਚ. ਓ. ਵਜੋਂ ਤਾਇਨਾਤ ਇੰਸਪੈਕਟਰ ਗੁਰਜੀਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਉਸ ਨੂੰ ਨੂਰਵਾਲਾ ਰੋਡ ਲੁਧਿਆਣਾ ਦੇ ਇਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ `ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਕੀ ਸੀ ਪੂਰਾ ਮਾਮਲਾ ਜਾਣਕਾਰੀ ਅਨੁਸਾਰ ਸਿ਼ਕਾਇਤਕਰਤਾ ਦੇ ਪੁੱਤਰ ਨੂੰ ਡਿਵੀਜ਼ਨ ਨੰਬਰ 4 ਲੁਧਿਆਣਾ ਵਿਖੇ ਦਰਜ ਇਕ ਮਾਮਲੇ `ਚ ਗ੍ਰਿਫ਼ਤਾਰ ਕੀਤਾ ਗਿਆ ਸੀ । ਜਦੋਂ ਉਹ ਆਪਣੇ ਪੁੱਤਰ ਨੂੰ ਥਾਣਾ ਡਿਵੀਜ਼ਨ ਨੰਬਰ 4 ਲੁਧਿਆਣਾ ਮਿਲਣ ਗਈ ਤਾਂ ਉਸ ਦੇ ਪੁੱਤਰ ਨੇ ਦੱਸਿਆ ਕਿ ਪੁਲਸ ਨੇ ਉਸ ਨੂੰ ਬੇਰਹਿਮੀ ਨਾਲ ਕੁੱਟਿਆ ਹੈ ਤੇ ਉਸ ਦੀ ਸੋਨੇ ਦੀ ਅੰਗੂਠੀ ਤੇ ਚਾਂਦੀ ਦਾ ਬੈਸਲੈੱਟ ਵੀ ਆਪਣੇ ਕਬਜ਼ੇ `ਚ ਲੈ ਲਿਆ ਹੈ। ਇਸ ਸਬੰਧੀ ਮੁਲਜ਼ਮ ਇੰਸਪੈਕਟਰ ਨੇ ਸੋਨੇ ਦੀ ਅੰਗੂਠੀ ਅਤੇ ਚਾਂਦੀ ਦਾ ਬੈਸਲੈੱਟ ਵਾਪਸ ਕਰਨ ਲਈ 35,000 ਰੁਪਏ ਦੀ ਰਿਸ਼ਵਤ ਮੰਗੀ ਪਰ ਸਿ਼ਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ। ਵਿਜੀਲੈਂਸ ਨੇ ਸਿ਼ਕਾਇਤਕਰਤਾ ਦੀ ਸਿ਼ਕਾਇਤ ਤੋਂ ਬਾਅਦ ਵਿਛਾਇਆ ਸੀ ਜਾਲ ਸਿ਼ਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਨਾਲ ਸੰਪਰਕ ਕੀਤਾ । ਉਸ ਦੀ ਸਿ਼ਕਾਇਤ `ਤੇ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ `ਚ ਸਿ਼ਕਾਇਤਕਰਤਾ ਤੋਂ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ । ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੈਸ ਦਰਜ ਕੀਤਾ ਗਿਆ ਹੈ ।

Related Post

Instagram