post

Jasbeer Singh

(Chief Editor)

Punjab

ਵਿਜੀਲੈਂਸ ਬਿਊਰੋ ਵੱਲੋਂ ਇਕ ਵਿਅਕਤੀ ਰਿਸ਼ਵਤ ਲੈਂਦਾ ਕੀਤਾ ਗਿਆ ਕਾਬੂ

post-img

ਵਿਜੀਲੈਂਸ ਬਿਊਰੋ ਵੱਲੋਂ ਇਕ ਵਿਅਕਤੀ ਰਿਸ਼ਵਤ ਲੈਂਦਾ ਕੀਤਾ ਗਿਆ ਕਾਬੂ ਚੰਡੀਗੜ੍ਹ, 17 ਅਪ੍ਰੈਲ 2026 : ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਇਕ ਵਿਅਕਤੀ ਨੂੰ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਗਿਆ ਹੈ। ਕਿਸ ਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ `ਚ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮਾਲ ਦਫ਼ਤਰ ਪਾਇਲ ਜਿ਼ਵਕ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਹਰਕਿੰਦਰ ਸਿੰਘ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ । ਕੀ ਦੱਸਿਆ ਵਿਜੀਲੈਂਸ ਵਿਭਾਗ ਦੇ ਬੁਲਾਰੇ ਨੇ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਤਹਿਸੀਲ ਪਾਇਲ ਜ਼ਿਲਾ ਲੁਧਿਆਣਾ ਦੇ ਇਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ `ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਮੁਲਜ਼ਮ ਪਟਵਾਰੀ ਨੇ ਸਿ਼ਕਾਇਤਕਰਤਾ ਤੋਂ ਉਸ ਦੀ ਜ਼ਮੀਨ ਦੇ ਇੰਤਕਾਲ `ਚ ਸੋਧ ਕਰਨ ਬਦਲੇ 25 ਹਜ਼ਾਰ ਰੁਪਏ ਰਿਸ਼ਵਤ ਮੰਗੀ ਸੀ ।ਇਸ ਸਬੰਧੀ ਮੁਲਜ਼ਮ ਪਟਵਾਰੀ ਪਹਿਲਾਂ ਹੀ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5000 ਰੁਪਏ ਲੈ ਚੁੱਕਾ ਹੈ । ਸਿ਼ਕਾਇਤ ਤੋਂ ਬਾਅਦ ਵਿਛਾਇਆ ਸੀ ਵਿਜੀਲੈਂਸ ਨੇ ਜਾਲ ਕੋਈ ਵੀ ਗੈਰ-ਕਾਨੂੰਨੀ ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਰ ਕੇ ਸਿ਼ਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਕੋਲ ਪਹੁੰਚ ਕੀਤੀ । ਉਸ ਦੀ ਸਿ਼ਕਾਇਤ `ਤੇ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਪਟਵਾਰੀ ਨੂੰ 2 ਸਰਕਾਰੀ ਗਵਾਹਾਂ ਦੀ ਹਾਜ਼ਰੀ `ਚ ਸਿ਼ਕਾਇਤਕਰਤਾ ਤੋਂ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕਰ ਲਿਆ ।

Related Post

Instagram