post

Jasbeer Singh

(Chief Editor)

Punjab

ਵਿਜੀਲੈਂਸ ਬਿਊਰੋ ਨੇ ਏ. ਐਸ. ਆਈ. ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫ਼ਤਾਰ

post-img

ਵਿਜੀਲੈਂਸ ਬਿਊਰੋ ਨੇ ਏ. ਐਸ. ਆਈ. ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ 30 ਮਾਰਚ 2026 : ਭ੍ਰਿਸ਼ਟਾਚਾਰ ਵਿਰੁੱਧ ਜੰਗ ਲੜ ਰਹੇ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਇਕ ਏ. ਐਸ. ਆਈ. ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਂਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ। ਕੌਣ ਹੈ ਇਹ ਏ. ਐਸ. ਆਈ. ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਜੋ ਇਕ ਏ. ਐਸ. ਆਈ. ਨੂੰ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ ਦਾ ਨਾਮ ਲਖਵਿੰਦਰ ਸਿੰਘ ਹੈ। ਦੱਸਣਯੋਗ ਹੈ ਕਿ ਏ. ਐਸ. ਆਈ. ਪੁਲਸ ਚੌਕੀ ਕਿਚਲੂ ਨਗਰ ਪੁਲਿਸ ਸਟੇਸ਼ਨ ਪੀ. ਏ. ਯੂ. (ਲੁਧਿਆਣਾ) ਦੇ ਇੰਚਾਰਜ ਵਜੋਂ ਤਾਇਨਾਤ ਸਹਾਇਕ ਸਬ-ਇੰਸਪੈਕਟਰ ਤਾਇਨਾਤ ਸੀ ਤੇ ਇਸਨੂੰ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ। ਕੀ ਦੱਸਿਆ ਵਿਜੀਲੈਂਸ ਵਿਭਾਗ ਦੇ ਬੁਲਾਰੇ ਨੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੂੰ ਬੈਂਕ ਕਲੋਨੀ, ਨੂਰਵਾਲਾ ਰੋਡ, ਲੁਧਿਆਣਾ ਜ਼ਿਲ੍ਹੇ ਦੇ ਇੱਕ ਨਿਵਾਸੀ ਦੁਆਰਾ ਦਰਜ ਕੀਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਸੀ । ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ, ਅਤੇ ਜਿਸਦੀ ਜਾਂਚ ਏਐਸਆਈ ਲਖਵਿੰਦਰ ਸਿੰਘ ਨੂੰ ਸੌਂਪੀ ਗਈ ਸੀ । ਸਿ਼ਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਏਐਸਆਈ ਨੇ ਉਸਦੀ ਭੈਣ ਅਤੇ ਮਾਂ ਨੂੰ ਮਾਮਲੇ ਵਿੱਚ ਨਾ ਫਸਾਉਣ ਦੇ ਬਦਲੇ 30,000 ਰੁਪਏ ਦੀ ਰਿਸ਼ਵਤ ਮੰਗੀ ਸੀ । ਸਿ਼ਕਾਇਤਕਰਤਾ ਨੇ ਪੂਰੀ ਗੱਲਬਾਤ ਵੀ ਰਿਕਾਰਡ ਕੀਤੀ ਸੀ । ਵਿਜੀਲੈਂਸ ਟੀਮ ਨੇ ਸਿ਼ਕਾਇਤਕਰਤਾ ਦੀ ਸਿ਼ਕਾਇਤ ਤੋਂ ਬਾਅਦ ਵਿਛਾਇਆ ਸੀ ਜਾਲ ਸਿਕਿਾਇਤਕਰਤਾ ਨੇ ਗੈਰ-ਕਾਨੂੰਨੀ ਰਿਸ਼ਵਤ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਕੋਲ ਪਹੁੰਚ ਕੀਤੀ । ਸਿ਼ਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਏ. ਐਸ. ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸਿ਼਼ਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।਼

Related Post

Instagram