post

Jasbeer Singh

(Chief Editor)

ਦੋ ਲੱਖ 60 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਪੀ. ਐਸ. ਪੀ. ਸੀ. ਐਲ. ਦੇ ਮੁੱਖ ਖ਼ਜਾਨਚੀ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍

post-img

ਦੋ ਲੱਖ 60 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਪੀ. ਐਸ. ਪੀ. ਸੀ. ਐਲ. ਦੇ ਮੁੱਖ ਖ਼ਜਾਨਚੀ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ ਗੁਰਦਾਸਪੁਰ : ਪੰਜਾਬ ਦੇ ਜਿ਼ਲਾ ਗੁਰਦਾਸਪੁਰ ਦੇ ਸ਼ਹਿਰ ਦੀਨਾਨਗਰ ਵਿਖੇ ਬਣੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਦਫ਼ਤਰ ਵਿਖੇ ਬਤੌਰ ਮੁੱਖ ਖਜਾਨਚੀ ਤਾਇਨਾਤ ਅੰਮ੍ਰਿਤ ਭੂ਼ਸ਼ਣ ਨੂੰ ਅੱਜ 2 ਲੱਖ 60 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪੰਜਾਬ ਦੇ ਚੌਕਸੀ ਵਿਭਾਗ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ । ਵਿਜੀਲੈਂਸ ਬਿਊਰੋ ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਰਘੂਬੀਰ ਸਿੰਘ ਵਾਸੀ ਝੰਗੀ ਸਰੂਪ ਦਾਸ, ਜ਼ਿਲ੍ਹਾ ਗੁਰਦਾਸਪੁਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ । ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਉਕਤ ਮੁਲਜ਼ਮ ਨੇ 11 ਕੇ. ਵੀ. ਬਿਜਲੀ ਦੀਆਂ ਲਾਈਨਾਂ ਬਦਲਣ ਦਾ ਕੰਮ ਕਰਵਾਉਣ ਲਈ 2,60,000 ਰੁਪਏ ਰਿਸ਼ਵਤ ਲਈ ਸੀ ਪਰ ਉਸ ਨੇ ਕਦੇ ਵੀ ਉਕਤ ਬਿਜਲੀ ਦੀਆਂ ਲਾਈਨਾਂ ਨਹੀਂ ਬਦਲੀਆਂ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ, ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।

Related Post

Instagram