ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਗ੍ਰਿਫ਼ਤਾਰ
- by Admin
- September 10, 2026
ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਗ੍ਰਿਫ਼ਤਾਰ
ਪਟਿਆਲਾ, 10 ਸਤੰਬਰ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ।
ਕੌਣ ਹੈ ਇਹ ਵਿਅਕਤੀ
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਜੀਲੈਂਸ (Vigilance) ਬਿਊਰੋ ਵਲੋਂ ਜੋ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਦੇ ਦੌਰਾਨ ਜਿਸ ਵਿਅਕਤੀ ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਦੀ ਪਛਾਣ ਬੀ. ਡੀ. ਪੀ. ਓ. ਦਫ਼ਤਰ ਭੂਨਰਹੇੜੀ, ਜਿਲ੍ਹਾ ਪਟਿਆਲਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਗੁਰਜੰਟ ਸਿੰਘ ਦੇ ਤੌਰ 'ਤੇ ਹੋਈ ਹੈ । ਦੱਸਣਯੋਗ ਹੈ ਕਿ ਉਕਤ ਵਿਅਕਤੀ ਨੂੰ ਵਿਜੀਲੈਂਸ ਵਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ (Taking bribes) ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ ।
ਕੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਦੇ ਬੁਲਾਰੇ ਨੇ
ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਭਟੀਆਂ, ਜਿ਼ਲ੍ਹਾ ਪਟਿਆਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸਿ਼ਕਾਇਤ ਦੇ ਆਧਾਰ `ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਸਿਕਾਇਤਕਰਤਾ (Complainant) ਨੇ ਦੋਸ਼ ਲਾਇਆ ਕਿ ਗ੍ਰਾਮ ਪੰਚਾਇਤ ਨੇ ਇੱਕ ਸਥਾਨਕ ਧਰਮਸ਼ਾਲਾ ਅਤੇ ਕਮਿਊਨਿਟੀ ਹਾਲ ਦੀ ਮੁਰੰਮਤ ਅਤੇ ਉਸਾਰੀ ਲਈ ਮਤੇ ਪਾਸ ਕੀਤੇ ਸਨ, ਜਿਨ੍ਹਾਂ ਮਤਿਆਂ ਦੀ ਅਗਲੇਰੀ ਕਾਰਵਾਈ ਅਤੇ ਵਿਕਾਸ ਕਾਰਜਾਂ ਲਈ ਪੰਚਾਇਤ ਸਕੱਤਰ ਗੁਰਜੰਟ ਸਿੰਘ ਨੇ 20 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ।
ਸਿਕਾਇਤ ਮਿਲਣ 'ਤੇ ਵਿਜੀਲੈਂਸ ਨੇ ਵਿਛਾਇਆ ਸੀ ਜਾਲ
ਰਿਸ਼ਵਤ ਨਾ ਦੇਣ ਦੀ ਇੱਛਾ ਰੱਖਦਿਆਂ ਸਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਪਟਿਆਲਾ ਕੋਲ ਪਹੁੰਚ ਕੀਤੀ । ਉਸਦੀ ਸ਼ਿਕਾਇਤ `ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਪੰਚਾਇਤ ਸਕੱਤਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ।
ਮਾਮਲਾ ਦਰਜ ਕਰਕੇ ਸ਼ੁਰੂ ਕਰ ਦਿੱਤੀ ਗਈ ਹੈ ਕਾਨੂੰਨੀ ਕਾਰਵਾਈ
ਮੁਲਜ਼ਮ ਪੰਚਾਇਤ ਸਕੱਤਰ ਨੇ ਦੱਸਿਆ ਕਿ ਇਸ ਰਿਸ਼ਵਤ ਦੀ ਰਕਮ ਵਿੱਚੋਂ ਇੱਕ ਹਿੱਸਾ ਮਤਿਆਂ `ਤੇ ਦਸਤਖ਼ਤ ਕਰਵਾਉਣ ਲਈ ਗ੍ਰਾਮ ਪੰਚਾਇਤ ਦੇ ਪੰਚਾਂ ਨੂੰ ਵੰਡਿਆ ਜਾਵੇਗਾ । ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।
