post

Jasbeer Singh

(Chief Editor)

Punjab

ਦੋ ਵਿਅਕਤੀਆਂ ਨੂੰ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਪਕੜਿਆ

post-img

ਦੋ ਵਿਅਕਤੀਆਂ ਨੂੰ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਪਕੜਿਆ ਚੰਡੀਗੜ੍ਹ 28 ਜਨਵਰੀ 2026 : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਕੌਣ ਹਨ ਦੋਵੇਂ ਜਣੇ ਜਿਨ੍ਹਾਂ ਨੂੰ ਕੀਤਾ ਗਿਆ ਹੈ ਰਿਸ਼ਵਤ ਦੇ ਦੋਸ਼ ਹੇਠ ਗ੍ਰਿਫਤਾਰ ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੇ ਭ੍ਰਿਸ਼ਟਾਚਾਰ ਵਿਰੁੱਧ ਜੀਰੋ ਟੋਲਰੈਂਸ ਨੀਤੀ ਤੇ ਚਲਦਿਆਂ ਵਿਜੀਲੈਂਸ ਵਿਭਾਗ ਵਲੋਂ ਜਿਨ੍ਹਾਂ ਦੋ ਵਿਅਕਤੀਆਂ ਨੂੰ 20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਗਿਆ ਹੈ ਵਿਚ ਜੰਗਲਾਤ ਵਿਭਾਗ ਦੇ ਗਾਰਡ ਕੁਲਦੀਪ ਸਿੰਘ ਅਤੇ ਦਿਹਾੜੀਦਾਰ ਕਾਮੇ ਦਰਸ਼ਨ ਸਿੰਘ ਮੇਠ ਸ਼ਾਮਲ ਹਨ। ਦੱਸਣਯੋਗ ਹੈ ਕਿ ਦੋਵੇਂ ਜਣੇ ਜੰਗਲਾਤ ਰੇਂਜ ਦਫ਼ਤਰ ਨਕੋਦਰ ਜਿ਼ਲ੍ਹਾ ਜਲੰਧਰ ਵਿਖੇ ਤਾਇਨਾਤ ਸਨ। ਪੰਜਾਬ ਵਿਜੀਲੈਂਸ ਵਿਭਾਗ ਦੇ ਬੁਲਾਰੇ ਨੇ ਕੀ ਜਾਣਕਾਰੀ ਦਿੱਤੀ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਪਿੰਡ ਸੰਘੋਵਾਲ, ਸਬ-ਤਹਿਸੀਲ ਮਹਿਤਪੁਰ, ਜਿ਼ਲ੍ਹਾ ਜਲੰਧਰ ਦੇ ਵਸਨੀਕ ਦੁਆਰਾ ਦਰਜ ਕਰਵਾਈ ਗਈ ਸਿ਼ਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਬੁਲਾਰੇ ਨੇ ਦੱਸਿਆ ਕਿ ਸਿ਼ਕਾਇਤਕਰਤਾ ਮਜ਼ਦੂਰ ਵਜੋਂ ਕੰਮ ਕਰਦਾ ਹੈ ਅਤੇ ਘਰੇਲੂ ਵਰਤੋਂ ਲਈ ਮਹਿਤਪੁਰ-ਜਗਰਾਉਂ ਸੜਕ ਦੇ ਕੰਢੇ ਦਰੱਖਤਾਂ ਤੋਂ ਲੱਕੜ ਦੇ ਛੋਟੇ ਟੁਕੜੇ ਇਕੱਠੇ ਕਰ ਰਿਹਾ ਸੀ ਜਦੋਂ ਉਸਦਾ ਘਰੇਲੂ ਗੈਸ ਸਿਲੰਡਰ ਖਤਮ ਹੋ ਗਿਆ ਕਿ ਇਸ ਦੌਰਾਨ ਜੰਗਲਾਤ ਵਿਭਾਗ ਦੇ ਗਾਰਡ ਕੁਲਦੀਪ ਸਿੰਘ ਅਤੇ ਦਿਹਾੜੀਦਾਰ ਦਰਸ਼ਨ ਸਿੰਘ ਮੇਠ ਮੌਕੇ ‘ਤੇ ਪਹੁੰਚੇ ਅਤੇ ਸਿ਼ਕਾਇਤਕਰਤਾ ਨੂੰ ਸਰਕਾਰੀ ਲੱਕੜ ਚੋਰੀ ਦੇ ਮਾਮਲੇ ਦੀ ਧਮਕੀ ਦਿੱਤੀ ਅਤੇ ਉਸਦਾ ਮੋਟਰਸਾਈਕਲ ਜ਼ਬਤ ਕਰ ਲਿਆ। ਸਿ਼ਕਾਇਤਕਰਤਾ ਦੀ ਸਿ਼ਕਾਇਤ ਦੀ ਜਾਂਚ ਤੋਂ ਬਾਅਦ ਜਾਲ ਵਿਛਾ ਕੀਤਾ ਕਾਬੂ ਬੁਲਾਰੇ ਨੇ ਅੱਗੇ ਦੱਸਿਆ ਕਿ ਸਿ਼ਕਾਇਤਕਰਤਾ ਨੇ ਫਿਰ ਦਰਸ਼ਨ ਸਿੰਘ ਮੇਠ ਨਾਲ ਸੰਪਰਕ ਕੀਤਾ, ਜਿਸਨੇ ਉਸਨੂੰ ਦੱਸਿਆ ਕਿ ਕੁਲਦੀਪ ਸਿੰਘ ਮੋਟਰਸਾਈਕਲ ਛੱਡਣ ਦੇ ਬਦਲੇ 20 ਹਜ਼ਾਰ ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ। ਸਿ਼ਕਾਇਤਕਰਤਾ ਦੇ ਵਾਰ-ਵਾਰ ਬੇਨਤੀਆਂ ਦੇ ਬਾਵਜੂਦ, ਦਰਸ਼ਨ ਸਿੰਘ ਕੁਲਦੀਪ ਸਿੰਘ ਲਈ ਰਿਸ਼ਵਤ ਦੀ ਰਕਮ ਦੀ ਮੰਗ ਕਰਦਾ ਰਿਹਾ । ਸਿ਼ਕਾਇਤਕਰਤਾ ਨੇ 20 ਹਜ਼ਾਰ ਰੁਪਏ ਦੀ ਰਿਸ਼ਵਤ ਮੰਗ ਸੰਬੰਧੀ ਗੱਲਬਾਤ ਰਿਕਾਰਡ ਕੀਤੀ । ਸਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ, ਜਿਸ ਦੌਰਾਨ ਦੋਵਾਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸਿ਼ਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ ।

Related Post

Instagram