ਵਿਜੀਲੈਂਸ ਬਿਊਰੋ ਨੇ ਸਟੇਟ ਕਾਲਜ ਆਫ਼ ਐਜੂਕੇਸ਼ਨ ਵਿਖੇ ਕਰਵਾਇਆ ਸੈਮੀਨਾਰ
- by Jasbeer Singh
- October 30, 2024
ਵਿਜੀਲੈਂਸ ਬਿਊਰੋ ਨੇ ਸਟੇਟ ਕਾਲਜ ਆਫ਼ ਐਜੂਕੇਸ਼ਨ ਵਿਖੇ ਕਰਵਾਇਆ ਸੈਮੀਨਾਰ ਪਟਿਆਲਾ, 30 ਅਕਤੂਬਰ : ਪੰਜਾਬ ਸਰਕਾਰ, ਸ੍ਰੀ ਵਰਿੰਦਰ ਕੁਮਾਰ ਆਈ. ਪੀ. ਐਸ ਸਪੈਸ਼ਲ ਡੀ. ਜੀ. ਪੀ ਕਮ ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਜੀ ਦੇ ਹੁਕਮਾਂ ਦੀ ਪਾਲਣਾ ਵਿੱਚ ਅਤੇ ਸ਼੍ਰੀ ਜਗਤਪ੍ਰੀਤ ਸਿੰਘ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਜੀਲੈਂਸ ਬਿਊਰੋ ਯੂਨਿਟ ਪਟਿਆਲਾ ਵਿਖੇ ਤਾਇਨਾਤ ਸ਼੍ਰੀ ਪਰਮਿੰਦਰ ਸਿੰਘ ਡੀ.ਐਸ.ਪੀ ਵੱਲੋਂ ਸਟੇਟ ਕਾੱਲਜ ਆੱਫ ਐਜੁਕੇਸ਼ਨ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਵਿਰੋਧੀ ਸਾਲਾਨਾ ਜਾਗਰੂਕਤਾ ਹਫਤਾ ਮਨਾਇਆ ਗਿਆ, ਕਾੱਲਜ ਵਿਖੇ ਡਾਕਟਰ ਸ਼੍ਰੀ ਸ਼ਵਿੰਦਰ ਸਿੰਘ ਰੇਖੀ, ਪ੍ਰੋਫੈਸਰ ਡਾ: ਮਨਪ੍ਰੀਤ ਕੌਰ, ਪ੍ਰੋਫੈਸਰ ਸ੍ਰੀ ਰੁਪਿੰਦਰ ਸਿੰਘ, ਪ੍ਰੋਫੈਸਰ ਸ਼੍ਰੀ ਯਸ਼ਪ੍ਰੀਤ ਸਿੰਘ ਵੱਲੋਂ ਵਿਜੀਲੈਂਸ ਬਿਊਰੋ ਟੀਮ ਦਾ ਸਵਾਗਤ ਕੀਤਾ ਗਿਆ। ਜਿਥੇ ਸ਼੍ਰੀ ਪਰਮਿੰਦਰ ਸਿੰਘ ਡੀ. ਐਸ. ਪੀ ਸਾਹਿਬ ਅਤੇ ਇੰਸ: ਰਮਨਪ੍ਰੀਤ ਸਿੰਘ ਵਿਜੀਲੈਂਸ ਬਿਊਰੋ ਯੂਨਿਟ ਪਟਿਆਲਾ ਵੱਲੋਂ ਭ੍ਰਿਸ਼ਟਾਚਾਰ ਰਾਹੀਂ ਦੇਸ਼/ਸਮਾਜ ਨੂੰ ਹੋਣ ਬਾਰੇ ਨੁਕਸਾਨ ਬਾਰੇ ਹਾਜਰੀਨ ਨੂੰ ਜਾਣੂ ਕਰਾਇਆ ਗਿਆ ਅਤੇ ਭ੍ਰਿਸ਼ਟਾਚਾਰ ਨੂੰ ਰੋਕਣ ਵਿੱਚ ਮਦਦ ਕਰਨ ਲਈ ਟੋਲ ਫ੍ਰੀ ਨੰਬਰ 1800-1800-1000, ਐਂਟੀ ਕਰੱਪਸ਼ਨ ਐਕਸ਼ਨ ਲਾਇਨ ਨੰਬਰ 95012-00200 ਅਤੇ ਵਿਜੀਲੈਂਸ ਬਿਊਰੋ ਵਿਖੇ ਤਾਇਨਾਤ ਅਫਸਰਾਂ ਦੇ ਮੋਬਾਇਲ ਨੰਬਰਾਂ ਨੂੰ ਨੋਟ ਕਰਵਾਕੇ ਸਹਿਯੋਗ ਕਰਨ ਦੀ ਅਪੀਲ ਕੀਤੀ। ਸਾਰੇ ਹਾਜਰ ਕਾੱਲਜ ਦੇ ਸਟਾਫ ਅਤੇ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਨੂੰ ਰੋਕਣ ਵਿੱਚ ਮੱਦਦ ਕਰਨ ਅਤੇ ਭ੍ਰਿਸ਼ਟਾਚਾਰ ਨਾ ਕਰਨ ਦੀ ਸੁੰਹ ਚੁਕਾਈ ਗਈ। ਆਖਿਰ ਵਿੱਚ ਕਾੱਲਜ ਵਿਖੇ ਪ੍ਰੋਫੈਸਰ ਮਨਪ੍ਰੀਤ ਕੌਰ ਜੀ ਨੇ ਵਿਜੀਲੈਂਸ ਬਿਊਰੋ ਯੂਨਿਟ ਪਟਿਆਲਾ ਤੋਂ ਡੀ.ਐਸ.ਪੀ. ਸ਼੍ਰੀ ਪਰਮਿੰਦਰ ਸਿੰਘ ਦੀ ਅਗੁਵਾਈ ਵਿੱਚ ਆਈ ਵਿਜੀਲੈਂਸ ਟੀਮ ਦਾ ਧੰਨਵਾਦ ਕੀਤਾ ਅਤੇ ਭ੍ਰਿਸ਼ਟਾਚਾਰ ਰੋਕਣ ਵਿੱਚ ਹਰ ਤਰ੍ਹਾਂ ਦੀ ਮੱਦਦ ਕਰਨ ਦਾ ਭਰੋਸਾ ਦਿੱਤਾ ।
Related Post
Popular News
Hot Categories
Subscribe To Our Newsletter
No spam, notifications only about new products, updates.