post

Jasbeer Singh

(Chief Editor)

Punjab

ਵਿਜੀਲੈਂਸ ਬਿਊਰੋ ਪੰਜਾਬ ਨੇ ਰਿਸ਼ਵਤ ਲੈਂਦਾ ਏ. ਐੱਸ. ਆਈ. ਕੀਤਾ ਕਾਬੂ

post-img

ਵਿਜੀਲੈਂਸ ਬਿਊਰੋ ਪੰਜਾਬ ਨੇ ਰਿਸ਼ਵਤ ਲੈਂਦਾ ਏ. ਐੱਸ. ਆਈ. ਕੀਤਾ ਕਾਬੂ

ਚੰਡੀਗੜ੍ਹ, 28 ਮਈ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਪੰਜਾਬ ਪੁਲਸ ਦੇ ਇਕ ਏ. ਐਸ. ਆਈ. ਰੈਂਕ ਦੇ ਅਧਿਕਾਰੀ ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ।

ਕੌਣ ਹੈ ਇਹ ਏ. ਐਸ. ਆਈ.

ਵਿਜੀਲੈਂਸ (Vigilance) ਬਿਊਰੋ ਪੰਜਾਬ ਨੇ ਪੁਲਸ ਥਾਣਾ ਡਿਵੀਜ਼ਨ ਨੰਬਰ 8 ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (Assistant Sub-Inspector) ਹਰਦੀਪ ਸਿੰਘ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ । ਉਸ ਨੂੰ ਗੋਪਾਲ ਨਗਰ, ਹੈਬੋਵਾਲ ਕਲਾਂ ਲੁਧਿਆਣਾ ਦੇ ਇਕ ਨਿਵਾਸੀ ਦੁਆਰਾ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ `ਤੇ ਗ੍ਰਿਫ਼ਤਾਰ ਕੀਤਾ ਗਿਆ ਹੈ ।

ਕਿਸ ਕਾਰਨ ਏ. ਐਸ. ਆਈ. ਨੇ ਲਈ ਰਿਸ਼ਵਤ

ਸਿ਼ਕਾਇਤਕਰਤਾ ਅਨੁਸਾਰ ਉਸ ਦੀ ਧੀ ਨੇ ਸਰਕਾਰੀ ਆਈ. ਟੀ. ਆਈ. ਲੁਧਿਆਣਾ ਤੋਂ ਟੇਲਰਿੰਗ ਦਾ ਕੋਰਸ ਕੀਤਾ ਸੀ । ਉਹ ਆਪਣਾ ਨਤੀਜਾ ਲੈਣ ਲਈ ਸਰਕਾਰੀ ਆਈ. ਟੀ. ਆਈ. ਘੁਮਾਰ ਮੰਡੀ ਗਈ ਸੀ ਪਰ ਉਹ ਸ਼ਾਮ ਤੱਕ ਘਰ ਨਹੀਂ ਪਰਤੀ । ਸਿ਼ਕਾਇਤਕਰਤਾ ਨੇ ਆਪਣੇ ਪੱਧਰ `ਤੇ ਉਸ ਦੀ ਭਾਲ ਕੀਤੀ ਪਰ ਉਹ ਨਹੀਂ ਮਿਲੀ, ਜਿਸ ਤੋਂ ਬਾਅਦ ਆਪਣੀ ਧੀ ਦੇ ਗੁੰਮ ਹੋਣ ਸਬੰਧੀ ਪੁਲਸ ਥਾਣਾ ਡਿਵੀਜ਼ਨ ਨੰਬਰ-8 ਲੁਧਿਆਣਾ ਵਿਖੇ ਡਿਊਟੀ ਅਫ਼ਸਰ ਏ. ਐੱਸ. ਆਈ. ਹਰਦੀਪ ਸਿੰਘ ਕੋਲ ਰਿਪੋਰਟ ਦਰਜ ਕਰਵਾਈ । ਏ. ਐੱਸ. ਆਈ. ਹਰਦੀਪ ਸਿੰਘ ਨੇ ਸਿ਼ਕਾਇਤਕਰਤਾ ਨੂੰ ਥਾਣੇ ਬੁਲਾਇਆ ਤੇ ਉਸ ਦੀ ਦਰਖ਼ਾਸਤ ’ਤੇ ਕਾਰਵਾਈ ਕਰਨ ਲਈ 20,000 ਰੁਪਏ ਰਿਸ਼ਵਤ (Bribe) ਮੰਗੀ ਤੇ ਮੌਕੇ ’ਤੇ ਹੀ ਉਸ ਤੋਂ 6 ਹਜ਼ਾਰ ਰੁਪਏ ਵੀ ਲੈ ਲਏ ।

ਐਫ. ਆਈ. ਆਰ. ਦੀ ਕਾਪੀ ਤੇ ਕਾਰਵਾਈ ਲਈ ਮੰਗੀ ਸੀ ਬਕਾਇਆ ਰਾਸ਼ੀ

ਸੀਨੀਅਰ ਅਧਿਕਾਰੀਆਂ ਦੇ ਹੁਕਮਾਂ ਤੋਂ ਬਾਅਦ ਪੁਲਸ ਥਾਣਾ ਡਿਵੀਜ਼ਨ ਨੰਬਰ-8 ਲੁਧਿਆਣਾ ਵਿਖੇ ਐੱਫ. ਆਈ. ਆਰ. ਦਰਜ ਕੀਤੀ ਗਈ । ਏ. ਐੱਸ. ਆਈ. ਹਰਦੀਪ ਸਿੰਘ ਨੇ ਸਿ਼ਕਾਇਤਕਰਤਾ ਨੂੰ ਐੱਫ. ਆਈ. ਆਰ. ਦੀ ਕਾਪੀ ਦੇਣ ਅਤੇ ਇਸ `ਤੇ ਅਗਲੀ ਕਾਰਵਾਈ ਕਰਨ ਲਈ ਸਿ਼ਕਾਇਤਕਰਤਾ ਨੂੰ ਬਾਕੀ ਰਹਿੰਦੇ 14,000 ਦੇਣ ਲਈ ਕਿਹਾ ।

ਸਿ਼ਕਾਇਤਕਰਤਾ ਨੇ ਵਿਜੀਲੈਂਸ ਬਿਉਰੋ ਰੇਂਜ ਲੁਧਿਆਣਾ ਨਾਲ ਸੰਪਰਕ ਕੀਤਾ ਤੇ ਉਸ ਦੀ ਸਿ਼ਕਾਇਤ `ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ. ਵਿੱਛਾਇਆ, ਜਿਸ ਦੌਰਾਨ ਏ. ਐੱਸ. ਆਈ. ਨੂੰ 2 ਸਰਕਾਰੀ ਗਵਾਹਾਂ ਦੀ ਹਾਜ਼ਰੀ `ਚ ਸਿ਼ਕਾਇਤਕਰਤਾ ਤੋਂ 14 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ । ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਲੁਧਿਆਣਾ ਪੁਲਸ ਥਾਣਾ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ।

Related Post

Instagram