post

Jasbeer Singh

(Chief Editor)

Punjab

ਵਿਜੀਲੈਂਸ ਨੇ ਕੀਤਾ ਏ. ਐਸ. ਆਈ. ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

post-img

ਵਿਜੀਲੈਂਸ ਨੇ ਕੀਤਾ ਏ. ਐਸ. ਆਈ. ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 3 ਜੂਨ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਭ੍ਰਿਸ਼ਟਾਚਾਰ ਵਿਰੁੱੱਧ ਵਿੱਢੀ ਮੁਹਿੰਮ ਤਹਿਤ ਏ. ਐਸ. ਆਈ. ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਸਮਾਚਾਰ ਹੈ ।

ਕਿੰਨੀ ਰਿਸ਼ਵਤ ਲੈਂਦਿਆਂ ਕੀਤਾ ਗਿਆ ਹੈ ਗ੍ਰਿਫ਼ਤਾਰ

ਮਿਲੀ ਜਾਣਕਾਰੀ ਮੁਤਾਬਕ ਪੰਜਾਬ ਵਿਜੀਲੈਂਸ (Vigilance) ਬਿਊਰੋ ਨੇ ਸੂਬੇ ਵਿੱਚ ਜੋ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਹੋਈ ਹੈ ਦੇ ਦੌਰਾਨ ਜਿਲ੍ਹਾ ਫਿਰੋਜ਼ਪੁਰ ਦੇ ਸੀ. ਆਈ. ਏ. ਸਟਾਫ਼ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ ਗੁਰਜੀਤ ਸਿੰਘ ਉਰਫ਼ ਗੋਲਡੀ ਨੂੰ 1 ਲੱਖ 30 ਹਜ਼ਾਰ ਰੁਪਏ ਦੀ ਰਿਸ਼ਵਤ (Bribe) ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ ।

ਕੀ ਜਾਣਕਾਰੀ ਦਿੱਤੀ ਵਿਜੀਲੈਂਸ ਦੇ ਬੁਲਾਰੇ ਨੇ

ਰਾਜ ਵਿਜੀਲੈਂਸ (Vigilance) ਬਿਓਰੋ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਨੌਰੰਗ, ਲੇਲੀ ਜਿ਼ਲ੍ਹਾ ਫਿ਼ਰੋਜ਼ਪੁਰ ਦੇ ਵਸਨੀਕ ਵੱਲੋਂ ਦਰਜ ਕਰਵਾਈ ਸਿ਼ਕਾਇਤ ਦੇ ਆਧਾਰ ‘ਤੇ ਗਿ੍ਫ਼ਤਾਰ ਕੀਤਾ ਗਿਆ ਹੈ । ਬੁਲਾਰੇ ਨੇ ਦੱਸਿਆ ਕਿ ਸਿ਼ਕਾਇਤਕਰਤਾ ਪਸ਼ੂਆਂ ਦੀ ਖਰੀਦੋ-ਫਰੋਖਤ ਦਾ ਕਾਰੋਬਾਰ ਕਰਦਾ ਹੈ ਅਤੇ ਉਸ ਦੇ ਇੱਕ ਰਿਸ਼ਤੇਦਾਰ ਖਿਲਾਫ ਫਿਰੋਜ਼ਪੁਰ ਛਾਉਣੀ ਵਿੱਚ ਸੀ. ਆਈ. ਏ. ਵੱਲੋਂ ਕੇਸ ਦਰਜ ਕੀਤਾ ਗਿਆ ਸੀ ।

ਪੁਲਸ ਅਧਿਕਾਰੀ ਨੇ ਦਿੱਤੀ ਸੀ ਸਿ਼ਕਾਇਤਕਰਤਾ ਨੂੰ ਉਸਦੇ ਰਿਸ਼ਤੇਦਾਰ ਨੂੰ ਗ੍ਰਿਫ਼ਤਾਰ ਕਰਨ ਦੀ ਧਮਕੀ

ਇਸ ਸਬੰਧੀ ਮੁਲਜ਼ਮ ਏ. ਐਸ. ਆਈ. ਨੇ ਸਿ਼ਕਾਇਤਕਰਤਾ ਨੂੰ ਮਿਲ ਕੇ ਧਮਕੀ ਦਿੱਤੀ ਕਿ ਉਸ ਦੇ ਰਿਸ਼ਤੇਦਾਰ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ । ਸਿ਼ਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਏ. ਐਸ. ਆਈ. ਗੁਰਜੀਤ ਸਿੰਘ ਨੇ ਉਸ ਦੇ ਰਿਸ਼ਤੇਦਾਰ ਦੀ ਗ੍ਰਿਫ਼ਤਾਰੀ ਟਾਲਣ ਅਤੇ ਉਸ ਦੀ ਜ਼ਮਾਨਤ ਦਾ ਰਾਹ ਪੱਧਰਾ ਕਰਨ ਬਦਲੇ ਢਾਈ ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ । ਮੁਲਜ਼ਮ ਏ. ਐਸ. ਆਈ. ਨੇ ਇਹ ਵੀ ਦਾਅਵਾ ਕੀਤਾ ਕਿ ਇਹ ਰਕਮ ਸੀ. ਆਈ. ਏ. ਸਟਾਫ਼ ਦੇ ਇੰਚਾਰਜ ਮੋਹਿਤ ਧਵਨ ਨੂੰ ਦਿੱਤੀ ਜਾਣੀ ਸੀ ।

ਕਿੰਨੇ ਵਿਚ ਹੋਇਆ ਸੀ ਸੌਦਾ ਤੈਅ

ਬੁਲਾਰੇ ਨੇ ਅੱਗੇ ਦੱਸਿਆ ਕਿ ਸਿ਼ਕਾਇਤਕਰਤਾ ਦੀ ਬੇਨਤੀ ‘ਤੇ ਆਖਰਕਾਰ 2.3 ਲੱਖ ਰੁਪਏ ‘ਚ ਸੌਦਾ ਤੈਅ ਹੋ ਗਿਆ । ਸਿ਼ਕਾਇਤਕਰਤਾ ਨੇ ਦੋਸ਼ੀ ਅਧਿਕਾਰੀ ਨੂੰ ਪਹਿਲੀ ਕਿਸ਼ਤ ਵਜੋਂ 1 ਲੱਖ ਰੁਪਏ ਦੀ ਰਿਸ਼ਵਤ ਵੀ ਦਿੱਤੀ ਸੀ । ਰਿਸ਼ਵਤ ਦੀ ਬਾਕੀ ਰਕਮ ਦੇਣ ਤੋਂ ਇਨਕਾਰ ਕਰਦਿਆਂ ਸਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ, ਮੋਹਾਲੀ ਕੋਲ ਪਹੁੰਚ ਕੀਤੀ । ਸਿ਼ਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਓਰੋ ਦੀ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਮੁਲਜ਼ਮ ਏ. ਐਸ. ਆਈ ਨੂੰ ਸਿ਼ਕਾਇਤਕਰਤਾ ਪਾਸੋਂ 1 ਲੱਖ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ।

Related Post

Instagram